05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਨਾਨਕ ਦੇਵ ਪਬਲਿਕ ਸਕੂਲ ਬਠਿੰਡਾ ਵਿਖੇ ਟਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਥਾਨਕ ਕਮਲਾ ਨਹਿਰ ਨਗਰ ਸਥਿਤ ਗੁਰੂ ਨਾਨਕ ਦੇਵ ਪਬਲਿਕ ਸ.ਸ ਸਕੂਲ ਵਿਚ ਵਿਦਿਆਰਥੀਆਂ ਲਈ ਟਰੈਫ਼ਿਕ ਨਿਯਮਾਂ ਅਤੇ ਸੜਕੀ ਸੁਰੱਖਿਆ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਠਿੰਡਾ ਟਰੈਫ਼ਿਕ ਪੁਲਿਸ ਤੋਂ ਹਾਕਮ ਸਿੰਘ ਅਤੇ ਕਰਮਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ | ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੜਕ ਹਾਦਸਿਆਂ ਤੋਂ ਬਚਣ ਲਈ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਨੇ ਦੋਪਹੀਆਂ ਵਾਹਨ ਚਲਾਉਣ ਸਮੇਂ ਹੈਲਮਟ ਦੀ ਵਰਤੋਂ ਅਤੇ ਚੌਪਹੀਆਂ ਵਾਹਨ ਵਿਚ ਸੀਟ ਬੈਲਟ ਲਗਵਾਉਣ ਦੀ ਮਹੱਤਤਾ ਬਾਰੇ ਦੱਸਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ 18 ਸਾਲ ਦੀ ਉਮਰ ਤੋਂ ਪਹਿਲਾਂ ਵਾਹਨ ਨਾ ਚਲਾਉਣ ਅਤੇ ਹਮੇਸ਼ਾ ਡਰਾਇੰਗ ਲਾਇਸੰਸ ਬਣਨ ਤੋਂ ਬਾਅਦ ਹੀ ਸੜਕ 'ਤੇ ਵਾਹਨ ਲੈ ਕੇ ਨਿਕਲਣ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੜਕੀ ਚਿੰਨ੍ਹਾਂ, ਲਾਲ ਬੱਤੀ ਦੇ ਨਿਯਮਾਂ ਅਤੇ ਜ਼ੈਬਰਾ ਕਰਾਸਿੰਗ ਦੀ ਵਰਤੋਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਕੂਲ ਪ੍ਰਬੰਧਕਾਂ ਅਤੇ ਪਿ੍ੰਸੀਪਲ ਜਸਦੀਪ ਕੌਰ ਮਾਨ ਵਲੋਂ ਟਰੈਫ਼ਿਕ ਪੁਲਿਸ ਦੇ ਦੋਨੋਂ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜਿਹੇ ਸੈਮੀਨਾਰ ਵਿਦਿਆਰਥੀਆਂ ਵਿਚ ਅਨੁਸ਼ਾਸਨ ਅਤੇ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਬਹੁਤ ਸਹਾਇਕ ਸਿੱਧ ਹੁੰਦੇ ਹਨ | ਇਸ ਮੌਕੇ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ 'ਚ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਆਰ.ਟੀ.ਓ. ਦਫ਼ਤਰ ਬਠਿੰਡਾ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Ad Position 24