24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਜਣੇਪਾ ਸਿਵਲ ਹਸਪਤਾਲ 'ਚ ਕਰਵਾਉਣ ਨੂੰ ਹੀ ਪਹਿਲ ਦਿੱਤੀ ਜਾਵੇ-ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 07-01-2026
ਮੋਗਾ, 6 ਜਨਵਰੀ (ਗੁਰਤੇਜ ਸਿੰਘ ਬੱਬੀ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਦੇ ਹੁਕਮਾਂ ਅਨੁਸਾਰ ਸਿਹਤ ਸੇਵਾਵਾਂ ਬਾਰੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਅਤੇ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਦੇ ਲਈ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਪ੍ਰਦੀਪ ਕੁਮਾਰ ਮਹਿੰਦਰਾ ਨੇ ਜ਼ਿਲ੍ਹੇ ਦੀਆਂ ਸਮੂਹ ਗਰਭਵਤੀ ਮਹਿਲਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਹੈ ਕਿ ਜਣੇਪਾ ਸਰਕਾਰੀ ਸਿਹਤ ਸੰਸਥਾਵਾਂ ਖਾਸ ਕਰਕੇ ਸਿਵਲ ਹਸਪਤਾਲ 'ਚ ਹੀ ਕਰਵਾਇਆ ਜਾਵੇ | ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ 'ਚ ਮਾਹਿਰ ਡਾਕਟਰਾਂ ਅਤੇ ਪੂਰੀ ਤਰ੍ਹਾਂ ਸਿੱਖਿਅਤ ਨਰਸਿੰਗ ਸਟਾਫ, ਆਧੁਨਿਕ ਸਾਜੋ-ਸਮਾਨ ਅਤੇ ਐਮਰਜੈਂਸੀ ਸਹੂਲਤਾਂ ਉਪਲਬਧ ਹਨ, ਜਿਸ ਨਾਲ ਮਾਂ ਅਤੇ ਨਵਜੰਮੇ ਬੱਚੇ ਦੀ ਸੁਰੱਖਿਆ ਯਕੀਨੀ ਬਣਾਈ ਜਾਂਦੀ ਹੈ | ਜਣੇਪੇ ਦੌਰਾਨ ਆਉਣ ਵਾਲੀਆਂ ਕਿਸੇ ਵੀ ਸਮੱਸਿਆਵਾਂ ਨਾਲ ਨਜਿੱਠਣ ਲਈ ਹਸਪਤਾਲ ਪੂਰੀ ਤਰ੍ਹਾਂ ਤਿਆਰ ਹੈ | ਡਾ. ਮਹਿੰਦਰਾ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਜਣੇਪਾ ਕਰਵਾਉਣ ਨਾਲ ਮਹਿਲਾਵਾਂ ਨੂੰ ਜਨਨੀ ਸੁਰੱਖਿਆ ਯੋਜਨਾ ਅਤੇ ਹੋਰ ਸਰਕਾਰੀ ਸਕੀਮਾਂ ਦੇ ਲਾਭ ਵੀ ਮਿਲਦੇ ਹਨ ਅਤੇ ਆਰਥਿਕ ਲਾਭ ਵੀ ਮਿਲਦਾ ਹੈ | ਇਸ ਦੇ ਨਾਲ ਹੀ ਨਵਜੰਮੇ ਬੱਚੇ ਨੂੰ ਟੀਕਾਕਰਨ, ਮਾਂ ਨੂੰ ਬਾਅਦ ਦੀ ਸੰਭਾਲ ਅਤੇ ਪੋਸ਼ਣ ਸੰਬੰਧੀ ਸਲਾਹ ਵੀ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੈਰ-ਸਿੱਖਿਅਤ ਸੰਸਥਾਵਾਂ ਦੀ ਬਜਾਏ ਸਿਵਲ ਹਸਪਤਾਲ ਜਾਂ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਚ ਹੀ ਜਣੇਪਾ ਕਰਵਾਇਆ ਜਾਵੇ ਤਾਂ ਜੋ ਮਾਂ ਅਤੇ ਬੱਚੇ ਦੀ ਜਾਨ ਨੂੰ ਕਿਸੇ ਵੀ ਤਰ੍ਹਾਂ ਦਾ ਖਤਰਾ ਨਾ ਹੋਵੇ | ਇਸ ਮੌਕੇ ਉਨ੍ਹਾਂ ਨਾਲ ਡਾ. ਹਰਿੰਦਰ ਸਿੰਘ ਸੂਦ ਐਸ. ਐਮ. ਓ. ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ 'ਚ 24 ਥਾਵਾਂ 'ਤੇ ਪੁਲਿਸ ਦੀ ਹੋਵੇਗੀ ਸਖ਼ਤ ਨਾਕਾਬੰਦੀ-ਜ਼ਿਲ੍ਹਾ ਪੁਲਿਸ ਮੁਖੀ ਅਗਲੀ ਖ਼ਬਰ ਸਿੱਖਿਆ ਵਿਭਾਗ ਨੇ ਮਾਸਟਰ ਕੇਡਰ ਵਿਚ ਕੀਤੀਆਂ ਤਰੱਕੀਆਂ 'ਚ ਵਰਤੇ ਦੋਹਰੇ ਮਾਪਦੰਡ • ਟੈਟ ਪਾਸ ਨਾ ਕਰਨ ਵਾਲੇ ਐੱਚ.ਟੀ.ਅਤ...
Ad Position 24