06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਫ਼ੀਲਡ ਕਾਮਿਆਂ ਵਲੋਂ ਸੀਵਰੇਜ ਬੋਰਡ ਦਫ਼ਤਰ ਚੰਡੀਗੜ੍ਹ ਮੂਹਰੇ ਰੋਸ ਰੈਲੀ 4 ਨੂੰ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਕਾਮਿਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਲਈ 4 ਫਰਵਰੀ ਨੂੰ ਸੀਵਰੇਜ ਬੋਰਡ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਸਾਹਮਣੇ ਗੱਜਣ ਦਾ ਐਲਾਨ ਕੀਤਾ ਹੈ, ਜਿਸ ਦੀਆਂ ਤਿਆਰੀ ਸੰਬੰਧੀ ਪੀ.ਡਬਲਿਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਬਠਿੰਡਾ ਵਿਖੇ ਹੋਈ |ਇਸ ਮੌਕੇ ਜ਼ਿਲ੍ਹਾ ਪ੍ਰੈੱਸ ਸਕੱਤਰ ਗੁਰਮੀਤ ਸਿੰਘ ਭੋਡੀਪੁਰਾ, ਜ਼ਿਲ੍ਹਾ ਪ੍ਰਧਾਨ ਬਲਰਾਜ ਮੌੜ, ਜ਼ਿਲ੍ਹਾ ਚੇਅਰਮੈਨ ਹਰਨੇਕ ਸਿੰਘ ਗਹਿਰੀ, ਕਿਸ਼ੋਰ ਚੰਦ ਗਾਜ, ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਬੁਰਜ ਥਰੋੜ, ਧਰਮ ਸਿੰਘ ਕੋਠਾਗੁਰੂ, ਲਖਵੀਰ ਭਾਗੀਵਾਂਦਰ, ਸੁਖਚੈਨ ਸਿੰਘ, ਜਨਰਲ ਸਕੱਤਰ ਦਰਸ਼ਨ ਸ਼ਰਮਾ ਤੇ ਸਕੱਤਰ ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਸੀਵਰੇਜ ਬੋਰਡ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਿਛਲੇ ਲੰਮੇ ਸਮੇਂ ਤੋਂ ਟਾਲਿਆ ਜਾ ਰਿਹਾ ਹੈ, ਜਿਸ ਸੰਬੰਧੀ ਉੱਚ ਅਧਿਕਾਰੀਆਂ ਅਤੇ ਸਬ-ਕਮੇਟੀ ਦੇ ਚੇਅਰਮੈਨ ਖ਼ਜ਼ਾਨਾ ਮੰਤਰੀ ਨਾਲ ਕਈ ਵਾਰ ਮੀਟਿੰਗਾਂ ਹੋ ਚੁੱਕੀਆਂ, ਪਰ ਕੋਈ ਹੱਲ ਨਹੀਂ ਕੀਤਾ ਗਿਆ |ਇਸੇ ਰੋਸ ਵਜੋਂ 4 ਫਰਵਰੀ ਨੂੰ ਉਕਤ ਰੋਸ ਰੈਲੀ ਕੀਤੀ ਜਾ ਰਹੀ ਹੈ | ਇਸ ਮੌਕੇ ਜਲ ਸਪਲਾਈ ਸੈਨੀਟੇਸ਼ਨ ਵਿਚ 6 ਫ਼ੀਸਦੀ ਕੋਟੇ ਅਧੀਨ ਪ੍ਰਮੋਟ ਸਾਥੀਆਂ ਨੂੰ ਰਿਵਰਟ ਕੀਤੇ ਜਾਣ ਦੀ ਨਿਖੇਧੀ ਅਤੇ 12 ਫਰਵਰੀ ਦੀ ਕੌਮੀ ਹੜਤਾਲ ਦੀ ਹਮਾਇਤ ਕੀਤੀ ਗਈ | ਇਸ ਮੌਕੇ ਬਲਜਿੰਦਰ ਸਿੰਘ, ਪਰਮ ਚੰਦ ਬਠਿੰਡਾ, ਗੁਰਜੰਟ ਸਿੰਘ ਮਾਨ, ਰਾਮ ਰੱਖਾ ਸਿੰਘ ਜੌੜਕੀਆਂ, ਜਸਪਾਲ ਸਿੰਘ ਰਾਏ ਖਾਨਾ, ਹਰਪ੍ਰੀਤ ਸਿੰਘ, ਗੁਰਭੇਜ ਸਿੰਘ ਭੇਜੀ, ਪੂਰਨ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਦਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵਲੋਂ ਸਵਾਗਤ ਅਗਲੀ ਖ਼ਬਰ ਮਾਨ ਸਰਵਿਸ ਸਟੇਸ਼ਨ ਕੋਟਸ਼ਮੀਰ ਨੇ ਕੱਢੇ ਲੱਕੀ ਡਰਾਅ ਦੇ ਇਨਾਮ ਵੰਡੇ
Ad Position 24