05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸਾਬਕਾ ਮੰਤਰੀ ਹਰਮੰਦਿਰ ਸਿੰਘ ਜੱਸੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ <br/>

Ad Position 21
No active advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਸਮੇਂ ਹਰਮੰਦਿਰ ਸਿੰਘ ਜੱਸੀ | <br/> 03-02-2026
ਤਲਵੰਡੀ ਸਾਬੋ, 2 ਫਰਵਰੀ (ਰਣਜੀਤ ਸਿੰਘ ਰਾਜੂ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਇਕ ਰਹੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨੇ ਬੀਤੇ ਕੱਲ੍ਹ ਪੰਜਾਬ ਦੌਰੇ 'ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ | ਉਨ੍ਹਾਂ ਦੀ ਟੀਮ ਵਲੋਂ ਅੱਜ ਇੱਥੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਜੱਸੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਸੰਖੇਪ ਮੁਲਾਕਾਤ ਦੌਰਾਨ ਜਿੱਥੇ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਜੀ ਦੇ ਨਾਮ 'ਤੇ ਰੱਖਣ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਉੱਥੇ ਮਾਲਵਾ ਖ਼ਿੱਤੇ ਦੇ ਇਸ ਇਲਾਕੇ 'ਚ ਭਾਜਪਾ ਲੀਡਰਸ਼ਿਪ ਵਲੋਂ ਇਕਜੁਟ ਹੋ ਕੇ ਚਲਾਈਆਂ ਜਾ ਰਹੀਆਂ ਰਾਜਸੀ ਗਤੀਵਿਧੀਆਂ ਤੋਂ ਜਾਣੂੰ ਕਰਵਾਇਆ | ਟੀਮ ਮੁਤਾਬਿਕ ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਮੰਤਰੀ ਜੱਸੀ ਵਲੋਂ ਭਾਜਪਾ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਕਰਕੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ | ਉੱਧਰ ਪ੍ਰੈੱਸ ਬਿਆਨ ਦੌਰਾਨ ਜੱਸੀ ਨੇ ਕਿਹਾ ਕਿ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੇ ਖ਼ਾਸ ਕਰਕੇ ਪ੍ਰਧਾਨ ਮੰਤਰੀ ਮੋਦੀ ਪੰਜਾਬ ਤੇ ਪੰਜਾਬੀਆਂ ਦੇ ਹਿਤਾਂ ਲਈ ਸੋਚਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਕੇਂਦਰੀ ਯੋਜਨਾਵਾਂ ਲਾਗੂ ਕਰਵਾਉਣ ਲਈ ਹਮੇਸ਼ਾ ਭਾਜਪਾ ਲੀਡਰਸ਼ਿਪ ਤਤਪਰ ਰਹਿੰਦੀ ਹੈ ਤਾਂ ਕਿ ਲੋਕਾਂ ਨੂੰ ਇਨ੍ਹਾਂ ਦਾ ਭਰਪੂਰ ਲਾਭ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨ ਨੇ 'ਪੀਲਾ ਪੰਜਾ' ਚਲਾ ਕੇ ਬਠਿੰਡਾ 'ਚ ਨਸ਼ਾ ਤਸਕਰ ਦੀ ਗ਼ੈਰ-ਕਾਨੰੂਨੀ ਇਮਾਰਤ ਢਾਹੀ <br/> ਅਗਲੀ ਖ਼ਬਰ ਮਲੂਕਾ 'ਚ ਦੋ ਰੋਜ਼ਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਸਮਾਪਤ
Ad Position 24