ਰਾਮਪੁਰਾ ਫੂਲ, 6 ਜਨਵਰੀ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਵਿਖੇ ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ (ਰਜਿ:) ਰਾਮਪੁਰਾ ਫੂਲ ਵਲੋਂ ਹਰ ਸਾਲ ਦੀ ਤਰ੍ਹਾਂ ਇਲਾਕੇ ਦੀ ਚੜ੍ਹਦੀ ਕਲਾ, ਸੁੱਖ ਸ਼ਾਂਤੀ ਲਈ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦਿਆਂ ਨਵੇਂ ਸਾਲ ਦੀ ਖ਼ੁਸ਼ੀ ਵਿਚ ਸਥਾਨਕ ਬੱਸ ਸਟੈਂਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਆਖੰਡ ਪਾਠ ਦੇ ਪਿਛਲੇ ਦਿਨੀਂ ਭੋਗ ਪਾਏ ਗਏ | ਇਸ ਮੌਕੇ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਦੇ ਪਾਠੀ ਸਿੰਘਾਂ ਵਲੋਂ ਸ਼ਬਦ ਕੀਰਤਨ, ਧਾਰਮਿਕ ਵਿਚਾਰਾਂ ਦੀ ਸਾਂਝ ਪਾਈ ਗਈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮਿੰਨੀ ਬੱਸ ਆਪ੍ਰੇਟਰਜ਼ ਯੂਨੀਅਨ ਰਾਮਪੁਰਾ ਫੂਲ ਦੇ ਪ੍ਰਧਾਨ ਪਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਧਾਰਮਿਕ ਸਮਾਗਮ ਵਿਚ ਸਮੂਹ ਬੱਸ ਆਪ੍ਰੇਟਰਾਂ ਸਟਾਫ਼ ਮੈਂਬਰਾਂ ਅਤੇ ਸ਼ਹਿਰ ਵਾਸੀਆਂ ਵਲੋਂ ਹਾਜ਼ਰੀ ਭਰੀ ਗਈ | ਇਸ ਮੌਕੇ ਹਾਜ਼ਰ ਹੋਈ ਸੰਗਤ ਲਈ ਲੰਗਰ ਵਰਤਾਇਆ ਗਿਆ | ਇਸ ਮੌਕੇ ਯੂਨੀਅਨ ਦੇ ਆਗੂ ਤੀਰਥ ਸਿੰਘ ਸਿੱਧੂ, ਹਰਿੰਦਰ ਜਟਾਣਾ, ਕਮਲਵੀਰ ਸਿੰਘ, ਰੂਪ ਜਟਾਣਾ, ਜਸਵੀਰ ਸਿੰਘ ਖ਼ਾਲਸਾ, ਦਿਲਬਾਗ ਸਿੰਘ ਭੁੱਲਰ, ਰੁਪਿੰਦਰ ਸਿੰਘ ਕੌਲੋਕੇ, ਅਤਿੰਦਰ ਚੌਧਰੀ, ਗੁਰਦੇਵ ਸਿੰਘ, ਹਰਦੇਵ ਸਿੰਘ ਦਫ਼ਤਰ ਇੰਚਾਰਜ਼, ਬਲਤੇਜ ਸਿੰਘ, ਗੁਰਸੇਵਕ ਸਿੰਘ, ਕੁਲਦੀਪ ਸਿੰਘ, ਦਲਵੀਰ ਸਿੰਘ, ਰਾਜਵਿੰਦਰ ਸਿੰਘ, ਲੱਖੀ ਭੁੱਲਰ ਅਤੇ ਸਮੂਹ ਆਪ੍ਰੇਟਰਜ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ |