19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ 10ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

Ad Position 21
No active advertisement
ਅਜੀਤ ਡੈਸਕ 02-02-2026
ਲਹਿਰਾ ਮੁਹੱਬਤ, 1 ਫਰਵਰੀ (ਸੁਖਪਾਲ ਸਿੰਘ ਸੁੱਖੀ)- ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ ਵਲੋਂ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਨਿੱਘੀ ਵਿਦਾਇਗੀ ਸਮਾਰੋਹ ਜਸ਼ਨ-ਏ-ਰੁਖ਼ਸਤ ਕੀਤਾ ਗਿਆ | ਜਿਸ ਦੀ ਸ਼ੁਰੂਆਤ ਸਕੂਲ ਦੇ ਪ੍ਰਧਾਨ ਗਗਨ ਬਾਂਸਲ ਦੁਆਰਾ ਰਿਬਨ ਕੱਟਣ ਦੀ ਰਸਮ ਨਾਲ ਹੋਈ | ਇਸ ਤੋਂ ਬਾਅਦ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ | ਪ੍ਰੋਗਰਾਮ ਦੀ ਸ਼ੁਰੂਆਤ ਸਵਾਗਤੀ ਗੀਤ ਨਾਲ ਹੋਈ ਜਿਸ ਦੌਰਾਨ ਵਿਦਿਆਰਥੀਆਂ ਨੇ ਨਾਚ, ਖੇਡਾਂ, ਭੰਗੜਾ, ਗਿੱਧਾ ਅਤੇ ਵਿਦਾਇਗੀ ਗੀਤ ਪੇਸ਼ ਕੀਤਾ | ਇਸ ਦੌਰਾਨ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀਆਂ ਮਿੱਠੀਆਂ ਅਤੇ ਕੌੜੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਕਈ ਵਿਦਿਆਰਥੀਆਂ ਨੇ ਸਟੇਜ 'ਤੋਂ ਆਪਣੇ ਅਨੁਭਵ ਵੀ ਸਾਂਝੇ ਕੀਤੇ | ਵਿਦਾ ਹੋ ਰਹੇ ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਸਟੇਜ 'ਤੇ ਬੁਲਾਇਆ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਤੋਂ ਬਾਅਦ ਬਾਰ੍ਹਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿਚਕਾਰ ਮਿਸ ਅਤੇ ਮਿਸਟਰ ਫੇਅਰਵੈੱਲ ਲਈ ਇਕ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਦੋ ਦੌਰ ਸਨ, ਇਕ ਸਵੈ ਜਾਣਕਾਰੀ ਅਤੇ ਦੂਜਾ ਸਵਾਲ-ਜਵਾਬ ਦੌਰ | ਜਿਸ 'ਚੋਂ 12ਵੀਂ ਜਮਾਤ ਦੇ ਸਚਵੀਰ ਸਿੰਘ ਨੇ ਮਿਸਟਰ ਫੇਅਰਵੈੱਲ ਦਾ ਖ਼ਿਤਾਬ ਜਿੱਤਿਆ ਤੇ ਗੁਰਨਾਜ਼ ਟਿਵਾਣਾ ਨੇ ਮਿਸ ਫੇਅਰਵੈੱਲ ਦਾ ਖ਼ਿਤਾਬ ਜਿੱਤਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਭੂਸ਼ਣ ਬਾਂਸਲ, ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਸ੍ਰੀਮਤੀ ਨਮਿਤਾ ਬਾਂਸਲ ਅਤੇ ਪਿ੍ੰਸੀਪਲ ਸ੍ਰੀਮਤੀ ਗੀਤਾ ਪਿੱਲੇ ਨੇ ਦੋਵਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ | ਵਿਦਿਆਰਥੀਆਂ ਨੂੰ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਲਈ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਉਹ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ |
Ad Position 22
No active advertisement
ਪਿਛਲੀ ਖ਼ਬਰ ਸ਼ਿਵ ਮਹਾਂਪੁਰਾਣ ਕਥਾ ਤੋਂ ਵਧੀਆ ਭਲਾਈ ਦਾ ਕੋਈ ਸਾਧਨ ਨਹੀਂ-ਮੁਕੇਸ਼ ਵੈਸ਼ਨਵ ਅਗਲੀ ਖ਼ਬਰ ਰਾਮਪੁਰਾ ਫੂਲ ਵਿਖੇ 21-22 ਫਰਵਰੀ ਨੂੰ ਲੱਗੇਗਾ ਪੁਸਤਕ ਮੇਲਾ
Ad Position 24