07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਵੱਖ-ਵੱਖ ਸਕੂਲਾਂ ਵਿਚ ਗਣਤੰਤਰ ਦਿਵਸ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਭੁੱਚੋ ਮੰਡੀ ਤੋਂ ਬਿੱਕਰ ਸਿੰਘ ਸਿੱਧੂ ਅਨੁਸਾਰ ਸਕੂਲ ਆਫ਼ ਅਮੀਨੈਂਸ ਭੁੱਚੋ ਕਲਾਂ ਵਿਖੇ 77ਵਾਂ ਗਣਤੰਤਰ ਦਿਵਸ ਬੜੀ ਧੂਮਧਾਨ ਨਾਲ ਮਨਾਇਆ ਗਿਆ | ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪਿ੍ੰਸੀਪਲ ਰਜਿੰਦਰ ਕੌਰ ਵਲੋਂ ਨਿਭਾਈ ਗਈ | ਉਨ੍ਹਾਂ ਦੇਸ਼ ਵਾਸੀਆਂ ਨੂੰ ਗਣਤੰਤਰਤਾ ਦਿਵਸ ਵਧਾਈ ਦਿੰਦਿਆਂ ਦੇਸ਼ ਦੀ ਅਜ਼ਾਦੀ ਦੀ ਲੜਾਈ ਦੌਰਾਨ ਸ਼ਹਾਦਤਾਂ ਪ੍ਰਾਪਤ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ | ਸੱਭਿਆਚਾਰਕ ਪ੍ਰੋਗ੍ਰਾਮ ਦੌਰਾਨ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ | ਸਟੇਜ ਸੰਚਾਲਣ ਦੀ ਜਿੰਮੇਵਾਰੀ ਮੈਡਮ ਰਿਤੂ ਗੁਪਤਾ ਵਲੋਂ ਨਿਭਾਈ ਗਈ | ਇਸ ਮੌਕੇ ਐਸ.ਐਮ.ਸੀ ਚੇਅਰਮੈਨ ਅਤੇ ਮੈਂਬਰ ਸਾਹਿਬਾਨ, ਸਮੂਹ ਸਕੂਲ ਸਟਾਫ਼ ਅਤੇ ਬੱਚੇ ਹਾਜ਼ਰ ਰਹੇ | ਇਸੇ ਤਰੂਾਂ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਵੀ ਗਣਤੰਤਰ ਦਿਵਸ ਬੜੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰੇ ਕੌਮੀ ਤਿਰੰਗਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ ਦੀ ਗੂੰਜ ਨਾਲ ਮਾਹੌਲ ਦੇਸ਼ ਭਗਤੀ ਦੇ ਰੰਗਾਂ ਵਿੱਚ ਰੰਗਿਆ ਗਿਆ | ਪ੍ਰੋਗਰਾਮ ਦੌਰਾਨ ਸਕੂਲ ਦੇ ਪਿ੍ੰਸੀਪਲ ਦਵਿੰਦਰ ਪਾਲ ਬਾਵਾ ਨੇ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟਰੈਕਟਰ-ਟਰਾਲੀ ਪਲਟਣ ਕਾਰਨ ਟਰੈਕਟਰ ਚਾਲਕ ਦੀ ਮੌਤ ਅਗਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਸਮਾਧ ਭਾਈ ਵਿਖੇ ਸਮਾਗਮ <br/>
Ad Position 24