07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਨੈਸ਼ਨਲ ਹਾਈਵੇ 'ਤੇ ਚੱਲ ਰਹੇ ਕੰਮ ਦੌਰਾਨ ਡਿਵਾਈਡਰ ਨਾਲ ਟਕਰਾ ਕੇ ਨੁਕਸਾਨੀ ਗਈ ਕਾਰ ਦਾ ਮੁਆਵਜ਼ਾ ਨਾ ਮਿਲਣ 'ਤੇ ਰੋਸ 'ਚ ਲਗਾਇਆ ਧਰਨਾ

Ad Position 21
No active advertisement
ਅਜੀਤ ਡੈਸਕ 03-02-2026
ਗੋਨਿਆਣਾ, 2 ਫਰਵਰੀ (ਗਰਗ)-ਨੈਸ਼ਨਲ ਹਾਈਵੇ ਐਨ.ਐਚ-54 'ਤੇ 26 ਜਨਵਰੀ 2026 ਨੰੂ ਆਰਸ਼ਦੀਪ ਸਿੰਘ ਪੁੱਤਰ ਬੇਅੰਤ ਸਿੰਘ ਵਾਸੀ ਬਾਜਾਖਾਨਾ ਆਪਣੀ ਕਾਰ ਵਰਨਾ 'ਤੇ ਜਾ ਰਿਹਾ ਸੀ, ਕਿ ਪੁਲ ਪਿੰਡ ਰੋਮਾਣਾ ਅਜੀਤ ਸਿੰਘ ਵਾਲਾ ਕੋਲ ਨੈਸ਼ਨਲ ਹਾਈਵੇ ਕੋਲ ਚੱਲ ਰਹੇ ਸੜਕ ਦੀ ਮੁਰੰਮਤ ਦੇ ਕੰਮ ਦੌਰਾਨ ਉਸ ਦੀ ਕਾਰ ਨੁਕਸਾਨੀ ਗਈ ਸੀ, ਕਾਰ ਦਾ ਕਾਫੀ ਨੁਕਸਾਨ ਹੋ ਗਿਆ ਸੀ | ਜਿਸ ਦਾ ਹਾਲੇ ਤੱਕ ਨੈਸ਼ਨਲ ਹਾਈਵੇ ਦੇ ਪ੍ਰਬੰਧਕਾਂ ਵਲੋਂ ਕੋਈ ਮੁਆਵਜ਼ਾ ਨਾ ਦੇਣ ਕਾਰਨ ਅੱਜ ਸਵੇਰ ਸਮੇਂ ਤੋਂ ਹੀ ਰੋਸ ਵਿਚ ਆਏ ਭਾਰਤੀ ਕਿਸਾਨ ਯੂਨੀਅਨ (ਐੱਸ) ਦੇ ਆਗੂ ਕਾਕਾ ਸਿੰਘ ਕੋਟੜਾ ਸਟੇਟ ਜਨਰਲ ਸੈਕਟਰ ਅਤੇ ਬਲਦੇਵ ਸਿੰਘ ਸੰਦੋਹਾ ਪ੍ਰਧਾਨ ਜ਼ਿਲ੍ਹਾ ਬਠਿੰਡਾ ਦੀ ਅਗਵਾਈ ਵਿਚ ਸ਼ੈਂਕੜੇ ਵਰਕਰਾਂ ਨੇ ਜੀਦਾ ਟੋਲ ਪਲਾਜ਼ੇ 'ਤੇ ਧਰਨਾ ਲਗਾ ਦਿੱਤਾ | ਇਸ ਦੌਰਾਨ ਵਿਸ਼ੇਸ਼ ਤੌਰ 'ਤੇ ਪਹੁੰਚੇ ਜਗਜੀਤ ਸਿੰਘ ਡੱਲੇਵਾਲ ਸੂਬਾ ਪ੍ਰਧਾਨ ਬੀਕੇਯੂ (ਐੱਸ) ਨੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਯੂਨੀਅਨ ਦੇ ਆਗੂ ਅਤੇ ਵਰਕਰ ਬਹੁਤ ਮਜ਼ਬੂਤ ਹਨ | ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਜਲੰਧਰ ਦੇ ਮੁੱਦੇ 'ਤੇ ਲੋਕਾਂ ਨਾਲ ਸੰਘਰਸ਼ ਕਰ ਰਹੀ ਹੈ | ਆਖ਼ਰੀ ਖ਼ਬਰ ਮਿਲਣ ਤੱਕ ਧਰਨਾਕਾਰੀਆਂ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਜੀਦਾ ਟੋਲ ਪਲਾਜ਼ੇ 'ਤੇ ਧਰਨਾ ਜਾਰੀ ਸੀ |
Ad Position 22
No active advertisement
ਪਿਛਲੀ ਖ਼ਬਰ ਚੋਣ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਅਧਿਆਪਕਾਂ ਨੂੰ 2-2 ਕਰੋੜ ਮੁਆਵਜ਼ਾ ਦੇਣ ਦੀ ਮੰਗ ਅਗਲੀ ਖ਼ਬਰ ਪੰਜਾਬ ਦੇ ਲੋਕ ਤੀਰਥ ਯਾਤਰਾ ਦਾ ਲੈ ਰਹੇ ਨੇ ਵੱਡਾ ਲਾਭ- ਚੇਅਰਮੈਨ ਭੱਲਾ
Ad Position 24