07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਗਣਤੰਤਰ ਦਿਵਸ ਦੇਸ਼ਭਗਤੀ ਦੇ ਜੋਸ਼ ਨਾਲ ਮਨਾਇਆ <br/>

Ad Position 21
repet_subhas-goyals [Copy P29]
ਅਜੀਤ ਡੈਸਕ 28-01-2026
ਬਠਿੰਡਾ, 27 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ 77ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ, ਗੌਰਵ ਅਤੇ ਦੇਸ਼ਭਗਤੀ ਦੇ ਮਾਹੌਲ ਵਿਚ ਮਨਾਇਆ ਗਿਆ | ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਯੂਨੀਵਰਸਿਟੀ ਕੈਂਪਸ ਵਿਖੇ ਭਾਰਤ ਦਾ ਰਾਸ਼ਟਰੀ ਝੰਡਾ ਅਤੇ ਯੂਨੀਵਰਸਿਟੀ ਦਾ ਝੰਡਾ ਲਹਿਰਾਇਆ | ਝੰਡਾ ਲਹਿਰਾਉਣ ਦੀ ਰਸਮ ਅਤੇ ਪਰੇਡ ਦਾ ਨਿਰੀਖਣ ਕਰਨ ਉਪਰੰਤ ਵਾਈਸ-ਚਾਂਸਲਰ ਪ੍ਰੋ. ਤਿਵਾਰੀ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ | ਇਸ ਪ੍ਰੋਗਰਾਮ ਵਿਚ ਯੂਨੀਵਰਸਿਟੀ ਦੀ ਪਹਿਲੀ ਮਹਿਲਾ ਸ੍ਰੀਮਤੀ ਕਰੁਣਾ ਤਿਵਾਰੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਾਲ ਗਣਤੰਤਰ ਦਿਵਸ ਸਮਾਰੋਹ ਦੀ ਥੀਮ 'ਵੰਦੇ ਮਾਤਰਮ ਦੇ 150 ਸਾਲ' ਰਹੀ | ਇਸ ਮੌਕੇ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਨਰੂਆਣਾ ਦੇ ਸ਼ਹੀਦ ਕਰਮ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੂੰ ਸਨਮਾਨਿਤ ਕਰਕੇ ਦੇਸ਼ ਦੇ ਵੀਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਨਾਲ ਹੀ ਯੂਨੀਵਰਸਿਟੀ ਦੀ ਹੋਨਹਾਰ ਵਿਦਿਆਰਥਣ ਖਿਡਾਰੀ ਸਿਮਰਨਜੀਤ ਕੌਰ ਨੂੰ ਖੇਲੋ ਇੰਡੀਆ ਖੇਡਾਂ ਲਈ ਚੁਣੇ ਜਾਣ 'ਤੇ ਸਨਮਾਨਿਤ ਕੀਤਾ ਗਿਆ | ਆਪਣੇ ਸੰਬੋਧਨ ਵਿਚ ਵਾਈਸ-ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਸਨ 1950 ਵਿਚ ਭਾਰਤੀ ਸੰਵਿਧਾਨ ਨੂੰ ਅਪਣਾਏ ਜਾਣ ਦੇ ਇਤਿਹਾਸਕ ਮਹੱਤਵ ਅਤੇ ਡਾ. ਭੀਮਰਾਓ ਅੰਬੇਡਕਰ ਸਮੇਤ ਸੰਵਿਧਾਨ ਸਭਾ ਦੇ ਮੈਂਬਰਾਂ ਦੇ ਅਮੂਲ ਯੋਗਦਾਨ ਨੂੰ ਯਾਦ ਕੀਤਾ | ਸਮਾਰੋਹ ਦੌਰਾਨ ਪ੍ਰਦਰਸ਼ਨ ਅਤੇ ਲਲਿਤ ਕਲਾ ਵਿਭਾਗ ਦੇ ਵਿਦਿਆਰਥੀਆਂ ਨੇ ਦੇਸ਼ਭਗਤੀ ਗੀਤਾਂ ਅਤੇ ਪ੍ਰਸਤੁਤੀਆਂ ਰਾਹੀਂ ਸੱਭਿਆਚਾਰਕ ਰੰਗ ਭਰਿਆ | ਸਮਾਰੋਹ ਦਾ ਸਮਾਪਨ ਯੂਨੀਵਰਸਿਟੀ ਦੇ ਵਿੱਤ ਅਧਿਕਾਰੀ ਡਾ. ਆਰ. ਕੇ. ਸ਼ਰਮਾ ਵਲੋਂ ਰਸਮੀ ਧੰਨਵਾਦ ਪ੍ਰਸਤਾਵ ਨਾਲ ਕੀਤਾ ਗਿਆ | ਅਧਿਆਪਕਾਂ, ਵਿਦਿਆਰਥੀਆਂ ਅਤੇ ਪਿੰਡ ਘੁੱਦਾ ਦੇ ਗਣਮਾਨਯ ਨਾਗਰਿਕਾਂ ਦੀ ਉਤਸ਼ਾਹਪੂਰਣ ਭਾਗੀਦਾਰੀ ਨੇ ਇਸ ਸਮਾਰੋਹ ਨੂੰ ਯਾਦਗਾਰ ਬਣਾ ਦਿੱਤਾ |
ਮੇਅਰ ਮਹਿਤਾ ਨੇ ਨਗਰ ਨਿਗਮ ਦਫਤਰ ਵਿਖੇ ਲਹਿਰਾਇਆ ਤਿਰੰਗਾ
ਬਠਿੰਡਾ : ਬਠਿੰਡਾ ਨਗਰ ਨਿਗਮ ਦਫ਼ਤਰ ਵਿਖੇ 77ਵਾਂ ਗਣਤੰਤਰ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੌਮੀ ਤਿਰੰਗਾ ਝੰਡਾ ਲਹਿਰਾਇਆ¢ ਉਪਰੰਤ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ¢ ਇਸ ਮੌਕੇ ਨਗਰ ਨਿਗਮ ਦੇ ਸਮੂਹ ਅਧਿਕਾਰੀ, ਕਰਮਚਾਰੀ, ਕੌਂਸਲਰ ਆਦਿ ਮੌਜੂਦ ਰਹੇ¢ ਆਪਣੇ ਸੰਬੋਧਨ ਵਿਚ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਸਾਰੇ ਨਾਗਰਿਕਾਂ ਨੂੰ 77ਵੇਂ ਗਣਤੰਤਰ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ ਅਤੇ 'ਭਾਰਤ ਮਾਤਾ ਦੀ ਜੈ' ਦੇ ਨਾਅਰੇ ਲਾਏ ¢ ਮਹਾਨ ਆਜ਼ਾਦੀ ਘੁਲਾਟੀਆਂ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦ ਹਾਂ ਅਤੇ ਬਾਬਾ ਸਾਹਿਬ ਦੁਆਰਾ ਤਿਆਰ ਕੀਤੇ ਗਏ ਸੰਵਿਧਾਨ ਨੇ ਸਾਨੂੰ ਲੋਕਤੰਤਰੀ ਅਧਿਕਾਰ ਦਿੱਤੇ ਹਨ¢ ਉਨ੍ਹਾਂ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਨਗਰ ਨਿਗਮ ਦੀ ਪੂਰੀ ਟੀਮ ਨੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਪਾਲਣਾ ਕਰਦੇ ਹੋਏ ਬਠਿੰਡਾ ਨੂੰ ਵਿਕਾਸ ਦੇ ਰਾਹ 'ਤੇ ਅੱਗੇ ਵਧਾਉਣ ਲਈ ਅਣਥੱਕ ਮਿਹਨਤ ਕੀਤੀ ਹੈ ਅਤੇ ਭਵਿੱਖ ਵਿਚ ਇਸ ਤਰੀਕੇ ਨਾਲ ਮਿਲ ਕੇ ਕੰਮ ਕਰਨਾ ਜਾਰੀ ਰੱਖੇਗੀ¢ਸਮਾਗਮ ਦੌਰਾਨ ਸੇਂਟ ਹਾਰਟ ਸਕੂਲ ਦੇ ਬੱਚਿਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ¢ ਅੰਤ ਵਿਚ ਮੇਅਰ ਮਹਿਤਾ ਸਮੇਤ ਸਮੁੱਚੀ ਟੀਮ ਨੇ ਨਗਰ ਨਿਗਮ ਦੇ ਮਿਹਨਤੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮੰਗਾਂ ਸੰਬੰਧੀ ਗਣਤੰਤਰ ਦਿਵਸ ਵਾਲੇ ਦਿਨ ਕਿਸਾਨ ਜਥੇਬੰਦੀਆਂ ਨੇ ਕੱਢੇ ਟਰੈਕਟਰ ਮਾਰਚ <br/> ਅਗਲੀ ਖ਼ਬਰ ਟਰੈਕਟਰ-ਟਰਾਲੀ ਪਲਟਣ ਕਾਰਨ ਟਰੈਕਟਰ ਚਾਲਕ ਦੀ ਮੌਤ
Ad Position 24