ਚਾਉਕੇ, 30 ਜਨਵਰੀ (ਮਨਜੀਤ ਸਿੰਘ ਘੜੈਲੀ)- ਵਿਧਾਨ ਸਭਾ ਹਲਕਾ ਮੌੜ ਤੋਂ ਪਿਛਲੇ ਕਾਫੀ ਸਮੇਂ ਤੋਂ ਕਾਂਗਰਸ ਪਾਰਟੀ ਵਲੋਂ ਸਰਗਰਮ ਕਾਂਗਰਸ ਦੇ ਸੀਨੀਅਰ ਆਗੂਆਂ 'ਚ ਸ਼ੁਮਾਰ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਦੇ ਪੁੱਤਰ ਤੇ ਨÏਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪਿੰਡ ਰਾਮਪੁਰਾ 'ਚ ਕਾਂਗਰਸੀ ਵਰਕਰਾਂ ਦੀ ਹੋਈ ਮੀਟਿੰਗ 'ਚ ਹਾਜ਼ਰੀ ਭਰਦਿਆਂ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਪਾਰਟੀ ਦੀ ਹੋਰ ਮਜ਼ਬੂਤੀ ਲਈ ਇਕਜੁਟਤਾ ਨਾਲ ਹੰਭਲਾ ਮਾਰਨ¢ ਸ. ਸਿੱਧੂ ਨੇ ਇਸ ਮÏਕੇ ਜਿੱਥੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਵਰਕਰਾਂ ਨਾਲ ਸਲਾਹ ਮਸ਼ਵਰਾ ਕੀਤਾ ਉੱਥੇ ਵਰਕਰਾਂ ਨੂੰ ਦਰਪੇਸ਼ ਮੁਸ਼ਕਿਲਾਂ ਸੁਣਦਿਆਂ ਉਨਾਂ ਦੇ ਜਲਦ ਹੱਲ ਦਾ ਯਕੀਨ ਵੀ ਦਵਾਇਆ¢ ਮੀਟਿੰਗਾਂ ਉਪਰੰਤ ਗੱਲਬਾਤ ਦੌਰਾਨ ਸਿੱਧੂ ਨੇ ਕਿਹਾ ਕਿ ਮÏਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਸੂਬੇ ਦੇ ਹਾਲਤ ਬਦਤਰ ਬਣਦੇ ਜਾ ਰਹੇ ਹਨ¢ ਅਮਨ ਕਾਨੂੰਨ ਦੀ ਹਾਲਤ ਬੇਹੱਦ ਮਾੜੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤ ਸਮਝ ਚੁੱਕੇ ਹਨ ਕਿ ਪੰਜਾਬ ਨੂੰ ਮੁੜ ਖ਼ੁਸ਼ਹਾਲੀ ਦੇ ਰਾਹ ਸਿਰਫ਼ ਕਾਂਗਰਸ ਪਾਰਟੀ ਹੀ ਲਿਜਾ ਸਕਦੀ ਹੈ, ਇਸ ਲਈ ਨਿੱਤ ਦਿਨ ਵੱਡੀ ਗਿਣਤੀ 'ਚ ਪਿੰਡਾਂ ਦੇ ਪਰਿਵਾਰ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ¢ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਵਰਕਰਾਂ ਨੂੰ ਆਪਣਾ ਪਰਿਵਾਰ ਸਮਝਿਆ ਹੈ ਤੇ ਪਰਿਵਾਰ ਨਾਲ ਹਰ ਸੁਖ ਦੁਖ 'ਚ ਖੜਨਾ ਉਹ ਆਪਣਾ ਧਰਮ ਸਮਝਦੇ ਹਨ ਇਸ ਲਈ ਕਿਸੇ ਵਰਕਰ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ¢ ਉਨ੍ਹਾਂ ਨਾਲ ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਕਾਂਗਰਸੀ ਆਗੂ ਵੀ ਦਿਖਾਈ ਦਿੱਤੇ¢