24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸਿੱਖਿਆ ਵਿਭਾਗ ਨੇ ਮਾਸਟਰ ਕੇਡਰ ਵਿਚ ਕੀਤੀਆਂ ਤਰੱਕੀਆਂ 'ਚ ਵਰਤੇ ਦੋਹਰੇ ਮਾਪਦੰਡ • ਟੈਟ ਪਾਸ ਨਾ ਕਰਨ ਵਾਲੇ ਐੱਚ.ਟੀ.ਅਤੇ ਸੀ.ਐਚ.ਟੀ. ਨੂੰ ਤਰੱਕੀ ਤੋਂ ਰੱਖਿਆ ਵਾਂਝੇ • ਡੀ.ਟੀ.ਐਫ. ਨੇ ਨਿਖੇਧੀ ਕਰਦਿਆਂ ਇਕੋ ਮਾਪਦੰਡ ਵਰਤ ਦੀ ਕੀਤੀ ਮੰਗ

Ad Position 21
No active advertisement
ਅਜੀਤ ਡੈਸਕ 07-01-2026
ਬਠਿੰਡਾ, 6 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਸਿੱਖਿਆ ਵਿਭਾਗ ਵਲੋਂ ਈ.ਟੀ.ਟੀ. ਅਧਿਆਪਕਾਂ, ਮੁੱਖ ਅਧਿਆਪਕਾਂ (ਐਚ.ਟੀ.) ਅਤੇ ਸੈਂਟਰ ਮੁੱਖ ਅਧਿਆਪਕਾਂ (ਸੀ.ਐੱਚ.ਟੀ.) ਦੀਆਂ ਮਾਸਟਰ ਕੇਡਰ ਵਿਚ ਕੀਤੀਆਂ ਗਈਆਂ ਤਰੱਕੀਆਂ ਵਿਚ ਦੋਹਰੇ ਮਾਪਦੰਡ ਵਰਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਟੈਟ ਪਾਸ ਨਾ ਕਰਨ ਵਾਲੇ ਮੁੱਖ ਅਧਿਆਪਕਾਂ ਅਤੇ ਸੈਂਟਰ ਮੁੱਖ ਅਧਿਆਪਕਾਂ ਨੂੰ ਤਰੱਕੀ ਤੋਂ ਵਾਂਝੇ ਰੱਖ ਦਿੱਤਾ ਗਿਆ ਹੈ | ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਉੱਪ-ਪ੍ਰਧਾਨ ਜਗਪਾਲ ਬੰਗੀ ਬਠਿੰਡਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਿੱਖਿਆ ਵਿਭਾਗ ਵਲੋਂ 450 ਦੇ ਕਰੀਬ ਸੈਂਟਰ ਹੈੱਡ ਟੀਚਰ, ਹੈੱਡ ਟੀਚਰ ਦੀਆਂ ਅਤੇ 1 ਹਜ਼ਾਰ ਤੋਂ ਵੱਧ ਈ.ਟੀ.ਟੀ. ਅਧਿਆਪਕਾਂ ਦੀਆਂ ਮਾਸਟਰ ਕਾਡਰ ਦੇ ਵੱਖ-ਵੱਖ ਵਿਸ਼ਿਆਂ ਵਿਚ ਜੋ ਤਰੱਕੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਵਿਚ ਵਿਭਾਗ ਨੇ ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਉੱਪਰ ਟੈਟ ਪਾਸ ਕਰਨ ਦੀ ਸ਼ਰਤ ਥੋਪ ਦਿੱਤੀ ਸੀ ਤੇ ਇਹ ਟੈਟ ਨਾ ਪਾਸ ਕਰਨ ਵਾਲੇ ਅਧਿਆਪਕਾਂ ਨੂੰ ਤਰੱਕੀ ਦੇ ਲਈ ਯੋਗ ਨਾ ਮੰਨ ਕੇ ਉਨ੍ਹਾਂ ਨੂੰ ਤਰੱਕੀ ਦੇਣ ਤੋਂ ਵਾਂਝਿਆਂ ਕਰ ਦਿੱਤਾ ਹੈ, ਜਦਕਿ ਦੂਜੇ ਪਾਸੇ ਵਿਭਾਗ ਨੇ ਜਿਹੜੇ ਟੈਟ ਪਾਸ ਨਾ ਕਰਨ ਵਾਲੇ ਈ.ਟੀ.ਟੀ. ਅਧਿਆਪਕਾਂ ਦੀਆਂ ਤਰੱਕੀਆਂ ਕਰ ਦਿੱਤੀਆਂ ਹਨ ਤੇ ਉਨ੍ਹਾਂ ਨੂੰ ਦੋ ਸਾਲਾਂ ਦੇ ਅੰਦਰ-ਅੰਦਰ ਟੈਟ ਪਾਸ ਕਰਨ ਦਾ ਸਮਾਂ ਦੇ ਦਿੱਤਾ ਤੇ ਅਜਿਹਾ ਕਰਕੇ ਵਿਭਾਗ ਨੇ ਇਸ ਤਰੱਕੀ 'ਚ ਦੋਹਰੇ ਮਾਪਦੰਡ ਵਰਤੇ ਹਨ | ਉਨ੍ਹਾਂ ਕਿਹਾ ਕਿ ਸਿੱਖਿਆ ਅਧਿਕਾਰ ਕਾਨੂੰਨ ਤਹਿਤ 2011 'ਚ ਸ਼ੁਰੂ ਕੀਤੇ ਗਏ ਟੈਟ ਨੂੰ ਉਸ ਤੋਂ ਪਹਿਲਾਂ ਦੀਆਂ ਭਰਤੀਆਂ 'ਤੇ ਥੋਪਣਾ ਗੈਰ ਵਾਜਬ ਹੈ, ਜਿਸ ਨੂੰ ਤੁਰੰਤ ਰੱਦ ਕੀਤਾ ਜਾਵੇ ਜਾਂ ਫੇਰ ਉਕਤ ਐੱਚ.ਟੀ. ਅਤੇ ਸੀ.ਐੱਚ.ਟੀ. ਨੂੰ ਵੀ ਤਰੱਕੀ ਦਿੰਦੇ ਹੋਏ ਟੈਟ ਪਾਸ ਕਰਨ ਲਈ ਦੋ ਸਾਲਾਂ ਦਾ ਸਮਾਂ ਦਿੱਤਾ ਜਾਵੇ | ਪੰਜਾਬ ਸਰਕਾਰ ਇਸ ਮਸਲੇ 'ਚ ਦਖ਼ਲ ਅੰਦਾਜ਼ੀ ਕਰਕੇ ਲੰਬੇ ਸਮੇਂ ਤੋਂ ਤਰੱਕੀਆਂ ਉਡੀਕ ਰਹੇ ਅਧਿਆਪਕਾਂ ਦੇ ਹੱਕ ਬਹਾਲ ਕਰਵਾਏ ਅਤੇ ਟੈਟ ਪਾਸ ਦੀ ਸ਼ਰਤ ਤੋਂ ਪਹਿਲਾਂ ਨੌਕਰੀ ਵਿਚ ਆਏ ਅਧਿਆਪਕਾਂ ਨੂੰ ਇਸ ਸ਼ਰਤ ਤੋਂ ਛੋਟ ਦੇ ਕੇ ਤਰੱਕੀ ਦਿੱਤੀ ਜਾਵੇ, ਨਹੀਂ ਤਾਂ ਜਥੇਬੰਦੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਜਣੇਪਾ ਸਿਵਲ ਹਸਪਤਾਲ 'ਚ ਕਰਵਾਉਣ ਨੂੰ ਹੀ ਪਹਿਲ ਦਿੱਤੀ ਜਾਵੇ-ਸਿਵਲ ਸਰਜਨ ਅਗਲੀ ਖ਼ਬਰ ਡਾ. ਕਾਲੇਕੇ ਬਣੇ ਆਮ ਆਦਮੀ ਪਾਰਟੀ ਦੇ ਬਲਾਕ ਯੂਥ ਇੰਚਾਰਜ <br/>
Ad Position 24