ਰਾਮਪੁਰਾ ਫੂਲ, 23 ਜਨਵਰੀ (ਹੇਮੰਤ ਕੁਮਾਰ ਸ਼ਰਮਾ)-ਸ੍ਰੀ ਗੁਰੂ ਹਰਿਗੋਬਿੰਦ ਸਕੂਲ, ਪਿੱਥੋ ਵਿੱਚ ਬਸੰਤ ਪੰਚਮੀ ਦਾ ਤਿਉਹਾਰ ਸਾਦਗੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਹੜੇ ਵਿੱਚ ਖੁਸ਼ਗਵਾਰ ਮਾਹੌਲ ਬਣਿਆ ਰਿਹਾ | ਸਕੂਲ ਦੇ ਵਿਦਿਆਰਥੀਆਂ ਲਈ ਮਿਊਜ਼ਿਕਲ ਚੇਅਰ, ਫਨੀ ਰੇਸ, ਟਾਵਰ ਬਣਾਉਣ ਦੀ ਖੇਡ, ਪਤੰਗ ਉਡਾਉਣ, ਨਾਚ-ਗਾਇਨ ਅਤੇ ਕਵਿਤਾ ਪਾਠ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਬੱਚਿਆਂ ਨੇ ਪੂਰੇ ਜੋਸ਼ ਨਾਲ ਭਾਗ ਲਿਆ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੇ ਨਾਲ ਮਿਲ ਕੇ ਇਨ੍ਹਾਂ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਬੱਚਿਆਂ ਦਾ ਹੌਸਲਾ ਅਫ਼ਜ਼ਾਈ ਕੀਤੀ, ਜਿਸ ਨਾਲ ਸਮਾਰੋਹ ਹੋਰ ਵੀ ਰੌਣਕਮਈ ਬਣ ਗਿਆ | ਇਸ ਮੌਕੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਤਿਉਹਾਰ ਅਤੇ ਖੇਡਾਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਦੀਆਂ ਹਨ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਵਿੱਚ ਮਦਦਗਾਰ ਸਾਬਤ ਹੁੰਦੀਆਂ ਹਨ |