06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਆਵਾ ਬਸਤੀ ਵਿਖੇ ਸ੍ਰੀ ਗੁਰੂ ਰਵਿਦਾਸ ਭਵਨ 'ਚ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਪ੍ਰਧਾਨ ਰਾਜੇਸ਼ ਕੁਮਾਰ ਬੰਟੀ ਅਤੇ ਸੀਤਾ ਰਾਮ ਜਨਰਲ ਮੈਨੇਜਰ ਫ਼ਰੀਦਕੋਟ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕਰਨ ਬਾਅਦ ਰਾਗੀ ਜਥੇ ਅਤੇ ਭਜਨ ਮੰਡਲੀ ਵਲੋਂ ਭਗਤ ਰਵਿਦਾਸ ਦੀ ਰਚਤ ਕੀਤੀ ਅੰਮਿ੍ਤ ਬਾਣੀ ਦਾ ਆਨੰਦ ਮਾਨਿਆ | ਇਸ ਮੌਕੇ ਭਾਰੀ ਗਿਣਤੀ ਵਿਚ ਸਾਧ ਸੰਗਤ ਤੋਂ ਇਲਾਵਾ ਸ਼ਹਿਰ ਦੀਆਂ ਰਾਜਸੀ, ਸਮਾਜਿਕ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ | ਸਭਾ ਦੇ ਪ੍ਰਧਾਨ ਰਾਜੇਸ਼ ਕੁਮਾਰ ਬੰਟੀ ਅਤੇ ਸਭਾ ਦੇ ਮੈਂਬਰਾਂ ਵਲੋਂ ਰਾਜਸੀ,ਸਮਾਜਿਕ ਅਤੇ ਧਾਰਮਿਕ ਮਹਿਮਾਨਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਮੈਨੇਜਮੈਂਟ ਕਮੇਟੀ ਨੇ ਮਹਿੰਦਰ ਪਾਲ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਭਾ ਬਠਿੰਡਾ ਨੂੰ ਰਵੀਦਾਸੀਆ ਸਮਾਜ ਦੇ ਲੋਕ ਹਿਤ ਕਾਰਜਾਂ ਲਈ ਸਨਮਾਨਿਤ ਕਰਨ ਤੋਂ ਇਲਾਵਾ ਰਾਜੇਸ਼ ਕੁਮਾਰ ਕੀਲਾਨੀਆ, ਪ੍ਰਦੀਪ ਨਾਹਰ ਅਤੇ ਹੋਰ ਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਅੰਤ 'ਚ ਸਭਾ ਪ੍ਰਧਾਨ ਰਾਜੇਸ਼ ਕੁਮਾਰ ਬੰਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਰਵੀਦਾਸ ਜੀ ਨੇ ਮਾਨਵਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਦਿੱਤੇ ਸੰਦੇਸ਼ ਦਾ ਮਾਣ ਸਤਿਕਾਰ ਕਰਦਿਆਂ ਆਪਣਾ ਜੀਵਨ ਸਫਲ ਬਣਾਉਣ ਚਾਹੀਦਾ ਹੈ | ਅੰਤ 'ਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਦਿਆਲਪੁਰਾ ਮਿਰਜ਼ਾ ਵਿਖੇ ਗੁਰੂ ਰਵਿਦਾਸ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਦੀ ਰਿਫਾਇਨਰੀ ਵਲੋਂ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਅਤੇ ਟੈਬਲੈਟ ਵੰਡੇ
Ad Position 24