ਚਾਉਕੇ, 30 ਜਨਵਰੀ (ਮਨਜੀਤ ਸਿੰਘ ਘੜੈਲੀ): ਪਿੰਡ ਬਦਿਆਲਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਸ਼ਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਸੰਤ ਬਾਬਾ ਫਤਿਹ ਸਿੰਘ ਪਬਲਿਕ ਸਕੂਲ ਬੱਲੋ੍ਹ-ਬਦਿਆਲਾ ਦੇ ਵਿਦਿਆਰਥੀਆਂ ਦੁਆਰਾ ਨਗਰ ਕੀਰਤਨ 'ਚ ਸ਼ਮੂਲੀਅਤ ਕੀਤੀ ਗਈ | ਜਿਸ ਵਿਚ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਕਵਿਤਾਵਾਂ, ਕਵੀਸ਼ਰੀ ਗਾਇਣ ਕੀਤਾ ਗਿਆ ਅਤੇ ਗੱਤਕੇ ਦੇ ਜੌਹਰ ਵੀ ਦਿਖਾਏ ਗਏ ਅਤੇ ਢਾਡੀ-ਕਵੀਸ਼ਰਾਂ ਨੇ ਵੀ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਪਿੰਡ ਵਿਚ ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਸਮੇਂ ਹਲਕਾ ਮੌੜ ਦੇ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬੂਟਾ ਸਿੰਘ ਸੰਦੋਹਾ, ਰੇਸ਼ਮ ਸਿੰਘ ਪੀ.ਏ ਨੇ ਵੀ ਹਾਜ਼ਰੀ ਲਗਵਾਈ ਅਤੇ ਪ੍ਰਬੰਧਕਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਸੇਵਾਦਾਰ ਬਾਬਾ ਨਛੱਤਰ ਸਿੰਘ ਬਦਿਆਲਾ, ਸਟੇਜ ਸੈਕਟਰੀ ਕਾਕਾ ਸਿੰਘ ਬੱਬੀ, ਸਰਪੰਚ ਲਛਮਣ ਸਿੰਘ, ਗੁਰਜੰਟ ਸਿੰਘ ਨੰਬਰਦਾਰ, ਸੁਰਿੰਦਰ ਸਿੰਘ ਬਦਿਆਲਾ ਬਲਾਕ ਕੋਆਰਡੀਨੇਟਰ ਆਮ ਆਦਮੀ ਪਾਰਟੀ, ਜਗਦੇਵ ਸਿੰਘ ਸਾਬਕਾ ਸਰਪੰਚ, ਬਾਬਾ ਬਲਵੀਰ ਸਿੰਘ, ਕੁਲਦੀਪ ਸਿੰਘ ਬੌਕਸਰ, ਗੁਰਜੰਟ ਸਿੰਘ ਮੈਂਬਰ, ਜਗਸੀਰ ਸਿੰਘ ਮਾਸਟਰ, ਬਹਾਦਰ ਸਿੰਘ ਡਾਕਟਰ, ਮਨਦੀਪ ਸਿੰਘ ਨੰਬਰਦਾਰ, ਅੰਮਿ੍ਤਪਾਲ ਸਿੰਘ ਪ੍ਰਧਾਨ, ਜਗਸੀਰ ਸਿੰਘ ਜਨਰਲ ਸਕੱਤਰ, ਇਕਬਾਲ ਸਿੰਘ ਪੰਚ, ਭੂਰਾ ਸਿੰਘ ਮੈਂਬਰ, ਗਿਆਨੀ ਸੁਖਚੈਨ ਸਿੰਘ, ਸੇਵਕ ਸਿੰਘ, ਬੋਘਾ ਸਿੰਘ ਮੈਂਬਰ, ਕਰਮਜੀਤ ਸ਼ਰਮਾ, ਪਰਮਜੀਤ ਸ਼ਰਮਾ ਅਤੇ ਪਿੰਡ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ |