05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰੀ ਬਜਟ ਦੇਸ਼ ਨੂੰ ਆਰਥਿਕ ਮਜ਼ਬੂਤੀ ਦੇਣ ਵਾਲਾ- ਗੁਰਪ੍ਰੀਤ ਮਲੂਕਾ <br/>

Ad Position 21
No active advertisement
ਅਜੀਤ ਡੈਸਕ 03-02-2026

ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਰਤ ਲਗਾਤਾਰ ਆਰਥਿਕ ਤÏਰ ਤੇ ਮਜ਼ਬੂਤ ਹੋ ਰਿਹਾ ਹੈ, ਦੇਸ਼ 7 ਫ਼ੀਸਦੀ ਦੇ ਇਤਿਹਾਸਿਕ ਗ੍ਰੋਥ ਰੇਟ ਨਾਲ ਆਰਥਿਕ ਪੱਖੋਂ ਮਜ਼ਬੂਤ ਹੋ ਰਿਹਾ ਹੈ¢ ਇਸ ਵਾਰ ਖਜਾਨਾ ਮੰਤਰੀ ਨਿਰਮਲਾ ਸੀਤਾ ਰਮਨ ਵੱਲੋਂ ਪੇਸ਼ ਕੀਤਾ ਗਿਆ ਬਜਟ ਇਸੇ ਕੜੀ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਵਾਲਾ ਹੈ¢ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਬਠਿੰਡਾ (ਦਿਹਾਤੀ) ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਨੇ ਕੇਂਦਰੀ ਬਜਟ ਦੀ ਸ਼ਲਾਘਾ ਕਰਦੇ ਹੋਏ ਕੀਤਾ¢ ਉਨ੍ਹਾਂ ਕਿਹਾ ਕੇ ਬਜਟ ਜਿੱਥੇ ਹਰ ਭਾਰਤੀ ਨੂੰ ਮੁੱਢਲੀਆਂ ਜ਼ਰੂਰਤਾਂ ਦੀ ਪੂਰਤੀ ਵਿਚ ਸਹਾਈ ਹੋਣ ਵਾਲਾ ਹੈ ਉਥੇ ਹੀ ਦੇਸ਼ ਨੂੰ ਵੀ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵਾਲਾ ਹੈ¢ ਇਸ ਤੋਂ ਇਲਾਵਾ ਅੰਤਰ ਰਾਸ਼ਟਰੀ ਪੱਧਰ 'ਤੇ ਵੀ ਭਾਰਤ ਨਵੇਂ ਮੁਕਾਮ ਹਾਸਲ ਕਰੇਗਾ ਮੁੱਖ ਤੌਰ 'ਤੇ ਆਮ ਲੋਕਾਂ ਨੂੰ ਜਾਨ ਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਨਵੇਂ ਉਪਰਾਲੇ ਕੀਤੇ ਜਾਣਗੇ¢ ਗੁਰਪ੍ਰੀਤ ਮਲੂਕਾ ਨੇ ਕਿਹਾ ਕੇ ਬਜਟ ਦੇਸ਼ ਨੂੰ ਹਰ ਖੇਤਰ 'ਚ ਮਜ਼ਬੂਤ ਕਰਨ ਵਾਲਾ ਹੈ, ਜਿਸ ਦਾ ਹਰ ਇਕ ਨੂੰ ਸਵਾਗਤ ਕਰਨਾ ਚਾਹੀਦਾ ਹੈ¢ ਇਸ ਮੌਕੇ ਗੁਰਜੀਤ ਸਿੰਘ ਗੋਰਾ ਦਿਉਣ, ਜਸਪ੍ਰੀਤ ਜੱਸਾ ਭੁੱਚੋ, ਬੂਟਾ ਭਾਈਰੂਪਾ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮਲੂਕਾ 'ਚ ਦੋ ਰੋਜ਼ਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਦੀ ਜ਼ਿਲ੍ਹਾ ਬਠਿੰਡਾ ਕਮੇਟੀ ਦੀ ਮੀਟਿੰਗ ਹੋਈ
Ad Position 24