07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਬਾਬਾ ਖੇਤਰਪਾਲ ਦਾ ਸਾਲਾਨਾ ਮੇਲਾ ਤੇ ਭੰਡਾਰਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 03-02-2026
ਫਤਹਿਗੜ੍ਹ ਪੰਜਤੂਰ, 2 ਫਰਵਰੀ (ਫਤਹਿਗੜ੍ਹ ਪੰਜਤੂਰ)- ਬਾਬਾ ਖੇਤਰਪਾਲ ਦਾ ਸਾਲਾਨਾ ਮੇਲਾ ਅਤੇ ਭੰਡਾਰਾ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ¢ ਇਸ ਧਾਰਮਿਕ ਸਮਾਗਮ ਦੀ ਸ਼ੁਰੂਆਤ ਮੁੱਖ ਸੇਵਾਦਾਰ ਬਾਬਾ ਜਸਵੀਰ ਸਿੰਘ ਵਲੋਂ ਭੋਗ ਲਗਵਾ ਕੇ ਕੀਤੀ ਗਈ, ਜਿਸ ਤੋਂ ਬਾਅਦ ਬਾਬਾ ਜੀ ਦੇ ਨਾਮ 'ਤੇ ਅਤੁੱਟ ਲੰਗਰ ਭੰਡਾਰਾ ਵਰਤਾਇਆ ਗਿਆ ¢ ਸੱਭਿਆਚਾਰਕ ਪ੍ਰੋਗਰਾਮ ਦੀ ਰਸਮੀ ਸ਼ੁਰੂਆਤ ਮੁੱਖ ਮਹਿਮਾਨ ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ ਵਲੋਂ ਰੀਬਨ ਕੱਟ ਕੇ ਕੀਤੀ ਗਈ ¢ ਇਸ ਉਪਰੰਤ ਸ਼ਰਧਾਲੂ ਸੰਗਤਾਂ ਵਲੋਂ ਵੱਡੀ ਗਿਣਤੀ 'ਚ ਹਾਜ਼ਰੀ ਭਰੀ ਗਈ ਅਤੇ ਬਾਬਾ ਜੀ ਦੇ ਦਰ 'ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ | ਮੇਲੇ ਦÏਰਾਨ ਇਲਾਕੇ ਦੀ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮ ਦÏਰਾਨ ਪੰਜਾਬ ਦੇ ਮੰਨੇ-ਪ੍ਰਮੰਨੇ ਕਲਾਕਾਰਾਂ ਨੇ ਆਪਣੀਆਂ ਸ਼ਾਨਦਾਰ ਪੇਸ਼ਕਾਰੀਆਂ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ | ਕਲਾਕਾਰਾਂ ਅਤੇ ਇਲਾਕੇ ਦੀਆਂ ਰਾਜਨੀਤੀਕ ਤੇ ਸਮਾਜਿਕ ਸ਼ਖਸੀਅਤਾਂ ਨੂੰ ਵਿਸ਼ੇਸ਼ ਤÏਰ 'ਤੇ ਸਨਮਾਨਿਤ ਵੀ ਕੀਤਾ ਗਿਆ ¢ ਸਮੂਹ ਪ੍ਰਬੰਧਕ ਕਮੇਟੀ ਵਲੋਂ ਆਈਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ¢ ਇਸ ਮੌਕੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਗਿੱਲ, ਨੰਬਰਦਾਰ ਜਗਮੋਹਨ ਸਿੰਘ, ਲੇਖਕ ਨਸੀਬ ਦੀਵਾਨਾ, ਅਵਤਾਰ ਸਿੰਘ ਪੱਪੀ, ਕੁਲਦੀਪ ਗਰੋਵਰ, ਸਰਪੰਚ ਰਾਜਵੀਰ ਸਿੰਘ ਕੰਗ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਦੀਦਾਰ ਸਿੰਘ ਢੋਲਣੀਆਂ, ਦਲੇਰ ਸਿੰਘ ਸਾਮਾ, ਮਿੱਠੂ ਟੱਕਰ, ਜੋਤੀ ਕਾਠਪਾਲ, ਜਸਵਿੰਦਰ ਕਾਕਾ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਜਟ ਸਰਕਾਰੀ ਕਰਮਚਾਰੀਆਂ ਲਈ ਨਿਰਾਸ਼ਾਜਨਕ-ਹਰਸ਼ ਗੋਇਲ <br/> ਅਗਲੀ ਖ਼ਬਰ ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਮੀਟਿੰਗ 6 ਨੂੰ -ਅਵਤਾਰ ਸਿੰਘ
Ad Position 24