ਭਾਈਰੂਪਾ, 1 ਫਰਵਰੀ (ਵਰਿੰਦਰ ਲੱਕੀ)- ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਉਤਸਵ ਮੌਕੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੱਧੂ ਵਲੋਂ ਕਸਬਾ ਭਾਈਰੂਪਾ ਵਿਚ ਕਰਵਾਏ ਗਏ ਧਾਰਮਿਕ ਸਮਾਗਮਾਂ 'ਚ ਸ਼ਿਰਕਤ ਕੀਤੀ ਗਈ¢ ਇਸ ਦੌਰਾਨ ਉਹ ਸੰਗਤਾਂ ਨਾਲ ਮਿਲ ਕੇ ਗੁਰੂ ਘਰ ਵਿਚ ਨਤਮਸਤਕ ਹੋਏ¢ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਸਮਾਨਤਾ, ਸੱਚਾਈ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਸਮਾਜ ਲਈ ਪੇ੍ਰਰਨਾ ਦਾ ਸਰੋਤ ਹੈ¢ ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਉਪਦੇਸ਼ ਸਾਨੂੰ ਜਾਤ-ਪਾਤ ਅਤੇ ਹਰ ਤਰ੍ਹਾਂ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਇਕੱਠੇ ਰਹਿਣ ਦੀ ਸਿੱਖਿਆ ਦਿੰਦੇ ਹਨ¢ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਧਰਮ ਅਤੇ ਵਰਗ ਦਾ ਸਤਿਕਾਰ ਕਰਦੀ ਹੋਈ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਪਿਛੜੇ ਵਰਗਾਂ ਦੇ ਵਿਕਾਸ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ¢ ਵਿਧਾਇਕ ਨੇ ਖ਼ਾਸ ਤੌਰ 'ਤੇ ਐਸ.ਸੀ. ਵਰਗ ਦੇ ਵਿਦਿਆਰਥੀਆਂ ਲਈ ਚੱਲ ਰਹੀਆਂ ਸਕਾਲਰਸ਼ਿਪ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਕੋਈ ਵੀ ਵਿਦਿਆਰਥੀ ਆਰਥਿਕ ਕਮੀ ਕਾਰਨ ਸਿੱਖਿਆ ਤੋਂ ਵਾਂਝਾ ਨਾ ਰਹੇ¢ ਇਸ ਮੌਕੇ ਸਮਾਗਮ ਪ੍ਰਬੰਧਕ ਕਮੇਟੀ ਵਲੋਂ ਵਿਧਾਇਕ ਬਲਕਾਰ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ¢ ਇਸ ਮੌਕੇ ਸਾਬਕਾ ਕੌਂਸਲਰ ਜਸਵੀਰ ਸਿੰਘ ਭਾਈਰੂਪਾ, ਗੁਰਸੇਵਕ ਸਿੰਘ ਬਾਬਾ, ਮਹਿਲਾ ਸਿੰਘ ਜਵੰਧਾ, ਜਗਰਾਜ ਸਿੰਘ ਬਰਾੜ ਆਦਿ ਹਾਜ਼ਰ ਸਨ¢