06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬੀ.ਕੇ.ਯੂ (ਉਗਰਾਹਾਂ) ਵਲੋਂ ਪੂਹਲਾ ਵਿਖੇ ਲਾਮਬੰਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-02-2026
ਨਥਾਣਾ, 2 ਫਰਵਰੀ (ਗੁਰਦਰਸ਼ਨ ਲੁੁੱਧੜ): ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਬਲਾਕ ਨਥਾਣਾ ਇਕਾਈ ਵਲੋਂ ਪਿੰਡ ਪੂਹਲਾ ਦੇ ਗੁਰਦੁਆਰਾ ਸਾਹਿਬ ਵਿਖੇ ਬਲਾਕ ਪੱਧਰੀ ਮੀਟਿੰਗ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ 6 ਫਰਵਰੀ ਨੂੰ ਡੀ.ਸੀ.ਦਫ਼ਤਰ ਬਠਿੰਡਾ ਅੱਗੇ ਪੱਕਾ ਮੋਰਚਾ ਲਾ ਕੇ ਜ਼ਿਲ੍ਹਾ ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ, ਜਿਸ ਦੀ ਮੁੱਖ ਮੰਗ ਪਿਛਲੇ ਲਗਭਗ 11 ਮਹੀਨਿਆਂ ਤੋਂ ਬਠਿੰਡਾ ਜੇਲ੍ਹ ਵਿਚ ਨਜ਼ਰਬੰਦ ਰਾਮਪੁਰਾ ਬਲਾਕ ਦੇ ਕਿਸਾਨ ਆਗੂਆਂ ਬਲਦੇਵ ਸਿੰਘ ਚਾਉਕੇ ਅਤੇ ਸ਼ਗਨਦੀਪ ਸਿੰਘ ਜਿਉਂਦ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਪਰਚੇ ਰੱਦ ਕਰਵਾ ਕੇ ਉਕਤ ਆਗੂਆਂ ਦੀ ਪੱਕੀ ਰਿਹਾਈ ਕਰਵਾਉਣਾ ਹੈ | ਮੀਟਿੰਗ ਵਿਚ ਸ਼ਾਮਿਲ ਕਿਸਾਨ ਆਗੂਆਂ ਵਲੋਂ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ | ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਬਜਟ ਦੀ ਸਖ਼ਤ ਨਿਖੇਧੀ ਕੀਤੀ ਗਈ | ਬਲਾਕ ਪੱਧਰੀ ਮੀਟਿੰਗ ਨੂੰ ਬਲਾਕ ਇਕਾਈ ਦੇ ਮੀਤ ਪ੍ਰਧਾਨ ਲਖਬੀਰ ਸਿੰਘ, ਜਗਜੀਤ ਸਿੰਘ ਚੱਕ ਫਤਿਹ ਸਿੰਘ ਵਾਲਾ, ਰਾਮਰਤਨ ਸਿੰਘ ਨਥਾਣਾ, ਗੁਰਚੇਤਨ ਸਿੰਘ ਗੰਗਾ, ਬੇਅੰਤ ਸਿੰਘ ਭੁੱਚੋ ਖ਼ੁਰਦ ਅਤੇ ਨਗੌਰ ਸਿੰਘ ਨੇ ਵੀ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਦਿੱਲੀ ਪਬਲਿਕ ਸਕੂਲ ਵਿਚ ਗਿਆਰ੍ਹਵੀਂ ਦੇ ਬੱਚਿਆਂ ਨੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ ਅਗਲੀ ਖ਼ਬਰ ਪੰਜਾਬ ਸਰਕਾਰ ਦੇ 'ਫਰਮਾਨਾਂ' ਖ਼ਿਲਾਫ਼ ਹਾਈ ਕੋਰਟ ਜਾਣਗੇ ਕੰਪਿਊਟਰ ਅਧਿਆਪਕ
Ad Position 24