23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਮਾਂ ਵਰਗਾ ਪਵਿੱਤਰ ਰਿਸ਼ਤਾ ਸੰਸਾਰ 'ਚ ਕੋਈ ਨਹੀਂ-ਗਿਆਨੀ ਕੇਵਲ ਸਿੰਘ <br/> ਮਾਤਾ ਪਰਮਜੀਤ ਕੌਰ ਬਹਿਣੀਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

Ad Position 21
No active advertisement
ਮਾਤਾ ਪਰਮਜੀਤ ਕੌਰ ਬਹਿਣੀਵਾਲ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਗਿਆਨੀ ਕੇਵਲ ਸਿੰਘ, ਬਲਵਿੰਦਰ ਸਿੰਘ ਭੂੰਦੜ, ਅਜੀਤਇੰਦਰ ਸਿੰਘ ਮੋਫਰ, ਗੁਰਪ੍ਰੀਤ ਸਿੰਘ ਬਣਾਂਵਾਲੀ, ਡਾ. ਜਨਕ ਰਾਜ ਸਿੰਗਲਾ ਤੇ ਬਲਵਿੰਦਰ ਸਿੰਘ ਕਾਕਾ (ਹੇਠਾਂ) ਜੁੜੀ ਸੰਗਤ | ਅਜੀਤ ਤਸਵੀਰਾਂ <br/> 07-01-2026
ਮਾਨਸਾ, 6 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਮਾਜ ਸੇਵੀ ਹਰਪ੍ਰੀਤ ਸਿੰਘ ਬਹਿਣੀਵਾਲ ਦੀ ਮਾਤਾ ਪਰਮਜੀਤ ਕੌਰ ਬਹਿਣੀਵਾਲ ਨਮਿਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਬਹਿਣੀਵਾਲ ਵਿਖੇ ਹੋਇਆ | ਇਸ ਮੌਕੇ ਰਾਜਸੀ, ਧਾਰਮਿਕ, ਸਮਾਜ ਸੇਵੀ ਅਤੇ ਪੱਤਰਕਾਰਤਾ ਖੇਤਰ ਨਾਲ ਸਬੰਧਿਤ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਸ਼ਮੂਲੀਅਤ ਕੀਤੀ | ਹਜੂਰੀ ਰਾਗੀ ਭਾਈ ਗੁਰਜੰਟ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ | ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮਾਂ ਦੇ ਰਿਸ਼ਤੇ ਦੀ ਮਹਾਨਤਾ ਨੂੰ ਉਜਾਗਰ ਕੀਤਾ | ਉਨ੍ਹਾਂ ਕਿਹਾ ਕਿ ਮਾਂ ਵਰਗਾ ਪਵਿੱਤਰ ਅਤੇ ਸੱਚਾ ਸੁੱਚਾ ਰਿਸ਼ਤਾ ਸੰਸਾਰ 'ਚ ਕੋਈ ਨਹੀਂ | ਉਨ੍ਹਾਂ ਮਾਤਾ ਦੇ ਪੁੱਤਰ ਹਰਪ੍ਰੀਤ ਸਿੰਘ ਬਹਿਣੀਵਾਲ ਵਲੋਂ ਗੁਰਮੁਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸੰਸਾ ਕੀਤੀ | ਸ਼ੋ੍ਰਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਵਾਇਸ ਆਫ਼ ਮਾਨਸਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਨਗਰ ਕੌਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਨੇ ਬਹਿਣੀਵਾਲ ਪਰਿਵਾਰ ਵਲੋਂ ਸਮਾਜ ਲਈ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ | ਸ਼ਰਧਾ ਦੇ ਫੁੱਲ ਭੇਟ ਕਰਨ ਤੇ ਹਾਜ਼ਰੀਨ 'ਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕਾ ਬਲਜਿੰਦਰ ਕੌਰ ਤਲਵੰਡੀ ਸਾਬੋ, 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਮਾਲਵਾ ਪੱਛਮੀ ਜ਼ੋਨ ਦੇ ਕੋਆਰਡੀਨੇਟਰ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸਪਿੰਦਰਵੀਰ ਸਿੰਘ ਚਹਿਲ, ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਸਾਬਕਾ ਚੇਅਰਮੈਨ ਬਿਕਰਮ ਸਿੰਘ ਮੋਫਰ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਬਾਬਾ ਕੁਲਵਿੰਦਰ ਸਿੰਘ ਕੋਟਧਰਮੂ, ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ, ਸਿਮਰਜੀਤ ਸਿੰਘ ਮਾਨਸ਼ਾਹੀਆ ਤੇ ਡਾ. ਮਨਜੀਤ ਸਿੰਘ ਰਾਣਾ, ਐਡਵੋਕੇਟ ਇਮਾਨ ਸਿੰਘ ਖਾਰਾ, ਸੋਸ਼ਲਿਸਟ ਪਾਰਟੀ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਮਾਨਸ਼ਾਹੀਆ, ਕਾਂਗਰਸੀ ਆਗੂ ਨਰਿੰਦਰ ਸਿੰਘ ਭਲੇਰੀਆ, ਅਕਾਲੀ ਆਗੂ ਗੁਰਦੇਵ ਸਿੰਘ ਲਾਲੀ ਖੜਕ ਸਿੰਘ ਵਾਲਾ ਤੇ ਗੁਰਦੀਸ਼ ਸਿੰਘ ਹਨੀ ਮਾਨਸ਼ਾਹੀਆ, ਮਰਹੂਮ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਸਿੱਧੂ, ਭਾਜਪਾ ਆਗੂ ਚੰਦ ਸਿੰਘ ਚੱਠਾ, ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ, ਲਖਵਿੰਦਰ ਸਿੰਘ ਮੂਸਾ, ਐਡਵੋਕੇਟ ਗੁਰਲਾਭ ਸਿੰਘ ਮਾਹਲ ਆਦਿ ਸਨ | ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਫ਼ਿਲਮੀ ਅਦਾਕਾਰ ਸੰਨੀ ਦਿਓਲ ਤੇ ਬੌਬੀ ਦਿਓਲ ਵਲੋਂ ਸ਼ੋਕ ਸੰਦੇਸ਼ ਵੀ ਭੇਜੇ ਗਏ |
Ad Position 22
No active advertisement
ਪਿਛਲੀ ਖ਼ਬਰ ਮਾਤਾ ਪਰਮਜੀਤ ਕੌਰ ਬਹਿਣੀਵਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਮਿੰਨੀ ਬੱਸ ਆਪ੍ਰੇਟਰ ਯੂਨੀਅਨ (ਰਜਿ:) ਵਲੋਂ ਧਾਰਮਿਕ ਸਮਾਗਮ ਕਰਵਾਇਆ
Ad Position 24