19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਗੁਰੂ ਰਵਿਦਾਸ ਜੈਅੰਤੀ ਮੌਕੇ ਕਮੇਟੀ ਵਲੋਂ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 02-02-2026

ਭਗਤਾ ਭਾਈਕਾ, 1 ਫਰਵਰੀ (ਸੁਖਪਾਲ ਸਿੰਘ ਸੋਨੀ)- ਭਗਤ ਰਵਿਦਾਸ ਜੀ ਦੀ ਜਯੰਤੀ ਦੇ ਮੌਕੇ ਰਵਿਦਾਸ ਕਮੇਟੀ ਮਲੂਕਾ ਵਲੋਂ ਧਾਰਮਿਕ ਤੇ ਸਮਾਜਿਕ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਚੇਅਰਮੈਨ ਜਤਿੰਦਰ ਭੱਲਾ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਸਮਾਜਿਕ ਆਗੂਆਂ ਅਤੇ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ¢ਸਮਾਗਮ ਦੌਰਾਨ ਚੇਅਰਮੈਨ ਜਤਿੰਦਰ ਭੱਲਾ ਨੇ ਸੰਗਤ ਨੂੰ ਕਿਹਾ ਕਿ ਭਗਤ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਦੇ ਸਮਾਜ ਲਈ ਬਹੁਤ ਹੀ ਪ੍ਰਸੰਗਿਕ ਹਨ¢ ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਨੇ ਮਨੁੱਖਤਾ, ਬਰਾਬਰੀ, ਭਰਾਤਰੀ ਭਾਵਨਾ ਅਤੇ ਸੇਵਾ ਦਾ ਸੰਦੇਸ਼ ਦਿੱਤਾ, ਜਿਸ'ਤੇ ਚੱਲ ਕੇ ਅਸੀਂ ਆਪਣੇ ਜੀਵਨ ਨੂੰ ਸਫਲ ਅਤੇ ਅਰਥਪੂਰਨ ਬਣਾ ਸਕਦੇ ਹਾਂ¢ ਉਨ੍ਹਾਂ ਕਿਹਾ ਕਿ ਸਮਾਜ ਵਿਚ ਫੈਲੀ ਅਸਮਾਨਤਾ, ਭੇਦਭਾਵ ਅਤੇ ਨਫ਼ਰਤ ਨੂੰ ਖ਼ਤਮ ਕਰਨ ਲਈ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅੱਜ ਵੀ ਰਾਹ ਦਿਖਾਉਂਦੀਆਂ ਹਨ¢ ਭੱਲਾ ਨੇ ਦੱਸਿਆ ਕਿ ਭਗਤ ਰਵਿਦਾਸ ਜੀ ਦੇ 40 ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ, ਜੋ ਉਨ੍ਹਾਂ ਦੀ ਉੱਚੀ ਆਤਮਿਕ ਅਵਸਥਾ ਅਤੇ ਸੱਚੇ ਭਗਤੀ ਭਾਵ ਦਾ ਪ੍ਰਮਾਣ ਹਨ¢ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਦਾ ਸ਼ਾਮਿਲ ਹੋਣਾ ਸਿੱਖ ਧਰਮ ਦੀ ਵਿਸ਼ਾਲਤਾ ਅਤੇ ਸਰਬ ਸਾਂਝੇ ਸੰਦੇਸ਼ ਨੂੰ ਦਰਸਾਉਂਦਾ ਹੈ¢ ਇਸ ਮੌਕੇ ਸੰਗਤਾਂ ਵਲੋਂ ਗੁਰੂ ਰਵਿਦਾਸ ਜੀ ਦੀ ਮਹਿਮਾ ਦਾ ਜਾਪ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ¢ ਕਮੇਟੀ ਵਲੋਂ ਮਹਿਮਾਨਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਇਸ ਮੌਕੇ ਗੁਰਸੇਵਕ ਸਿੰਘ ਪ੍ਰਧਾਨ ਨਸ਼ਾ ਕਮੇਟੀ, ਹਰਕਮਲਪ੍ਰੀਤ ਸਿੰਘ ਪ੍ਰਧਾਨ, ਬਲਜੀਤ ਸਿੰਘ, ਹਰਿੰਦਰ ਸਿੰਘ, ਚਰਨਜੀਤ ਸਿੰਘ, ਗੁਰਸਾਹਿਬ ਸਿੰਘ ਅਤੇ ਭੂਰਾ ਸਿੰਘ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਕੋਟਸ਼ਮੀਰ ਵਿਖੇ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਅਗਲੀ ਖ਼ਬਰ ਸਕੂਲ ਲੈਬ ਸਟਾਫ਼ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ
Ad Position 24