23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

14 ਨੂੰ ਮਾਘੀ ਕਾਨਫ਼ਰੰਸ 'ਚ ਹੰੁਮ ਹੁਮਾ ਕੇ ਪਹੁੰਚੋ- ਅਕਾਲੀ ਆਗੂ

Ad Position 21
No active advertisement
ਅਜੀਤ ਡੈਸਕ 07-01-2026
ਬੁਢਲਾਡਾ, 6 ਜਨਵਰੀ (ਰਾਹੀ)- ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੱਛੋਆਣਾ ਦੇ ਜੇਤੂ ਅਕਾਲੀ ਉਮੀਦਵਾਰ ਕੁਲਜੀਤ ਕੌਰ ਕੁਲਾਣਾ ਦੇ ਧੰਨਵਾਦੀ ਦੌਰੇ ਦੌਰਾਨ ਪਿੰਡ ਰਾਮਗੜ੍ਹ ਦਰੀਆਪੁਰ ਵਿਖੇ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਕੌਲਧਾਰ, ਸੀਨੀਅਰ ਆਗੂ ਬੱਲਮ ਸਿੰਘ ਕਲੀਪੁਰ ਅਤੇ ਜਥੇਦਾਰ ਅਮਰਜੀਤ ਸਿੰਘ ਕੁਲਾਣਾ ਨੇ ਕਿਹਾ ਕਿ ਸਿਰਫ਼ ਅਕਾਲੀ ਦਲ ਹੀ ਅਸਲ ਲੋਕ ਸੇਵਕ ਪਾਰਟੀ ਹੈ ਅਤੇ ਅਕਾਲੀ ਸਰਕਾਰ ਆਉਣ ਉਪਰੰਤ ਹੀ ਪੰਜਾਬ 'ਚ ਵਿਕਾਸ ਦੀ ਲਹਿਰ ਮੁੜ ਤੋਂ ਸ਼ੁਰੂ ਹੋਵੇਗੀ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਦੀ 14 ਜਨਵਰੀ ਦੀ ਮਾਘੀ ਕਾਨਫ਼ਰੰਸ ਮੌਕੇ ਵੱਡੀ ਗਿਣਤੀ 'ਚ ਪਹੁੰਚ ਕੇ ਪਾਰਟੀ ਨੇਤਾਵਾਂ ਦੇ ਵਿਚਾਰ ਸੁਣਨ | ਪਿੰਡ ਵਾਸੀਆਂ ਵਲੋਂ ਅਕਾਲੀ ਆਗੂਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਨਛੱਤਰ ਸਿੰਘ, ਭਾਨ ਸਿੰਘ, ਪ੍ਰਧਾਨ ਗੁਰਮੇਲ ਸਿੰਘ, ਗਮਦੂਰ ਸਿੰਘ, ਜਗਮੇਲ ਸਿੰਘ, ਠਾਣਾ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਜਥੇਦਾਰ ਜਗਜੀਤ ਸਿੰਘ ਗੋਬਿੰਦਪੁਰਾ, ਬਲਦੇਵ ਸਿੰਘ, ਸਤਗੁਰ ਸਿੰਘ ਬਰੇਟਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਤਕਾ ਕੋਚ ਹੁਸਨਪ੍ਰੀਤ ਕੌਰ ਮਾਨਸਾ ਦਾ ਚੰਡੀਗੜ੍ਹ ਵਿਖੇ ਸਨਮਾਨ ਅਗਲੀ ਖ਼ਬਰ ਬੀਬਾ ਬਾਦਲ ਵਲੋਂ ਅਕਾਲੀ ਦਲ ਦੇ ਜੇਤੂ ਬਲਾਕ ਸੰਮਤੀ ਮੈਂਬਰ ਅਜਮੇਰ ਸਿੰਘ ਗਿੱਲ ਦਾ ਵਿਸ਼ੇਸ਼ ਸਨਮਾਨ
Ad Position 24