06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਦਿਆਲਪੁਰਾ ਮਿਰਜ਼ਾ ਵਿਖੇ ਗੁਰੂ ਰਵਿਦਾਸ ਜੈਅੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ

Ad Position 21
No active advertisement
ਅਜੀਤ ਡੈਸਕ 03-02-2026
ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)-ਪਿੰਡ ਦਿਆਲਪੁਰਾ ਮਿਰਜ਼ਾ ਵਿਖੇ ਗੁਰੂ ਰਵਿਦਾਸ ਜੀ ਦੀ ਜਯੰਤੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ | ਸਮਾਰੋਹ ਦੀ ਸ਼ੁਰੂਆਤ ਗੁਰੂ ਰਵਿਦਾਸ ਜੀ ਦੀ ਮਹਿਮਾ ਦੇ ਜਾਪ ਅਤੇ ਕੀਰਤਨ ਨਾਲ ਹੋਈ | ਇਸ ਮੌਕੇ ਚੇਅਰਮੈਨ ਜਤਿੰਦਰ ਭੱਲਾ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਲਗਵਾਈ, ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ 'ਤੇ ਚੱਲਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਿਤ ਹੋ ਕੇ ਨਸ਼ਿਆਂ, ਹਿੰਸਾ ਅਤੇ ਗਲਤ ਰਾਹਾਂ ਤੋਂ ਦੂਰ ਰਹਿਣ | ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਪਿੰਡ ਦਿਆਲਪੁਰਾ ਮਿਰਜ਼ਾ ਦੀ ਤਰੱਕੀ, ਖੁਸ਼ਹਾਲੀ ਅਤੇ ਅਮਨ-ਚੈਨ ਲਈ ਦੂਆ ਮੰਗੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਪਿੰਡ ਵਾਸੀਆਂ ਅਤੇ ਸਮਾਜਿਕ ਆਗੂਆਂ ਨੇ ਭਾਗ ਲਿਆ | ਇਸ ਮੌਕੇ ਬਿੰਦਰ ਸਿੰਘ, ਮੁਹੰਮਦ ਅਸ਼ਰਫ ਅਲੀ ਖ਼ਾਨ ਚੌਂਡ ਬਲਾਕ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ, ਭੂਰਾ ਸਿੰਘ ਸਾਬਕਾ ਬਲਾਕਸੰਮਤੀ ਮੈਂਬਰ, ਰਾਜਪਾਲ ਸਿੰਘ ਸੋਨੀ ਪਾਤਲਾ ਇਕਾਈ ਪ੍ਰਧਾਨ ਯੂਥ ਵਿੰਗ ਆਪ, ਗੁਰਵਿੰਦਰ ਸਿੰਘ ਗਿੰਦਾ, ਕੁਲਵੀਰ ਕੌਰ ਸੇਖੋਂ ਪੰਚਾਇਤ ਮੈਂਬਰ ਇਕਾਈ ਪ੍ਰਧਾਨ ਮਹਿਲਾ ਵਿੰਗ ਆਪ, ਹੈਪੀ ਸੰਧੂ, ਜਗਸੀਰ ਸਿੰਘ ਜੱਗਾ ਆਪ ਆਗੂ, ਠਾਕਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24