ਭਗਤਾ ਭਾਈਕਾ ਤੋਂ ਸੁਖਪਾਲ ਸਿੰਘ ਸੋਨੀ ਅਨੁਸਾਰ- ਬੀ.ਆਰ.ਸੀ.ਕਾਨਵੈਂਟ ਸਕੂਲ ਸਮਾਧ ਭਾਈ ਵਿੱਚ ਗਣਤੰਤਰ ਦਿਵਸਸਮਾਰੋਹ ਬੜੀ ਧੂਮਧਾਮ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਸਕੂਲ ਚੇਅਰਮੈਨ ਸ: ਲਾਭ ਸਿੰਘ ਖੋਖਰ ਅਤੇ ਪਿ੍ੰਸੀਪਲਕਿਰਨ ਰਾਣੀ ਵਲੋਂ ਨਿਭਾਈ ਗਈ | ਸਮੇਂ ਸਕੂਲ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਵੀ ਹਾਜ਼ਰ ਸਨ | ਝੰਡਾ ਲਹਿਰਾਉਣ ਸਮੇਂ ਵਿਦਿਆਰਥੀਆਂ ਵਲੋਂ ਰਾਸ਼ਟਰ ਗੀਤ ਗਾਇਣ ਕੀਤੀ ਗਿਆ | ਵਿਦਿਆਰਥੀਆਂ ਵਲੋਂ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਵਿਦਿਆਰਥੀਆਂ ਨੇ ਵੱਖ-ਵੱਖ ਚਿੱਤਰ ਬਣਾਉਣ ਦੇ ਮੁਕਾਬਲੇ ਵਿਚ ਹਿੱਸਾ ਲਿਆ | ਸਮੇਂ ਸਕੂਲ ਮੈਨੇਜਿੰਗ ਡਾਇਰੈਕਟਰ ਜਗਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਕਿਰਨ ਰਾਣੀ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਸੰਵਿਧਾਨ ਨੂੰ ਡਾਕਟਰ ਭੀਮ ਰਾਓ ਅੰਬੇਦਕਰ ਨੇ ਤਿਆਰ ਕੀਤਾ ਸੀ | ਇਸ ਨੂੰ 26 ਜਨਵਰੀ 1950 ਨੂੰ ਲਾਗੂ ਕੀਤਾ ਗਿਆ | ਇਸ ਕਰਕੇ ਅੱਜ ਦੇ ਦਿਨ ਹਰ ਸਾਲ ਗਣਤੰਤਰ ਦਿਵਸ ਵਜੋਂ ਮਨਾਇਆ ਜਾਂਦਾ ਹੈ |