07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਪੰਜਾਬ ਦੇ ਲੋਕ ਤੀਰਥ ਯਾਤਰਾ ਦਾ ਲੈ ਰਹੇ ਨੇ ਵੱਡਾ ਲਾਭ- ਚੇਅਰਮੈਨ ਭੱਲਾ

Ad Position 21
No active advertisement
ਅਜੀਤ ਡੈਸਕ 03-02-2026
ਭਗਤਾ ਭਾਈਕਾ, 2 ਫਰਵਰੀ (ਸੁਖਪਾਲ ਸਿੰਘ ਸੋਨੀ)-ਪਿੰਡ ਮਲੂਕਾ ਵਿਖੇ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਯਾਤਰਾ ਯੋਜਨਾ ਦੀ ਰਜਿਸਟਰੇਸ਼ਨ ਦੀ ਸ਼ੁਰੂਆਤ ਚੇਅਰਮੈਨ ਜਤਿੰਦਰ ਭੱਲਾ ਦੀ ਅਗਵਾਈ ਹੇਠ ਕੀਤੀ ਗਈ | ਯੋਜਨਾ ਨੂੰ ਲੈ ਕੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ |ਇਸ ਮੌਕੇ ਚੇਅਰਮੈਨ ਜਤਿੰਦਰ ਭੱਲਾ ਨੇ ਕਿਹਾ ਕਿ ਮੁੱਖ ਮੰਤਰੀ ਯਾਤਰਾ ਯੋਜਨਾ ਤਹਿਤ ਪੰਜਾਬ ਦੇ ਹਜ਼ਾਰਾਂ ਲੋਕ ਮੁਫ਼ਤ ਤੀਰਥ ਯਾਤਰਾ ਦਾ ਲਾਭ ਲੈ ਰਹੇ ਹਨ | ਇਸ ਮੌਕੇ 'ਤੇ ਪਿੰਡ ਮਲੂਕਾ ਅਤੇ ਨੇੜਲੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਲੋਕ ਰਜਿਸਟਰੇਸ਼ਨ ਕਰਵਾਉਣ ਲਈ ਪਹੁੰਚੇ | ਲੋਕਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀ ਯੋਜਨਾ ਪਹਿਲੀ ਵਾਰ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖ ਕੇ ਬਣਾਈ ਗਈ ਹੈ, ਜਿਸ ਨਾਲ ਉਨ੍ਹਾਂ ਦਾ ਸਾਲਾਂ ਪੁਰਾਣਾ ਤੀਰਥ ਯਾਤਰਾ ਦਾ ਸੁਪਨਾ ਪੂਰਾ ਹੋ ਰਿਹਾ ਹੈ | ਰਜਿਸਟਰੇਸ਼ਨ ਕੈਂਪ ਦੌਰਾਨ ਕਰਮਚਾਰੀਆਂ ਵਲੋਂ ਲੋਕਾਂ ਨੂੰ ਯੋਜਨਾ ਦੀ ਪੂਰੀ ਜਾਣਕਾਰੀ ਦਿੱਤੀ ਗਈ |ਚੇਅਰਮੈਨ ਭੱਲਾ ਨੇ ਇਸ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਸਿਹਤ ਬੀਮਾ ਕਾਰਡਾਂ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਹਰ ਯੋਗ ਪਰਿਵਾਰ ਦਾ ਬੀਮਾ ਕਾਰਡ ਸਮੇਂ ਸਿਰ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭ ਤੋਂ ਵੰਚਿਤ ਨਾ ਰਹੇ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ 'ਤੇ ਚੱਲ ਰਹੇ ਕੰਮ ਦੌਰਾਨ ਡਿਵਾਈਡਰ ਨਾਲ ਟਕਰਾ ਕੇ ਨੁਕਸਾਨੀ ਗਈ ਕਾਰ ਦਾ ਮੁਆਵਜ਼ਾ ਨਾ ਮਿਲਣ 'ਤੇ ਰੋਸ 'ਚ... ਅਗਲੀ ਖ਼ਬਰ ਕੇਂਦਰ ਸਰਕਾਰ ਨੇ ਬਜਟ 'ਚ ਫੇਰ ਪੰਜਾਬ ਨਾਲ ਪੱਖਪਾਤ ਕੀਤਾ- ਜੱਗਾ ਕਲਿਆਣ
Ad Position 24