06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪਿੰਡ ਬੱਲੋ ਵਿਖੇ ਧਾਰਮਿਕ ਸਮਾਗਮ ਕਰਵਾਏ

Ad Position 21
No active advertisement
ਅਜੀਤ ਡੈਸਕ 03-02-2026
ਚਾਉਕੇ, 2 ਫਰਵਰੀ (ਘੜੈਲੀ)- ਪਿਛਲੇ ਦਿਨੀਂ ਪਿੰਡ ਬੱਲ੍ਹੋ ਵਿਖੇ ਬਾਬਾ ਜੀਵਨ ਸਿੰਘ ਵੈੱਲਫੇਅਰ ਕਲੱਬ ਵਲੋਂ ਬਾਬਾ ਜੀਵਨ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਨਾਲ ਹੀ ਭਗਤ ਰਵਿਦਾਸ ਸਮਾਜ ਭਲਾਈ ਕਮੇਟੀ ਵਲੋਂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ¢ ਇਨ੍ਹਾਂ ਦੋਵਾਂ ਸਮਾਗਮਾਂ 'ਚ ਗੁਰਬਚਨ ਸਿੰਘ ਸੇਵਾ ਸੰਮਤੀ ਸੋਸਾਇਟੀ ਵਲੋਂ ਅਤੇ ਇਕਬਾਲ ਸਿੰਘ ਕੈਨੇਡਾ ਦੇ ਪਰਿਵਾਰ ਵਲੋਂ ਆਰਥਿਕ ਪੱਖੋਂ ਸਹਿਯੋਗ ਦਿੱਤਾ ਗਿਆ¢ ਇਸ ਸਹਿਯੋਗ ਲਈ ਦੋਵਾਂ ਸੰਸਥਾਵਾਂ ਵਲੋਂ ਗੁਰਬਚਨ ਸਿੰਘ ਸੇਵਾ ਸੰਮਤੀ ਸੋਸਾਇਟੀ ਦੇ ਸਰਪ੍ਰਸਤ ਦਵਿੰਦਰ ਸਿੰਘ ਫ਼ਰਾਂਸ, ਇਕਬਾਲ ਸਿੰਘ ਕੈਨੇਡਾ, ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਕਾਲਾ, ਜਰਨੈਲ ਸਿੰਘ, ਪਰਮਿੰਦਰ ਸਿੰਘ ਆਦਿ ਦਾ ਬਹੁਤ ਧੰਨਵਾਦ ਕੀਤਾ ਗਿਆ¢ ਦੋਹਾਂ ਸਮਾਗਮਾਂ 'ਚ ਸਟੇਜ ਦਾ ਸੰਚਾਲਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਲਾਲ ਸਿੰਘ ਖ਼ਾਲਸਾ ਨੇ ਕੀਤਾ¢ ਇਨ੍ਹਾਂ ਸਮਾਗਮਾਂ ਚ ਜਿੱਥੇ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ, ਉੱਥੇ ਮਾਰਕੀਟ ਕਮੇਟੀ ਮੌੜ ਦੇ ਚੇਅਰਮੈਨ ਬਲਵਿੰਦਰ ਸਿੰਘ ਬੱਲ੍ਹੋ, ਆਪ ਪਾਰਟੀ ਦੇ ਸੀਨੀਅਰ ਆਗੂ ਗਗਨਦੀਪ ਸਿੰਘ ਸਿੱਪੀ ਭਾਕਰ ਅਤੇ ਬਲਾਕ ਸੰਮਤੀ ਮੈਂਬਰ ਗੁਰਵਿੰਦਰ ਸਿੰਘ ਨੇ ਵੀ ਹਾਜ਼ਰੀ ਲਗਵਾਈ¢ ਇਸ ਮÏਕੇ ਸੁਸਾਇਟੀ ਵਲੋਂ ਪਿੰਡ ਦੇ ਨੌਜਵਾਨ ਕੁਲਵੰਤ ਸਿੰਘ ਨਿੱਕਾ ਜੋ ਕਿ ਪਿੰਡ ਦੀਆਂ ਸਾਂਝੀਆਂ ਥਾਵਾਂ ਤੇ ਨਿਸ਼ਕਾਮ ਸੇਵਾ ਕਰਦੇ ਹਨ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ¢
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਬਾਠ ਨੂੰ ਸਦਮਾ, ਪਿਤਾ ਦਾ ਦਿਹਾਂਤ ਅਗਲੀ ਖ਼ਬਰ ਸ੍ਰੀ ਬਾਲਾ ਜੀ ਕੈਂਸਰ ਐਂਡ ਮਲਟੀਸਪੈਸ਼ਲਿਟੀ ਹਸਪਤਾਲ 'ਚ ਜਾਂਚ ਕੈਂਪ 4 ਨੂੰ
Ad Position 24