06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਹੋਸਟਲ 'ਚ ਬਾਬਾ ਦੀਪ ਸਿੰਘ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-02-2026
ਤਲਵੰਡੀ ਸਾਬੋ, 2 ਫਰਵਰੀ (ਰਣਜੀਤ ਸਿੰਘ ਰਾਜੂ)- ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਸਿੱਖ ਕੌਮ ਦੇ ਮਹਾਨ ਯੋਧੇ ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਪਹਿਲੇ ਜਥੇਦਾਰ ਬਾਬਾ ਦੀਪ ਸਿੰਘ ਜੀ (ਸ਼ਹੀਦ) ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਕੇ ਉਨਾਂ ਦੇ ਨਾਮ ਤੇ ਬਣੇ ਬਾਬਾ ਦੀਪ ਸਿੰਘ ਹੋਸਟਲ (ਲੜਕੇ) ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਕੈਂਪਸ ਪ੍ਰਬੰਧਕਾਂ ਵਲੋਂ ਜਾਰੀ ਪ੍ਰੈੱਸ ਬਿਆਨ ਮੁਤਾਬਿਕ ਸਭ ਤੋਂ ਪਹਿਲਾਂ ਹੋਸਟਲ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਕੈਂਪਸ ਡਾਇਰੈਕਟਰ ਡਾ.ਅਮਨਦੀਪ ਸਿੰਘ ਸਮੇਤ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੇ ਇਕਾਗਰ ਹੋ ਕੇ ਪਾਵਨ-ਬਾਣੀ ਦੇ ਪਾਠ ਦਾ ਸਰਵਣ ਕੀਤਾ | ਅਰਦਾਸ ਉਪਰੰਤ ਪਾਠ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ | ਹੋਸਟਲ ਵਾਰਡਨ ਇੰਜੀ. ਲਖਵੀਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਬਾਬਾ ਦੀਪ ਸਿੰਘ ਜੀ ਵਲੋਂ ਸਿੱਖੀ ਪ੍ਰਚਾਰ 'ਚ ਨਿਭਾਈ ਭੂਮਿਕਾ ਅਤੇ ਗੁਰਧਾਮਾਂ ਦੀ ਮਰਿਯਾਦਾ ਲਈ ਉਨ੍ਹਾਂ ਵਲੋਂ ਕੀਤੀ ਕੁਰਬਾਨੀ ਤੋਂ ਜਾਣੂੰ ਕਰਵਾਉਂਦਿਆਂ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਡਾਇਰੈਕਟਰ ਅਮਨਦੀਪ ਸਿੰਘ ਨੇ ਵਿਦਿਆਰਥੀਆਂ ਤੇ ਹੋਸਟਲ ਪ੍ਰਬੰਧਕਾਂ ਦੇ ਅਜਿਹੇ ਕਾਰਜ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ.ਨਵਦੀਪ ਗੋਇਲ ਮੁਖੀ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ, ਡਾ.ਬਲਰਾਜ ਸਿੰਘ ਬਰਾੜ ਪ੍ਰੋਫੈਸਰ, ਡਾ.ਜਗਤਾਰ ਸਿੰਘ ਪ੍ਰੋਫ਼ੈਸਰ, ਸ੍ਰੀਮਤੀ ਮਨਜੀਤ ਕੌਰ ਵਾਰਡਨ (ਲੜਕੀਆਂ), ਗੁਰਪਾਲ ਸਿੰਘ, ਗੁਰਬਖਸ਼ੀਸ਼ ਸਿੰਘ, ਏਕਪ੍ਰੀਤ ਕੌਰ, ਪਿੰਟੂ ਰਾਮ ਤੋਂ ਇਲਾਵਾ ਵੱਡੀ ਗਿਣਤੀ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਾਅਲੀ ਕੁਰਸੀਨਾਮਾ ਤਿਆਰ ਕਰਵਾ ਪਿਤਾ ਦੇ ਨਾਮ ਵਾਲਾ ਪਲਾਟ ਧੋਖੇ ਨਾਲ ਆਪਣੇ ਨਾਂਅ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਿੰਘ ਬਾਠ ਨੂੰ ਸਦਮਾ, ਪਿਤਾ ਦਾ ਦਿਹਾਂਤ
Ad Position 24