19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਕਾਂਗਰਸ ਪਾਰਟੀ ਨੇ ਨਗਰ ਨਿਗਮ ਦੇ ਟੈਂਡਰ ਘੁਟਾਲੇ ਦੀ ਉੱਚ ਪੱਧਰੀ ਜਾਂਚ ਦੀ ਕੀਤੀ ਮੰਗ <br/>

Ad Position 21
No active advertisement
ਕਾਂਗਰਸ ਭਵਨ ਬਠਿੰਡਾ ਵਿਖੇ ਗੱਲਬਾਤ ਕਰਦੇ ਹੋਏ ਐਡਵੋਕੇਟ ਰਾਜਨ ਗਰਗ ਅਤੇ ਕਾਂਗਰਸੀ ਆਗੂ | <br/> 31-01-2026
ਬਠਿੰਡਾ, 30 ਜਨਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ): ਨਗਰ ਨਿਗਮ ਬਠਿੰਡਾ ਨਾਲ ਸਬੰਧਿਤ ਠੇਕੇਦਾਰਾਂ ਵਲੋਂ ਨਿਗਮ ਦੇ ਕੁਝ ਟੈਂਡਰਾਂ ਦੀ ਅਲਾਟਮੈਂਟ ਵਿਚ ਘਪਲੇਬਾਜ਼ੀ ਹੋਣ ਦਾ ਉਠਾਇਆ ਮਾਮਲਾ ਹੁਣ ਭਖਣ ਲੱਗਿਆ ਹੈ, ਜਿਸ ਦੀ ਕਾਂਗਰਸ ਪਾਰਟੀ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਇਸ ਸੰਬੰਧੀ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਨ ਗਰਗ ਨੇ ਕਾਂਗਰਸ ਭਵਨ ਬਠਿੰਡਾ ਵਿਖੇ ਪੈੱ੍ਰਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਨਗਰ ਨਿਗਮ ਬਠਿੰਡਾ ਵਿਚ ਹੋਏ ਟੈਂਡਰ ਘੁਟਾਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਇਹ ਟੈਂਡਰ ਲੈਣ ਦੇ ਹੱਕਦਾਰ ਠੇਕੇਦਾਰਾਂ ਨੂੰ ਇਨਸਾਫ਼ ਦਿੰਦਿਆਂ ਨਵੇਂ ਸਿਰੇ ਤੋਂ ਟੈਂਡਰ ਅਲਾਟ ਕੀਤੇ ਜਾਣ | ਇਸ ਤੋਂ ਇਲਾਵਾ ਇੰਨ੍ਹਾਂ ਟੈਂਡਰਾਂ ਦੀ ਅਲਾਟਮੈਂਟ ਵਿਚ ਨਿਯਮਾਂ ਨੂੰ ਛਿੱਕੇ ਟੰਗ ਕੇ ਕਥਿਤ ਤੌਰ 'ਤੇ ਗੜਬੜੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ | ਰਾਜਨ ਗਰਗ ਨੇ ਕਿਹਾ ਕਿ ਸਮੂਹ ਕੌਂਸਲਰਾਂ ਨੂੰ ਇਸ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਟੈਂਡਰਾਂ ਨੂੰ ਪਾਸ ਕਰਨ ਦੀ ਮਨਜ਼ੂਰੀ ਦੇਣ ਵਾਲੀ ਨਗਰ ਨਿਗਮ ਦੀ ਵਿੱਤ ਅਤੇ ਲੇਖਾ ਕਮੇਟੀ ਨੂੰ ਵੀ ਇੰਨ੍ਹਾਂ ਟੈਂਡਰਾਂ ਪ੍ਰਤੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਬਾਅ ਹੇਠ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਕਾਂਗਰਸ ਪਾਰਟੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ ਅਤੇ ਜਨਤਕ ਸੰਘਰਸ਼ ਤੋਂ ਇਲਾਵਾ ਅਦਾਲਤੀ ਚਾਰਾਜੋਈ ਵੀ ਕੀਤੀ ਜਾਵੇਗੀ | ਗਰਗ ਨੇ ਕਿਹਾ ਕਿ ਨਗਰ ਨਿਗਮ ਵਿਚ ਸਿਰਫ਼ ਇਹ ਟੈਂਡਰ ਘੁਟਾਲਾ ਹੀ ਨਹੀਂ ਹੋਇਆ, ਸਗੋਂ ਹੋਰ ਵੀ ਕਈ ਤਰ੍ਹਾਂ ਦੇ ਘਪਲੇ ਸਾਹਮਣੇ ਆਏ ਹਨ, ਜਿਨ੍ਹਾਂ ਨੂੰ ਲੋਕਾਂ ਸਾਹਮਣੇ ਨਸ਼ਰ ਕੀਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਪਾਰਟੀ ਦੇ ਸੂਬਾ ਡੈਲੀਗੇਟ ਅਤੇ ਮਾਰਕਫੈੱਡ ਦੇ ਡਾਇਰੈਕਟਰ ਟਹਿਲ ਸਿੰਘ ਸੰਧੂ, ਸਾਬਕਾ ਕਾਰਜਕਾਰੀ ਮੇਅਰ ਅਸ਼ੋਕ ਪ੍ਰਧਾਨ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਸੂਬਾ ਜਨਰਲ ਸਕੱਤਰ ਕਿਰਨਜੀਤ ਸਿੰਘ ਗਹਿਰੀ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਮਾਧਵ ਸ਼ਰਮਾ ਆਦਿ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਬਠਿੰਡਾ ਦੇ ਟੈਂਡਰਾਂ 'ਚ ਮਿਲੀਭੁਗਤ ਦੇ ਦੋਸ਼, ਸ਼੍ਰੋਮਣੀ ਅਕਾਲੀ ਦਲ ਨੇ ਜਾਂਚ ਦੀ ਕੀਤੀ ਮੰਗ <br/> ਅਗਲੀ ਖ਼ਬਰ ਭਾਜਪਾ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਸਰਾਂ ਨੂੰ ਅਣਪਛਾਤੇ ਵਿਅਕਤੀ ਵਲੋਂ ਵਿਦੇਸ਼ੀ ਨੰਬਰ 'ਤੋਂ ਜਾਨੋਂ ਮਾਰਨ ਦੀ ਧਮਕੀ...
Ad Position 24