19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਸਰਕਾਰ ਖ਼ਿਲਾਫ਼ ਸੰਘਰਸ ਦਾ ਐਲਾਨ <br/>

Ad Position 21
No active advertisement
ਜਸਵਿੰਦਰ ਸਿੰਘ <br/> 31-01-2026
ਲਹਿਰਾ ਮੁਹੱਬਤ, 30 ਜਨਵਰੀ (ਸੁਖਪਾਲ ਸਿੰਘ ਸੁੱਖੀ)-ਸਿਹਤ ਵਿਭਾਗ ਦੀ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈਲਫ਼ੇਅਰ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ 15 ਫਰਵਰੀ ਨੂੰ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ | ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਤੇ ਜਸਵਿੰਦਰ ਸਿੰਘ ਚੱਕ ਰਾਮ ਸਿੰਘ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਦੇ ਸੰਦਰਭ ਵਿਚ ਸਮੂਹ ਕਰਮਚਾਰੀਆਂ ਵਲੋਂ ਪੰਜਾਬ ਭਰ ਵਿਚ ਐਚ. ਆਈ. ਵੀ./ਏਡਜ਼ ਦੀਆਂ ਸਾਰੀਆਂ ਸੇਵਾਵਾਂ ਦਵਾਈ ਦੇਣ, ਟੈਸਟਿੰਗ, ਕਾਊਸਲਿੰਗ, ਨਸ਼ੇ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ, ਗੁਪਤ ਰੋਗਾਂ ਦੇ ਮਰੀਜ਼ਾਂ ਨੂੰ ਦਵਾਈਆਂ ਦੇਣ ਤੋਂ ਇਲਾਵਾ ਬਲੱਡ ਸੈਂਟਰਾਂ ਦੇ ਕਰਮਚਾਰੀਆਂ ਨੇ ਬੀਤੀ 29 ਜਨਵਰੀ ਨੂੰ ਸਵੇਰੇ ਦੋ ਘੰਟੇ ਲਈ ਹਰ ਤਰ੍ਹਾਂ ਦੀ ਸੇਵਾ ਠੱਪ ਕਰਕੇ ਆਪਣੇ ਸੈਂਟਰਾਂ 'ਤੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਹੈ, ਸਾਰੇ ਸਰਕਾਰੀ ਸਮਾਗਮਾਂ ਦਾ ਬਾਈਕਾਟ ਕੀਤਾ ਜਾਵੇਗਾ | ਜੇਕਰ ਫੇਰ ਵੀ ਮੰਗਾਂ ਨਹੀਂ ਮੰਨੀਆਂ ਤਾਂ 15 ਫਰਵਰੀ ਨੂੰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੀ ਨਿੱਜੀ ਰਿਹਾਇਸ਼ ਪਟਿਆਲਾ ਵਿਖੇ ਪੰਜਾਬ ਭਰ ਦੇ ਕਰਮਚਾਰੀ ਰੋਸ ਰੈਲੀ ਕੱਢਣ ਲਈ ਮਜ਼ਬੂਰ ਹੋਣਗੇ | ਜਨਰਲ ਸਕੱਤਰ ਗੁਰਜੰਟ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਕਰਮਚਾਰੀਆਂ ਨਾਲ ਵਾਅਦਾ ਖਿਲਾਫ਼ੀ ਦੇ ਵਿਰੋਧ ਵਿਚ ਪ੍ਰਦਰਸ਼ਨ ਮੰਗਾਂ ਮੰਨੇ ਜਾਣ ਤੱਕ ਜਾਰੀ ਰਹਿਣਗੇ | ਹਾਲਾਂਕਿ ਚਾਰ ਸਾਲ ਤੱਕ ਕਰਮਚਾਰੀ ਹੱਕਾਂ ਲਈ ਉਡੀਕ ਕੀਤੀ ਗਈ ਹੈ ਪਰ ਹੁਣ ਪਾਣੀ ਸਿਰ ਉਪਰੋਂ ਲੰਘ ਗਿਆ ਹੈ | ਕਰਮਚਾਰੀਆਂ ਵਲੋਂ ਸਰਕਾਰ ਖ਼ਿਲਾਫ਼ ਵਿੱਢੇ ਸੰਘਰਸ਼ ਨੂੰ ਜ਼ਿਲ੍ਹਾ ਅਹੁੱਦੇਦਾਰਾਂ ਅਤੇ ਸੀਨੀਅਰ ਆਗੂਆਂ ਨੇ ਮੀਟਿੰਗ ਵਿਚ ਹਾਜ਼ਰ ਹੋ ਕੇ ਹਰ ਹਾਲ ਨੇਪਰੇ ਚਾੜ੍ਹਨ ਦਾ ਅਹਿਦ ਲਿਆ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ, ਖੋਜ ਅਤੇ ਪੇਸ਼ੇਵਰ ਸਿਖਲਾਈ ਨੂੰ ਵਧਾਉਣ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਆਈ.ਸੀ.ਏ.ਆਈ. ਵਿਚਕਾਰ ਦੁਵੱਲਾ ਸਮ... ਅਗਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਨੇ ਕਾਂਗਰਸ ਦੀਆਂ ਵਰਕਰ ਮੀਟਿੰਗਾਂ 'ਚ ਕੀਤੀ ਸ਼ਮੂਲੀਅਤ <br/>
Ad Position 24