ਗੋਨਿਆਣਾ, 27 ਜਨਵਰੀ (ਲਛਮਣ ਦਾਸ ਗਰਗ)-ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਨਸ਼ੇ ਵਾਲੀਆਂ ਗੋਲੀਆਂ ਸਮੇਤ ਦੋ ਨਸ਼ਾ ਤੱਸਕਰਾਂ ਨੂੰ ਦਬੋਚਿਆ ਹੈ | ਥਾਣਾ ਮੁਖੀ ਦਿਲਬਾਗ ਸਿੰਘ ਬਰਾੜ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਵਿਚ ਨਸ਼ਾ ਤੱਸਕਰ ਨਸ਼ੇ ਵਾਲੀਆਂ ਗੋਲੀਆਂ ਦੀ ਖਰੀਦੋ ਫਰੋਖਤ ਕਰਨ ਦੀ ਆੜ ਵਿਚ ਘੁੰਮ ਰਹੇ ਹਨ, ਜਿਸ ਤਹਿਤ ਪੁਲਿਸ ਨੇ ਟਰੈਪ ਲਗਾ ਕੇ ਜਦੋਂ ਉਕਤ ਇਲਾਕੇ ਵਿਚ ਦੋ ਨਸ਼ਾ ਤਸਕਰਾਂ ਨੂੰ ਘੁੰਮਦੇ ਹੋਏ ਦੇਖਿਆ ਤਾਂ ਪੁਲਿਸ ਵਲੋਂ ਉਨ੍ਹਾਂ ਦੀ ਲਈ ਗਈ ਤਲਾਸ਼ੀ ਉਪਰੰਤ ਉਨ੍ਹਾਂ ਕੋਲੋਂ 30 ਨਸ਼ੇ ਵਾਲੀਆਂ ਗੋਲੀਆਂ ਮਿਲੀਆਂ | ਪੁਲਿਸ ਨੇ ਨਸ਼ਾ ਤਸਕਰਾਂ ਦੀ ਪਹਿਚਾਣ ਅਵਤਾਰ ਸਿੰਘ ਵਾਸੀ ਗੋਨਿਆਣਾ ਕਲਾਂ ਅਤੇ ਮਿਥਨ ਕੁਮਾਰ ਵਾਸੀ ਗੋਨਿਆਣਾ ਖੁਰਦ ਵਜੋਂ ਕੀਤੀ ਹੈ | ਪੁਲਿਸ ਨੇ ਦੋਨਾਂ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |