23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਹਰਸਿਮਰਤ ਕੌਰ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਬਰਾੜ ਸੈਣੇਵਾਲਾ ਸਨਮਾਨਿਤ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ : ਬਰਾੜ

Ad Position 21
No active advertisement
ਅਜੀਤ ਡੈਸਕ 07-01-2026
ਸੰਗਤ ਮੰਡੀ, 6 ਜਨਵਰੀ (ਅੰਮਿ੍ਤਪਾਲ ਸ਼ਰਮਾ): ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਬਰਾੜ ਗੁਰੂਸਰ ਸੈਣੇਵਾਲਾ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਕਾਰਨ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ, ਵਰਕਿੰਗ ਕਮੇਟੀ ਮੈਂਬਰ ਬਲਕਾਰ ਸਿੰਘ ਬਰਾੜ, ਜ਼ਿਲ੍ਹਾ ਬਠਿੰਡਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਜਗਸੀਰ ਸਿੰਘ ਜੱਗਾ ਕਲਿਆਣ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ | ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਨੇ ਵਧਾਈ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਅਤੇ ਬਠਿੰਡਾ ਦਿਹਾਤੀ ਦੇ ਨੌਜਵਾਨ ਉਮੀਦਵਾਰਾਂ ਦੀ ਜਿੱਤ, ਪਾਰਟੀ ਦੀ ਚੜ੍ਹਦੀ ਕਲਾ ਤੇ ਵਰਕਰਾਂ ਦੇ ਹੌਸਲੇ ਬੁਲੰਦ ਕਰਨ ਲਈ ਇਤਿਹਾਸਿਕ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ | ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਇਕਬਾਲ ਸਿੰਘ ਬਰਾੜ ਸੈਣੇਵਾਲਾ ਨੇ ਕਿਹਾ ਕਿ ਉਨ੍ਹਾਂ ਦੀ ਜਿੱਤ ਸਮੁੱਚੇ ਇਲਾਕੇ ਅਤੇ ਸਹਿਯੋਗੀ ਸਾਥੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਉਹ ਸਦਾ ਯਤਨਸ਼ੀਲ ਰਹਿਣਗੇ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਲਈ ਦਿਨ-ਰਾਤ ਮਿਹਨਤ ਕਰਨ ਲਈ ਬਚਨਵੱਧ ਹਨ |
Ad Position 22
No active advertisement
ਪਿਛਲੀ ਖ਼ਬਰ ਜੇਲ੍ਹ 'ਚ ਬੰਦ ਸਾਥੀਆਂ ਦੀ ਰਿਹਾਈ ਲਈ ਬਠਿੰਡਾ ਬੱਸ ਡਿੱਪੂ ਦੇ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ ਨਿੱਜੀਕਰਨ ਰੋਕਣ ਅਤੇ ਪੱਕ... ਅਗਲੀ ਖ਼ਬਰ ਅਕਾਲੀ ਦਲ ਯੂਥ ਵਿੰਗ ਦੇ ਬਲਾਕ ਪ੍ਰਧਾਨਾਂ ਦਾ ਮਲੂਕਾ ਵਲੋਂ ਸਨਮਾਨ
Ad Position 24