23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ ਕਾਂਗਰਸ ਪਾਰਟੀ ਦੇ 'ਮਨਰੇਗਾ ਬਚਾਓ ਸੰਗਰਾਮ' ਦੀ ਹਮਾਇਤ <br/>

Ad Position 21
No active advertisement
ਅਜੀਤ ਡੈਸਕ 24-01-2026
ਬਠਿੰਡਾ, 23 ਜਨਵਰੀ (ਸੱਤਪਾਲ ਸਿੰਘ ਸਿਵੀਆਂ)-ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਨੇ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੁਰਾਣੀ ਮਨਰੇਗਾ ਸਕੀਮ ਨੂੰ ਬਹਾਲ ਕਰਵਾਉਣ ਲਈ ਵਿੱਢੇ ਦੇਸ਼ ਵਿਆਪੀ 'ਮਨਰੇਗਾ ਬਚਾਓ ਸੰਗਰਾਮ' ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਫੈਸਲਾ ਮੋਰਚੇ ਦੀ ਟੀਚਰ ਹੋਮ ਬਠਿੰਡਾ ਵਿਖੇ ਮਨਜੀਤ ਕੌਰ ਜੋਗਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਲਿਆ ਗਿਆ | ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਤੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਪੂੰਜੀਪਤੀ ਸਾਥੀਆਂ ਨੂੰ ਲਾਭ ਦੇਣ ਲਈ ਲਗਾਤਾਰ ਆਮ ਲੋਕਾਂ ਤੋਂ ਬੁਨਿਆਦੀ ਹੱਕ ਖੋਹ ਰਹੀ ਹੈ, ਜਿਸ ਤਹਿਤ ਮਜ਼ਦੂਰਾਂ ਤੋਂ ਉਨ੍ਹਾਂ ਦਾ ਨਿਗੂਣਾ ਕੰਮ ਖੋਹਣ ਲਈ ਪੁਰਾਣਾ ਮਨਰੇਗਾ ਕਾਨੂੰਨ ਬਦਲ ਕੇ ਹੁਣ 'ਜੀ ਰਾਮ ਜੀ' ਨਵਾਂ ਕਾਨੂੰਨ ਅਮਲ 'ਚ ਲਿਆਂਦਾ ਹੈ | ਇਸ ਤੋਂ ਇਲਾਵਾ ਨਵੀਂ ਸਿੱਖਿਆ ਨੀਤੀ, ਚਾਰ ਕਿਰਤ ਕਾਨੂੰਨ, ਬਿਜਲੀ ਬਿੱਲ, ਬੀਜ ਬਿੱਲ ਵੀ ਭਾਜਪਾ ਦੀ ਲੋਕ ਮਾਰੂ ਸੋਚ ਦੀ ਉਪਜ ਹਨ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਗ਼ਰੀਬਾਂ ਦੀ 2 ਰੁਪਏ ਕਿੱਲੋ ਵਾਲੀ ਕਣਕ ਬੰਦ ਕਰਕੇ ਅਤੇ 'ਜੀ ਰਾਮ ਜੀ' ਤੋਂ ਪਹਿਲਾਂ ਹੀ ਮਨਰੇਗਾ ਰੁਜ਼ਗਾਰ ਬੰਦ ਕਰਕੇ 'ਆਪ' ਸਰਕਾਰ ਭਾਜਪਾ ਤੋਂ ਵੀ ਤੇਜ਼ੀ ਨਾਲ ਗ਼ਰੀਬਾਂ ਤੋਂ ਹੱਕ ਖੋਹਣ 'ਤੇ ਲੱਗੀ ਹੋਈ ਹੈ, ਜਿਸ ਲਈ ਪੰਜਾਬ ਦੇ ਹਰ ਵਰਗ ਨੂੰ ਭਾਜਪਾ ਤੇ 'ਆਪ' ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰਨ ਦੀ ਲੋੜ ਹੈ | ਸਮਾਓ ਅਤੇ ਸੇਮਾ ਨੇ ਕਿਹਾ ਕਿ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਜਿੱਥੇ ਆਪਣੇ ਤੌਰ 'ਤੇ ਮਨਰੇਗਾ ਰੁਜ਼ਗਾਰ ਬਚਾਉਣ ਅਤੇ ਦਲਿਤਾਂ 'ਤੇ ਹੋ ਰਹੇ ਅੱਤਿਆਚਾਰਾਂ ਖਿਲਾਫ਼ ਸੰਘਰਸ਼ ਨੂੰ ਤੇਜ਼ ਕਰੇਗਾ, ਉਥੇ ਕੌਮੀ ਪੱਧਰ 'ਤੇ ਕਾਂਗਰਸ ਪਾਰਟੀ ਦੇ 'ਮਨਰੇਗਾ ਬਚਾਓ ਸੰਗਰਾਮ' ਦੀ ਜ਼ੋਰ ਨਾਲ ਹਮਾਇਤ ਕਰੇਗਾ | ਇਸੇ ਕੜੀ ਤਹਿਤ ਮਜ਼ਦੂਰ ਮੁਕਤੀ ਮੋਰਚਾ ਵਲੋਂ 28 ਫਰਵਰੀ ਨੂੰ ਬਰਨਾਲਾ ਵਿਖੇ ਸੂਬਾ ਰੈਲੀ ਕੀਤੀ ਜਾਵੇਗੀ | ਇਸ ਮੌਕੇ ਨਿੱਕਾ ਸਿੰਘ ਬਹਾਦਰਪੁਰ, ਜਸਵੰਤ ਸਿੰਘ ਖਾਲਸਾ, ਪਰਦੀਪ ਗੁਰੂ, ਸੁਖਵਿੰਦਰ ਸਿੰਘ ਬੋਹਾ, ਭੋਲਾ ਸਿੰਘ ਝੱਬਰ ਤੇ ਸੱਤਪਾਲ ਸਿੰਘ ਬਹਿਣੀਵਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ <br/> ਅਗਲੀ ਖ਼ਬਰ ਸੇਂਟ ਜ਼ੇਵੀਅਰਜ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕੂਲ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24