23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਗਤਕਾ ਕੋਚ ਹੁਸਨਪ੍ਰੀਤ ਕੌਰ ਮਾਨਸਾ ਦਾ ਚੰਡੀਗੜ੍ਹ ਵਿਖੇ ਸਨਮਾਨ

Ad Position 21
No active advertisement
ਅਜੀਤ ਡੈਸਕ 07-01-2026
ਮਾਨਸਾ, 6 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਗੁਰਦੁਆਰਾ ਸਾਹਿਬ ਸੈਕਟਰ-22 ਚੰਡੀਗੜ੍ਹ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਚੰਡੀਗੜ੍ਹ ਗਤਕਾ ਐਸੋਸੀਏਸ਼ਨ ਵਲੋਂ ਨੈਸ਼ਨਲ ਗਤਕਾ ਟਰੇਨਿੰਗ ਕੈਂਪ ਲਗਾਇਆ ਗਿਆ | ਕੈਂਪ 'ਚ 100 ਗਤਕਾ ਖਿਡਾਰੀਆਂ ਨੇ ਭਾਗ ਲਿਆ | 20 ਕੋਚਾਂ ਨੇ ਇਨ੍ਹਾਂ ਖਿਡਾਰੀਆਂ ਨੂੰ ਗਤਕੇ ਦੇ ਗੁਰ ਸਿਖਾਏ ਅਤੇ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਚੰਡੀਗੜ੍ਹ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਸਿਮਰਜੀਤ ਸਿੰਘ, ਉਪ ਪ੍ਰਧਾਨ ਰਾਜਦੀਪ ਸਿੰਘ ਨੇ ਦੱਸਿਆ ਕਿ ਸੀ.ਜੀ.ਏ. 15 ਵਰਿ੍ਹਆਂ ਤੋਂ ਗਤਕੇ ਦੀ ਪ੍ਰਫੁੱਲਤਾ ਲਈ ਯਤਨ ਜੁਟਾ ਰਹੀ ਹੈ | ਉਨ੍ਹਾਂ ਦੱਸਿਆ ਕਿ ਟ੍ਰਾਈਸਿਟੀ 'ਚ ਦਰਜਨ ਦੇ ਕਰੀਬ ਨਵੇਂ ਗਤਕਾ ਟਰੇਨਿੰਗ ਸੈਂਟਰ ਖੋਲ੍ਹੇ ਜਾਣਗੇ | ਐਸੋਸੀਏਸ਼ਨ ਦੇ ਕੌਮੀ ਜਨਰਲ ਸਕੱਤਰ ਗੁਰਜੋਤ ਸਿੰਘ ਸਾਹਨੀ ਨੇ ਦੇਸ਼ ਭਰ 'ਚ ਗਤਕੇ ਦੇ ਪ੍ਰਚਾਰ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਮਾਨਸਾ ਨਾਲ ਸਬੰਧਿਤ ਗਤਕਾ ਕੋਚ ਹੁਸਨਪ੍ਰੀਤ ਕੌਰ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਹ ਕੋਚ ਮਾਨਸਾ 'ਚ ਵੀ ਗਤਕੇ ਦੀ ਪ੍ਰਫੁੱਲਤਾ ਲਈ ਦਿਨ-ਰਾਤ ਇਕ ਕਰ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸਰੀਰ, ਅੰਗ ਅਤੇ ਨੇਤਰ ਦਾਨ ਸੰਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ 14 ਨੂੰ ਮਾਘੀ ਕਾਨਫ਼ਰੰਸ 'ਚ ਹੰੁਮ ਹੁਮਾ ਕੇ ਪਹੁੰਚੋ- ਅਕਾਲੀ ਆਗੂ
Ad Position 24