24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਨਗਰ ਕੌਂਸਲ ਵਲੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਸ਼ੁਰੂ

Ad Position 21
No active advertisement
ਅਜੀਤ ਡੈਸਕ 07-01-2026
ਮਾਨਸਾ, 6 ਜਨਵਰੀ (ਬਾਂਸਲ)- ਨਗਰ ਕੌਂਸਲ ਮਾਨਸਾ ਦੇ ਕਾਰਜ ਸਾਧਕ ਅਫ਼ਸਰ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਸਥਾਨਕ ਸ਼ਹਿਰ ਦੇ ਮੁੱਖ ਬਾਜ਼ਾਰਾਂ ਤੋਂ ਇਲਾਵਾ ਕਚਹਿਰੀ ਅਤੇ ਲਿੰਕ ਰੋਡ ਉੱਤੇ ਕੀਤੇ ਹੋਏ ਨਜਾਇਜ਼ ਕਬਜ਼ਿਆਂ ਨੂੰ ਹਟਾਇਆ ਗਿਆ | ਇਸ ਮੌਕੇ ਉਨ੍ਹਾਂ ਨਾਲ ਥਾਣਾ ਸ਼ਹਿਰੀ-2 ਦੇ ਮੁੱਖ ਅਫ਼ਸਰ ਗੁਰਤੇਜ ਸਿੰਘ ਮਾਨਖੇੜਾ ਤੇ ਪੁਲਿਸ ਪਾਰਟੀ ਵੀ ਹਾਜ਼ਰ ਸੀ | ਉਨ੍ਹਾਂ ਦੁਕਾਨਦਾਰਾਂ ਤੇ ਹੋਰਨਾਂ ਨੂੰ ਦੁਕਾਨਾਂ ਅੱਗੇ ਕੀਤੇ ਨਜਾਇਜ਼ ਕਬਜ਼ੇ ਹਟਾਉਣ ਲਈ ਕਿਹਾ | ਇਸ ਦੇ ਨਾਲ ਹੀ ਸੜਕ ਨੇੜੇ ਫੜੀ-ਰੇਹੜੀਆਂ ਤੇ ਕੁਝ ਵਿਅਕਤੀਆਂ ਵਲੋਂ ਲਗਾਈਆਂ ਸਟਾਲਾਂ ਹਟਾਉਣ ਦੇ ਆਦੇਸ਼ ਵੀ ਦਿੱਤੇ | ਅਧਿਕਾਰੀ ਨੇ ਸਪਸ਼ਟ ਕਿਹਾ ਕਿ ਜੇਕਰ ਕੱਲ੍ਹ ਤੱਕ ਕਬਜ਼ੇ ਨਹੀਂ ਹਟਾਏ ਗਏ ਤਾਂ ਕੌਂਸਲ ਦੇ ਕਰਮਚਾਰੀਆਂ ਵਲੋਂ ਸਾਰਾ ਸਮਾਨ ਜ਼ਬਤ ਕਰ ਲਿਆ ਜਾਵੇਗਾ ਤੇ ਨਾਜਾਇਜ਼ ਕਬਜ਼ੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਮੋਰਚੇ ਵਲੋਂ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਪੁਰਾਣੀ ਮਗਨਰੇਗਾ... ਅਗਲੀ ਖ਼ਬਰ ਮੋਗਾ 'ਚ 24 ਥਾਵਾਂ 'ਤੇ ਪੁਲਿਸ ਦੀ ਹੋਵੇਗੀ ਸਖ਼ਤ ਨਾਕਾਬੰਦੀ-ਜ਼ਿਲ੍ਹਾ ਪੁਲਿਸ ਮੁਖੀ
Ad Position 24