26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮਨਿਆਰੀ ਦੀ ਦੁਕਾਨ 'ਚੋਂ ਚੋਰੀ ਕਰਨ ਵਾਲੇ ਗਰੋਹ ਦੋ ਮੈਂਬਰ ਗਿ੍ਫ਼ਤਾਰ-ਤੀਜੇ ਦੀ ਭਾਲ ਜਾਰੀ <br/>

Ad Position 21
No active advertisement
ਅਜੀਤ ਡੈਸਕ 24-01-2026
ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਬੀਤੇ ਦਿਨੀਂ ਇੱਥੋਂ ਦੇ ਪੂਜਾ ਵਾਲੇ ਮੁਹੱਲੇ 'ਚੋਂ ਇਕ ਮਨਿਆਰੀ ਦੀ ਦੁਕਾਨ 'ਚੋਂ ਨਗਦੀ ਅਤੇ ਮੋਬਾਈਲ ਫ਼ੋਨ ਚੋਰੀ ਕਰਨ ਵਾਲੇ ਗਰੋਹ ਦੇ ਦੋ ਮੈਂਬਰਾਂ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਇਨ੍ਹਾਂ ਦੇ ਤੀਜੇ ਸਾਥੀ ਦੀ ਪੁਲਿਸ ਭਾਲ ਕਰ ਰਹੀ ਹੈ | ਪੁਲਿਸ ਨੇ ਇਨ੍ਹਾਂ ਤੋਂ ਕੁਝ ਨਗਦੀ ਵੀ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਪੀ. (ਸਿਟੀ) ਨਰਿੰਦਰ ਸਿੰਘ ਨੇ ਦੱਸਿਆ ਕਿ ਬੀਤੀ 19-20 ਜਨਵਰੀ ਦੀ ਦਰਮਿਆਨੀ ਰਾਤ ਨੂੰ ਬਠਿੰਡਾ ਦੇ ਪੂਜਾ ਵਾਲੇ ਮੁਹੱਲੇ ਨਜ਼ਦੀਕ ਸਥਿਤ ਮਨਿਆਰੀ ਦੀ ਦੁਕਾਨ 'ਚ ਕੁਝ ਚੋਰਾਂ ਨੇ ਸੰਨ ਲਗਾ ਕੇ ਦੁਕਾਨ ਅੰਦਰੋਂ ਇਕ ਲੱਖ ਰੁਪਏ ਅਤੇ ਮਹਿੰਗੇ ਮੁੱਲ ਦੇ ਮੋਬਾਈਲ ਫ਼ੋਨ ਚੋਰੀ ਕਰ ਲਏ ਸਨ, ਜਿੰਨ੍ਹਾਂ ਦੇ ਖ਼ਿਲਾਫ਼ ਦੁਕਾਨ ਮਾਲਕ ਦੇ ਬਿਆਨ 'ਤੇ ਮੁਕੱਦਮਾ ਦਰਜ ਕਰਦਿਆਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਦੀਆਂ ਤਸਵੀਰਾਂ ਵਾਰਦਾਤ ਨੇੜਲੇ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋਈਆਂ ਸਨ, ਦੀ ਸ਼ਨਾਖਤ ਕਰਦਿਆਂ ਥਾਣਾ ਕੋਤਵਾਲੀ ਦੇ ਮੁੱਖ ਅਧਿਕਾਰੀ ਇੰਸਪੈਕਟਰ ਪਰਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਚੌਕੀ ਬੱਸ ਅੱਡਾ ਦੀ ਟੀਮ ਨੇ ਇਸ ਚੋਰੀ ਨੂੰ ਅੰਜਾਮ ਦੇਣ ਵਾਲੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿੰਨ੍ਹਾਂ ਦੀ ਪਹਿਚਾਣ ਗੁਰਚਰਨ ਸਿੰਘ ਵਾਸੀ ਗੁਰੂ ਹਰਸਹਾਏ ਅਤੇ ਲਖਵੀਰ ਸਿੰਘ ਲੱਖੀ ਵਾਸੀ ਮੁਕਤਸਰ ਵਜੋਂ ਹੋਈ ਹੈ ਤੇ ਇਨ੍ਹਾਂ ਦੇ ਕਬਜ਼ੇ 'ਚੋਂ ਚੋਰੀ ਕੀਤੇ ਗਏ 1 ਲੱਖ ਰੁਪਏ 'ਚੋਂ 65 ਹਜ਼ਾਰ ਰੁਪਏ ਸਮੇਤ ਇਕ ਲੋਹੇ ਦੀ ਰਾਡ ਬਰਾਮਦ ਕੀਤੀ ਗਈ ਹੈ | ਐਸ.ਪੀ. ਨੇ ਕਿਹਾ ਕਿ ਹੋਰ ਪੁੱਛ-ਗਿੱਛ ਅਤੇ ਇਨ੍ਹਾਂ ਦੇ ਤੀਜੇ ਸਾਥੀ ਦੀ ਗਿ੍ਫ਼ਤਾਰੀ ਲਈ ਇਨ੍ਹਾਂ ਦਾ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ¸ ਮਾਮਲਾ ਨਗਰ ਕੌਂਸਲ ਦੀ ਹੱਦਬੰਦੀ ਵਧਾਉਣ ਦਾ ¸ ਲੋਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਜ਼ਿਲੇ੍ਹ ਭਰ 'ਚ ਬਸੰਤ ਪੰਚਮੀ ਮੌਕੇ ਪਤੰਗਬਾਜ਼ਾਂ ਨੇ ਖੂਬ ਉਡਾਏ ਪਤੰਗ, ਕੋਠਿਆਂ 'ਤੇ ਲੱਗੀਆਂ ਰੌਣਕਾਂ <br/>
Ad Position 24