ਲਹਿਰਾ ਮੁਹੱਬਤ, 6 ਜਨਵਰੀ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਦੇ ਹੋਣਹਾਰ ਖਿਡਾਰੀਆਂ ਨੂੰ 5 ਤੋਂ 9 ਜਨਵਰੀ ਤੱਕ ਭੋਪਾਲ ਵਿਚ ਕਰਵਾਏ ਜਾ ਰਹੇ 69ਵੀਆਂ ਰਾਸ਼ਟਰੀ ਰਾਈਫ਼ਲ ਸ਼ੂਟਿੰਗ ਮੁਕਾਬਲੇ ਲਈ ਪੰਜਾਬ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ | ਸਕੂਲ ਦੇ ਵਿਦਿਆਰਥੀ ਗੁਰਨਾਇਕ ਸਿੰਘ ਅਤੇ ਅਕਸਨੀਰ ਕੌਰ ਨੇ ਇਨ੍ਹਾਂ ਮੁਕਾਬਲਿਆਂ ਵਿਚ ਸਟੇਟ ਦੀ ਪ੍ਰਤੀਨਿਧਤਾ ਕਰਕੇ ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ ਜੋ ਕਿ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ | ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਅਤੇ ਸਕੂਲ ਦੇ ਪਿ੍ੰਸੀਪਲ ਗੀਤਾ ਪਿੱਲੇ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਫ਼ਖਰ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ 'ਤੇ ਨਾਮਣਾ ਖੱਟਿਆ ਹੈ | ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹਰ ਸੰਭਵ ਮੱਦਦ ਕਰਨ ਦੀ ਕੋਸ਼ਿਸ਼ ਕਰਦੇ ਰਹਿਣਗੇ ਤਾਂ ਜੋ ਉਹ ਚੰਗੇ ਖਿਡਾਰੀ ਹੋਣ ਦੇ ਨਾਲ-ਨਾਲ ਚੰਗੇ ਇਨਸਾਨ ਵੀ ਬਣ ਸਕਣ |