06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਫੇਜ਼-2 ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜ਼ਿਲ੍ਹਾ ਬਠਿੰਡਾ ਵਿਚ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਟਾਇਰ-ਟੂ (ਫੇਜ਼-2) ਟਰੇਨਿੰਗ ਦੀ ਸ਼ੁਰੂਆਤ ਕੀਤੀ ਗਈ | ਟਰੇਨਿੰਗ ਦਾ ਮਕਸਦ ਆਂਗਣਵਾੜੀ ਵਰਕਰਾਂ ਨੂੰ ਬੱਚਿਆਂ ਦੀ ਸੰਭਾਲ, ਪੋਸ਼ਣ ਅਤੇ ਸਿੱਖਿਆ ਦੇ ਖੇਤਰ ਵਿਚ ਹੋਰ ਮਜ਼ਬੂਤ ਬਣਾਉਣਾ ਹੈ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪੰਕਜ ਕੁਮਾਰ ਨੇ ਦੱਸਿਆ ਕਿ ਅੱਜ ਇਸ ਟਰੇਨਿੰਗ ਤਹਿਤ ਬਲਾਕ ਭਗਤਾ ਭਾਈਕਾ ਦੇ ਆਂਗਣਵਾੜੀ ਕੇਂਦਰਾਂ ਵਿਚ ਕਾਰਜਰਤ ਆਂਗਣਵਾੜੀ ਵਰਕਰਾਂ ਨੂੰ ਟਰੇਨਿੰਗ ਦਿੱਤੀ ਜਾ ਰਹੀ ਹੈ | ਟਰੇਨਿੰਗ ਦੌਰਾਨ ਵਰਕਰਾਂ ਨੂੰ ਬੱਚਿਆਂ ਦੀ ਸਮੁੱਚੀ ਵਿਕਾਸੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ | ਟਰੇਨਿੰਗ ਵਿਚ ਬੱਚਿਆਂ ਦੇ ਪੋਸ਼ਣ, ਸਿਹਤ, ਸ਼ੁਰੂਆਤੀ ਬਚਪਨ ਸਿੱਖਿਆ (ਈ.ਸੀ.ਸੀ.ਈ.) ਅਤੇ ਸਰਗਰਮੀ ਆਧਾਰਿਤ ਪੜ੍ਹਾਈ ਦੇ ਤਰੀਕਿਆਂ 'ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ | ਵਰਕਰਾਂ ਨੂੰ ਪ੍ਰਯੋਗਾਤਮਕ ਤਰੀਕਿਆਂ ਰਾਹੀਂ ਬੱਚਿਆਂ ਦੀ ਸਿੱਖਣ ਸਮਰੱਥਾ ਨੂੰ ਵਿਕਸਿਤ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ | ਇਹ ਟਰੇਨਿੰਗ ਸ਼ਾਲਿਨੀ ਜਿੰਦਲ (ਜ਼ਿਲ੍ਹਾ ਕੋਆਰਡੀਨੇਟਰ, ਪੋਸ਼ਣ), ਸੁਸ਼ੀਲ ਕੁਮਾਰ, ਮਨਪ੍ਰੀਤ ਸਿੰਘ (ਬਲਾਕ ਕੋਆਰਡੀਨੇਟਰ, ਪੋਸ਼ਣ), ਸਿਮਰਨਜੀਤ ਕੌਰ (ਮੀਡੀਆ ਡਾਕੂਮੈਂਟ ਅਸੀਸਟੈਂਟ) ਅਤੇ ਬਲਾਕ ਭਗਤਾ ਭਾਈਕਾ ਦੇ ਸਮੂਹ ਸੁਪਰਵਾਈਜ਼ਰਾਂ ਵਲੋਂ ਕਰਵਾਈ ਗਈ | ਇਸ ਮੌਕੇ ਜੋਗਿੰਦਰ ਸਿੰਘ ਅਤੇ ਮਨਪ੍ਰੀਤ ਕੌਰ ਵਲੋਂ ਈ.ਸੀ.ਸੀ.ਈ. ਦੇ ਸਬੰਧ ਵਿਚ ਆਂਗਣਵਾੜੀ ਵਰਕਰਾਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਸਾਹਿਤਕਾਰ ਪ੍ਰਗਟ ਸਿੰਘ ਸਤੌਜ ਵਿਦਿਆਰਥੀਆਂ ਦੇ ਹੋਏ ਰੂ-ਬਰੂ ਅਗਲੀ ਖ਼ਬਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਬਾਠ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24