06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਦਾ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਵਲੋਂ ਸਵਾਗਤ

Ad Position 21
No active advertisement
ਅਜੀਤ ਡੈਸਕ 03-02-2026
ਸੰਗਤ ਮੰਡੀ, 2 ਫਰਵਰੀ (ਅੰਮਿ੍ਤਪਾਲ ਸ਼ਰਮਾ)- ਸੁਪਰੀਮ ਕੋਰਟ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦਰਜ ਮਾਮਲੇ ਵਿਚ ਜ਼ਮਾਨਤ ਦੀ ਦਿੱਤੀ ਗਈ ਹੈ, ਜਿਸ ਦਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਸਵਾਗਤ ਕਰਦੇ ਹੋਏ ਕਿਹਾ ਕਿ ਆਖਿਰ ਸੱਚਾਈ ਦੀ ਜਿੱਤ ਹੋਈ ਹੈ¢ ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਦੀ ਸਰਕਾਰ ਵੇਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਸ਼ਾ ਤਸਕਰੀ ਦਾ ਮਾਮਲਾ ਦਰਜ ਕੀਤਾ ਸੀ ਜਿਸ ਵਿਚ ਜਾਂਚ ਅਧੀਨ ਨਸ਼ਾ ਨਹੀਂ ਮਿਲਿਆ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਜਿਸ ਵਿਚ ਆਮਦਨ ਬਰਾਮਦਗੀ ਨਹੀਂ ਹੋਈ ਜਿਸ ਕਰਕੇ ਇਨ੍ਹਾਂ ਮੁੱਖ ਮੰਤਰੀਆਂ ਨੂੰ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ¢ ਸੁਸ਼ੀਲ ਕੁਮਾਰ ਗੋਲਡੀ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਸਾਫ਼ ਅਕਸ ਦੇ ਆਗੂ ਹਨ ਅਤੇ ਸਾਰੇ ਹੀ ਦਰਜ ਮਾਮਲਿਆਂ ਵਿਚ ਇਕ ਦਿਨ ਬਰੀ ਹੋਣਗੇ¢ ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕÏਰ ਬਾਦਲ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸਮੇਤ ਸਮੁੱਚੀ ਲੀਡਰਸ਼ਿਪ ਪੰਜਾਬ ਦੀ ਚੜ੍ਹਦੀ ਕਲਾ ਲਈ ਕੰਮ ਕਰਨ ਲਈ ਬਚਨ ਵੱਧ ਹੈ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਨੂੰ ਦੇਖ ਕੇ ਬੁਖਲਾਹਟ ਵਿਚ ਆ ਕੇ ਸਰਕਾਰਾਂ ਝੂਠੇ ਪਰਚੇ ਦਰਜ ਕਰਕੇ ਦਬਾਉਣਾ ਚਾਹੁੰਦੀਆਂ ਹਨ ਪਰ ਇਸ ਜ਼ਮਾਨਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਜਾਤੀ ਰੰਜਸ ਦੀ ਰਾਜਨੀਤੀ ਦਾ ਚਿਹਰਾ ਬੇਨਕਾਬ ਕਰਕੇ ਰੱਖ ਦਿੱਤਾ ਹੈ¢ ਉਨ੍ਹਾਂ ਕਿਹਾ ਕਿ ਮਜੀਠੀਆ ਦੀ ਜ਼ਮਾਨਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵੀ ਹੌਸਲੇ ਬੁਲੰਦ ਕਰ ਦਿੱਤੇ ਹਨ¢
Ad Position 22
No active advertisement
ਪਿਛਲੀ ਖ਼ਬਰ ਭਖਦੇ ਮਸਲਿਆਂ ਨੂੰ ਲੈ ਕੇ ਭਾਕਿਯੂ ਉਗਰਾਹਾਂ ਦੀ ਮੀਟਿੰਗ ਅਗਲੀ ਖ਼ਬਰ ਫ਼ੀਲਡ ਕਾਮਿਆਂ ਵਲੋਂ ਸੀਵਰੇਜ ਬੋਰਡ ਦਫ਼ਤਰ ਚੰਡੀਗੜ੍ਹ ਮੂਹਰੇ ਰੋਸ ਰੈਲੀ 4 ਨੂੰ
Ad Position 24