07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਸ਼ਹਿਰ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ ਹੋਈ-ਗਰਗ

Ad Position 21
No active advertisement
ਅਜੀਤ ਡੈਸਕ 03-02-2026
ਰਾਮਪੁਰਾ ਫੂਲ, 2 ਫਰਵਰੀ (ਸ਼ਰਮਾ)- ਸਥਾਨਕ ਸ਼ਹਿਰ ਦੇ ਸਦਰ ਬਾਜ਼ਾਰ ਵਿਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਦੇ ਕਾਰਡ ਬਣਾਏ ਗਏ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਮਨਮੋਹਨ ਗਰਗ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਪੰਜਾਬ ਦੇ ਲੋਕਾਂ ਲਈ ਲੋਕ ਭਲਾਈ ਸਕੀਮਾਂ ਚਲਾਈਆਂ ਹੋਈਆਂ ਹਨ ਹੁਣ ਇਸੇ ਕੜੀ ਦੇ ਵਜੋਂ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸਿਹਤ ਭਲਾਈ ਸਕੀਮ ਦੇ ਤਹਿਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ ਕਰਨ ਲਈ ਸ਼ਹਿਰ ਦੀ ਪਟਿਆਲਾ ਅਤੇ ਨਾਭਾ ਮੰਡੀ ਵਿੱਚ ਕੈਂਪ ਲਗਾਏ ਜਾ ਰਹੇ ਹਨ¢ ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਨਾਭਾ ਮੰਡੀ ਦੇ ਸਦਰ ਬਾਜ਼ਾਰ ਵਿਚ ਕਾਰਡ ਬਣਾਏ ਗਏ¢ ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਕਿ ਕੋਈ ਵੀ ਵਿਅਕਤੀ ਕਾਰਡ ਬਣਾਉਣ ਤੋਂ ਵਾਂਝਾ ਨਾ ਰਹੇ¢ ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਪ ਆਗੂ ਲੇਖ ਰਾਜ ਪ੍ਰਧਾਨ ਆੜ੍ਹਤੀਆਂ ਐਸੋਸੀਏਸ਼ਨ ਰਾਮਪੁਰਾ, ਬਿਕਰਮਜੀਤ ਸਿੰਘ ਬਿੱਕਾ ਹਲਕਾ ਕੋਆਰਡੀਨੇਟਰ, ਰਜੇਸ਼ ਕੁਮਾਰ ਆਪ ਆਗੂ, ਧਰਮਪਾਲ ਭੋਲਾ ਸੀਨੀਅਰ ਆਪ ਆਗੂ ਅਤੇ ਡਾਕਟਰ ਸੁਰਿੰਦਰ ਬਾਂਸਲ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਕੇਂਦਰ ਸਰਕਾਰ ਨੇ ਬਜਟ 'ਚ ਫੇਰ ਪੰਜਾਬ ਨਾਲ ਪੱਖਪਾਤ ਕੀਤਾ- ਜੱਗਾ ਕਲਿਆਣ ਅਗਲੀ ਖ਼ਬਰ ਆਈ. ਈ. ਏ. ਟੀ. ਅਧਿਆਪਕ ਜਥੇਬੰਦੀ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ <br/>
Ad Position 24