19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਰਕਾਰੀ ਕੰਨਿਆ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 02-02-2026
ਰਾਮਪੁਰਾ ਫੂਲ, 1 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰਾਮਪੁਰਾ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ¢ ਜਿਸ ਵਿਚ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂਕਿ ਸਮਾਰੋਹ ਦੀ ਪ੍ਰਧਾਨਗੀ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖੁਰਾਣਾ ਸੇਠੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ ਵਲੋਂ ਕੀਤੀ ਗਈ¢ ਨਗਰ ਕੌਂਸਲ ਪ੍ਰਧਾਨ ਕਿਰਨਦੀਪ ਕÏਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਰੌਬੀ ਬਰਾੜ, ਸਿੱਖਿਆ ਵਿੰਗ ਦੇ ਜ਼ਿਲ੍ਹਾ ਕੋਆਰਡੀਨੇਟਰ ਮਹਿੰਦਰਪਾਲ ਮੌਜੂਦ ਸਨ¢ ਸਮਾਗਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਨਾਲ ਹੋਈ¢ ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ¢ ਵਿਦਿਆਰਥੀਆਂ ਵਲੋਂ ਭੰਗੜਾ ਤੇ ਗਿੱਧਾ, ਹੋਰ ਸੂਬਿਆਂ ਦੇ ਲੋਕ ਨਾਚ, ਬਜ਼ੁਰਗਾਂ ਦੇ ਸਤਿਕਾਰ ਦਾ ਸੁਨੇਹਾ ਦਿੰਦੀ ਕੋਰੀਓਗ੍ਰਾਫੀ, ਨਾਰੀ ਸ਼ਕਤੀ ਨੂੰ ਦਰਸਾਉਂਦੀ ਝਾਕੀ ਅਤੇ ਆਜ਼ਾਦੀ ਸੰਘਰਸ਼ ਦੀ ਨਾਇਕਾ ਗੁਲਾਬ ਕÏਰ ਦੀ ਜ਼ਿੰਦਗੀ ਉੱਤੇ ਨਾਟਕ ਪੇਸ਼ ਕੀਤਾ ਗਿਆ ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਦੀਆਂ ਰਚਨਾਵਾਂ ਨਾਲ ਤਿਆਰ ਕੀਤਾ ਗਿਆ ਸਕੂਲ ਮੈਗਜ਼ੀਨ 'ਅੱਧਘੜੀਆਂ ਕਲਮਾਂ' ਦਾ ਪੰਜਵਾਂ ਅੰਕ ਜਾਰੀ ਕੀਤਾ ਗਿਆ¢ ਆਪਣੇ ਸੰਬੋਧਨ ਦੌਰਾਨ ਵਿਧਾਇਕ ਸਿੱਧੂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ¢ ਸਕੂਲ ਪਿ੍ੰਸੀਪਲ ਸੁਨੀਲ ਕੁਮਾਰ ਨੇ ਸਕੂਲ ਦੀ ਸਾਲਾਨਾ ਪ੍ਰਗਤੀ ਰਿਪੋਰਟ ਪੇਸ਼ ਕੀਤੀ¢ ਸਮਾਰੋਹ ਦÏਰਾਨ ਸੈਸ਼ਨ 2024-25 ਵਿਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਅਤੇ ਜ਼ਿਲ੍ਹਾ ਪੱਧਰ ਦੀਆਂ ਗਤੀਵਿਧੀਆਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ, ਜਦਕਿ ਸਕੂਲ ਮੈਰਿਟ ਵਿਚ ਆਈ ਵਿਦਿਆਰਥਣ ਪੁਸ਼ਪਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ¢ ਸਮਾਗਮ ਵਿਚ ਮਾਰਕੀਟ ਕਮੇਟੀ ਦੇ ਚੇਅਰਮੈਨ ਦਰਸ਼ਨ ਸਿੰਘ ਸੋਹੀ, ਟਰੱਕ ਯੂਨੀਅਨ ਪ੍ਰਧਾਨ ਸ਼ੇਰ ਬਹਾਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਗੁਰਭਜਨ ਢਿੱਲੋਂ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਸਿਕੰਦਰ ਸਿੰਘ ਮਲੂਕਾ ਨੇ ਨਹਿਰੀ ਪਾਣੀ ਦੇ ਮਾਮਲੇ 'ਚ ਘੇਰੀ ਸਰਕਾਰ ਅਗਲੀ ਖ਼ਬਰ ਸ਼ਿਵ ਮਹਾਂਪੁਰਾਣ ਕਥਾ ਤੋਂ ਵਧੀਆ ਭਲਾਈ ਦਾ ਕੋਈ ਸਾਧਨ ਨਹੀਂ-ਮੁਕੇਸ਼ ਵੈਸ਼ਨਵ
Ad Position 24