07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਕੇਂਦਰ ਸਰਕਾਰ ਨੇ ਬਜਟ 'ਚ ਫੇਰ ਪੰਜਾਬ ਨਾਲ ਪੱਖਪਾਤ ਕੀਤਾ- ਜੱਗਾ ਕਲਿਆਣ

Ad Position 21
No active advertisement
ਅਜੀਤ ਡੈਸਕ 03-02-2026
ਬਠਿੰਡਾ, 2 ਫਰਵਰੀ (ਵਲਾ੍ਹਣ)- ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਨੇ ਕੇਂਦਰ ਸਰਕਾਰ ਦੇ ਪੇਸ਼ ਕੀਤੇ ਗਏ ਬਜਟ ਨੂੰ ਪੰਜਾਬ ਵਿਰੋਧੀ ਦੱਸਦੇ ਹੋਏ ਕਿਹਾ ਕਿ ਪਹਿਲਾਂ ਵੀ ਕਿਸੇ ਕੇਂਦਰੀ ਬਜਟ 'ਚ ਪੰਜਾਬ ਨੂੰ ਕੋਈ ਰਾਹਤ ਨਹੀਂ ਦਿੱਤੀ ਗਈ ਹੈ ਤੇ ਇਸ ਬਜਟ 'ਚ ਵੀ ਕੇਂਦਰ ਸਰਕਾਰ ਨੇ ਪੰਜਾਬ ਨਾਲ ਪੱਖਪਾਤ ਕੀਤਾ | ਉਨ੍ਹਾਂ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਦੇਸ਼ ਦੇ ਹਰ ਵਰਗ ਦੀ ਤਰੱਕੀ ਦੀ ਗੱਲ ਕਰਦੇ ਹਨ ਪਰ ਬਜਟ 'ਚ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਵਪਾਰੀਆਂ ਤੇ ਪੈਨਸ਼ਨਰਾਂ ਲਈ ਕੋਈ ਠੋਸ ਯੋਜਨਾ ਨਹੀਂ ਰੱਖੀ ਗਈ ਅਤੇ ਨਾ ਹੀ ਪੰਜਾਬ ਦੇ ਹੜ ਪੀੜਤਾਂ ਦੀ ਬਾਂਹ ਫੜਨ ਲਈ ਉਨ੍ਹਾਂ ਨੂੰ ਆਰਥਿਕ ਪੈਕੇਜ ਦੇਣ ਜਾਂ ਉਨ੍ਹਾਂ ਦੇ ਮੁੜ ਵਸੇਬੇ ਦੀ ਸਕੀਮ ਬਣਾਈ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਸੱਤਾ 'ਤੇ ਕਾਬਜ਼ ਭਾਜਪਾ ਪੰਜਾਬ ਅੰਦਰ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕਾਂ ਦੀਆਂ ਵੋਟਾਂ ਬਟੋਰਨ ਦੀ ਇੱਛਾ ਤਾਂ ਰੱਖਦੀ ਹੈ ਪਰ ਬਜਟ 'ਚ ਪੰਜਾਬ ਦੇ ਲੋਕਾਂ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਗਈ ਹੈ, ਜਿਸ ਤੋਂ ਸਿੱਧ ਹੁੰਦਾ ਹੈ ਕਿ ਭਾਜਪਾ ਪੰਜਾਬ 'ਚ ਸਿਰਫ਼ ਸੱਤਾ ਹਾਸਲ ਕਰਨ ਲਈ ਤਰਲੋਮੱਛੀ ਹੋ ਰਹੀ ਹੈ, ਉਸ ਨੂੰ ਪੰਜਾਬ ਦੇ ਲੋਕਾਂ ਦੀ ਭਲਾਈ ਜਾਂ ਤਰੱਕੀ ਨਾਲ ਕੋਈ ਵਾਸਤਾ ਨਹੀਂ |ਇਸ ਮੌਕੇ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਉਮਰ ਭਰ ਜੇਲ੍ਹ 'ਚ ਡੱਕ ਕੇ ਰੱਖਣ ਦੇ ਮਨਸੂਬੇ ਪਾਲ ਰੱਖੇ ਸਨ ਪਰ ਅਦਾਲਤ ਨੇ ਇਨਸਾਫ਼ ਕੀਤਾ ਹੈ ਤੇ ਇਹ ਸੱਚ ਦੀ ਜਿੱਤ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਤੀਰਥ ਯਾਤਰਾ ਦਾ ਲੈ ਰਹੇ ਨੇ ਵੱਡਾ ਲਾਭ- ਚੇਅਰਮੈਨ ਭੱਲਾ ਅਗਲੀ ਖ਼ਬਰ ਸ਼ਹਿਰ 'ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਪ੍ਰਕਿਰਿਆ ਤੇਜ਼ ਹੋਈ-ਗਰਗ
Ad Position 24