ਰਾਮਪੁਰਾ ਫੂਲ, 2 ਫਰਵਰੀ (ਹੇਮੰਤ ਕੁਮਾਰ ਸ਼ਰਮਾ)- ਸਿਵਲ ਸਰਜਨ ਬਠਿੰਡਾ ਡਾਕਟਰ, ਜ਼ਿਲ੍ਹਾ ਸਿਹਤ ਅਫ਼ਸਰ ਡਾਕਟਰ ਊਸ਼ਾ ਗੋਇਲ ਅਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈ ਕਾ ਡਾਕਟਰ ਸੀਮਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਫੂਲ ਟਾਊਨ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਮÏਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਬਲਵੀਰ ਸਿੰਘ ਸੰਧੂ ਕਲਾਂ ਨੇ ਦੱਸਿਆ ਕਿ ਤਰੱਕੀ ਕਰਨ ਲਈ ਸਰੀਰਕ ਤੰਦਰੁਸਤੀ ਬਹੁਤ ਜ਼ਰੂਰੀ ਹੈ, ਇਸ ਲਈ ਖਾਣ ਪੀਣ ਦਾ ਸੰਤੁਲਿਤ ਹੋਣਾ ਚਾਹੀਦਾ ਹੈ, ਆਲੇ ਦੁਆਲੇ ਦੀ ਸਫ਼ਾਈ, ਨਿੱਜੀ ਸਫ਼ਾਈ, ਖਾਣ-ਪੀਣ ਦੀ ਸਫ਼ਾਈ ਅਤੇ ਵਾਤਾਵਰਨ ਦੀ ਸ਼ੁੱਧਤਾ ਬਹੁਤ ਜ਼ਰੂਰੀ ਹੈ, ਇਸ ਤੋਂ ਇਲਾਵਾ ਬੱਚਿਆਂ ਨੂੰ ਮੱਛਰਾਂ ਦੀ ਰੋਕਥਾਮ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ¢ ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਨਰਪਿੰਦਰ ਸਿੰਘ, ਸਕੂਲ ਅਧਿਆਪਕ ਅਮਰਜੀਤ ਕÏਰ, ਗਗਨਦੀਪ ਕÏਰ, ਧਰਮਵੀਰ, ਗੁਰਪਾਲ ਸਿੰਘ, ਗੁਰਸੇਵਕ ਸਿੰਘ, ਸ਼ੈਲੀ ਜਿੰਦਲ, ਸੁਮਨ ਰਾਣੀ ਅਤੇ ਤਿਰਚਨਾ ਸਿੰਗਲਾ ਮÏਜੂਦ ਸਨ¢