24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

ਸੀਤ ਲਹਿਰ ਨੇ ਜਨਜੀਵਨ ਕੀਤਾ ਅਸਤ ਵਿਅਸਤ, ਲੋਕ ਘਰਾਂ 'ਚ ਦੁਬਕੇ ਰਹੇ ਮਾਪਿਆਂ ਵਲੋਂ ਸਕੂਲਾਂ 'ਚ ਛੁੱਟੀਆਂ ਵਧਾਉਣ ਦੀ ਮੰਗ

Ad Position 21
No active advertisement
ਅਜੀਤ ਡੈਸਕ 07-01-2026
ਮਾਨਸਾ, 6 ਜਨਵਰੀ (ਬਾਂਸਲ)- ਜ਼ਿਲੇ੍ਹ ਵਿਚ ਮੌਸਮ ਦਿਨੋਂ ਦਿਨ ਠੰਢਾ ਹੁੰਦਾ ਜਾ ਰਿਹਾ ਹੈ | ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਸੀਤ ਲਹਿਰ ਨੇ ਜਨ ਜੀਵਨ ਅਸਤ ਵਿਅਸਤ ਕਰ ਦਿੱਤਾ ਹੈ | ਹੱਡ ਚੀਰਵੀਂ ਠੰਢ ਕਾਰਨ ਬਾਜ਼ਾਰਾਂ 'ਚ ਲੋਕ ਧੂਣੀਆਂ ਸੇਕਦੇ ਆਮ ਵੇਖੇ ਜਾ ਸਕਦੇ ਹਨ | ਸਵੇਰ ਤੇ ਸ਼ਾਮ ਵੇਲੇ ਪੈਂਦੀ ਧੰੁਦ ਕਾਰਨ ਸੜਕ ਹਾਦਸਿਆਂ ਦਾ ਖ਼ਦਸ਼ਾ ਵੀ ਬਣਿਆ ਰਹਿੰਦਾ ਹੈ | ਤਾਪਮਾਨ ਵਿਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਦੇ ਚੱਲਦਿਆਂ ਜ਼ਿਆਦਾ ਸਮਾਂ ਲੋਕ ਘਰਾਂ ਵਿਚ ਹੀ ਦੁਬਕੇ ਰਹਿੰਦੇ ਹਨ | ਇਸ ਦੌਰਾਨ ਸਕੂਲਾਂ ਦੇ ਮੁੜ ਖੁੱਲ੍ਹਣ ਦੀ ਤਿਆਰੀ ਚੱਲ ਰਹੀ ਹੈ, ਜਿਸ ਨੇ ਮਾਪਿਆਂ ਦੀ ਚਿੰਤਾ ਨੂੰ ਵਧਾ ਦਿੱਤਾ ਹੈ | ਸਵੇਰੇ ਜਲਦੀ ਸਕੂਲ ਜਾਣ ਵਾਲੇ ਬੱਚਿਆਂ ਨੂੰ ਠੰਢ ਅਤੇ ਧੁੰਦ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਸਿਹਤ ਸੰਬੰਧੀ ਸਮੱਸਿਆਵਾਂ ਦਾ ਖ਼ਤਰਾ ਬਣਿਆ ਰਹਿੰਦਾ ਹੈ | ਡਾਕਟਰਾਂ ਦਾ ਕਹਿਣਾ ਹੈ ਕਿ ਇਸ ਮੌਸਮ 'ਚ ਬੱਚਿਆਂ ਤੇ ਬਜ਼ੁਰਗਾਂ ਨੂੰ ਸਿਹਤ ਦਾ ਖ਼ਾਸ ਧਿਆਨ ਰੱਖਣ ਦੀ ਲੋੜ ਹੈ | ਇਸ ਮੌਸਮ 'ਚ ਗਰਮ ਕੱਪੜਿਆਂ ਦੀ ਵਰਤੋਂ ਕਰਨ ਦੇ ਨਾਲ ਬੇਲੋੜਾ ਬਾਹਰ ਆਉਣ-ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਤਾਂ ਜੋ ਖੰਘ, ਜ਼ੁਕਾਮ, ਬੁਖ਼ਾਰ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਅ ਹੋ ਸਕੇ | ਸਕੂਲੀ ਬੱਚਿਆਂ ਦੇ ਮਾਪਿਆਂ ਨੇ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਪੰਜਾਬ ਤੋਂ ਮੰਗ ਕੀਤੀ ਹੈ ਕਿ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਵਿੱਦਿਅਕ ਸੰਸਥਾਵਾਂ 'ਚ ਛੁੱਟੀਆਂ 'ਚ ਵਾਧਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ 14 ਨੂੰ ਮਾਘੀ ਕਾਨਫ਼ਰੰਸ 'ਚ ਹੰੁਮ-ਹੁਮਾ ਕੇ ਪਹੁੰਚੋ: ਅਕਾਲੀ ਆਗੂ ਅਗਲੀ ਖ਼ਬਰ ਮਾਨਸਾ ਸ਼ਹਿਰ 'ਚ ਟਰੈਫ਼ਿਕ ਸਮੱਸਿਆ ਤੋਂ ਲੋਕ ਡਾਹਢੇ ਦੁਖੀ ਬੱਸ ਸਟੈਂਡ ਚੌਂਕ, ਰੇਲਵੇ ਫਾਟਕ ਤੇ ਵਾਟਰ ਵਰਕਸ ਰੋਡ 'ਤੇ ਰ...
Ad Position 24