19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕੋਟਸ਼ਮੀਰ ਵਿਖੇ ਮਨਾਇਆ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ

Ad Position 21
No active advertisement
ਅਜੀਤ ਡੈਸਕ 02-02-2026

ਕੋਟਫੱਤਾ, 1 ਫਰਵਰੀ (ਰਣਜੀਤ ਸਿੰਘ ਬੁੱਟਰ)- ਕੋਟਫੱਤਾ ਦੇ ਨਜ਼ਦੀਕੀ ਪਿੰਡ ਕੋਟਸ਼ਮੀਰ ਵਿਖੇ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਬਣੇ ਗੁਰੂ ਘਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਜਨਮ ਦਿਵਸ ਧੂਮ ਧਾਮ, ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ¢ ਇਸ ਮੌਕੇ ਅੱਜ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ¢ ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਸੰਦੀਪ ਸਿੰਘ ਵਲੋਂ ਨਗਰ ਦੀਆਂ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਚਾਨਣਾ ਪਾਇਆ¢ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਰੇਸ਼ਮ ਸਿੰਘ ਕਾਕਾ, ਖ਼ਜ਼ਾਨਚੀ ਡਾਕਟਰ ਗੁਰਨਾਇਬ ਸਿੰਘ, ਕਮੇਟੀ ਮੈਂਬਰ ਸੁਖਵੀਰ ਸਿੰਘ, ਜਸਪਾਲ ਸਿੰਘ ਪਾਲੀ, ਰੂਪਾ ਸਿੰਘ, ਬਾਬਾ ਲੱਖਾ ਸਿੰਘ ਸਮੇਤ ਸਮੂਹ ਕਮੇਟੀ ਮੈਂਬਰ, ਸਾਬਕਾ ਕਮੇਟੀ ਮੈਂਬਰ ਅਤੇ ਨਗਰ ਦੀਆਂ ਸਿੱਖ ਸੰਗਤਾਂ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ 'ਦ ਸੰਸਕਾਰ ਸਕੂਲ' ਤਲਵੰਡੀ ਸਾਬੋ ਵਿਖੇ ਸਾਲਾਨਾ ਕਲੱਬ ਪ੍ਰਦਰਸ਼ਨੀ 'ਸੰਸਕਾਰ ਸਪੈਕਟ੍ਰਮ' ਕਰਵਾਈ ਅਗਲੀ ਖ਼ਬਰ ਗੁਰੂ ਰਵਿਦਾਸ ਜੈਅੰਤੀ ਮੌਕੇ ਕਮੇਟੀ ਵਲੋਂ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ
Ad Position 24