ਬਠਿੰਡਾ, 5 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਬੂ ਕੀਤਾ ਗਿਆ ਹੈ, ਜਿਸ ਕੋਲੋਂ ਵੱਖ-ਵੱਖ ਮਾਰਕਿਆਂ ਦੇ ਕੁੱਲ 8 ਹੋਰ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਪੁਲਿਸ ਨੇ ਉਕਤ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਸੰਬੰਧੀ ਬਠਿੰਡਾ ਦਿਹਾਤੀ ਡੀਐਸਪੀ ਹਰਵਿੰਦਰ ਸਿੰਘ ਸਰਾਂ ਨੇ ਦੱਸਿਆ ਕਿ ਪੁਲਿਸ ਚੌਂਕੀ ਇੰਡਸਟਰੀਅਲ ਇਲਾਕੇ ਦੇ ਚੌਂਕੀ ਇੰਚਾਰਜ ਨੂੰ ਗੁਪਤ ਸੂਚਨਾ ਮਿਲੀ ਸੀ, ਕਿ ਸੰਦੀਪ ਸਿੰਘ ਜੋ ਕਿ ਮੋਟਰਸਾਈਕਲ ਚੋਰੀ ਕਰਕੇ ਅੱਗੇ ਵੇਚਣ ਦਾ ਆਦਿ ਹੈ | ਜੇਕਰ ਇਸ ਨੂੰ ਗਿ੍ਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾਵੇ ਤਾਂ ਹੋਰ ਕਈ ਮੋਟਰਸਾਈਕਲ ਬਰਾਮਦ ਹੋ ਸਕਦੇ ਹਨ | ਪੁਲਿਸ ਨੇ ਉਕਤ ਮੁਲਜ਼ਮ ਨੂੰ ਜਦੋਂ ਇੱਕ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਤਾਂ ਉਸ ਦੀ ਨਿਸ਼ਾਨਦੇਹੀ 'ਤੇ ਵੱਖ-ਵੱਖ ਮਾਰਕਿਆਂ ਦੇ 7 ਹੋਰ ਚੋਰੀ ਸ਼ੁਦਾ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ | ਉਨਾਂ ਕਿਹਾ ਕਿ ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਮੋਟਰਸਾਈਕਲ ਚੋਰ ਗਰੋਹ ਦਾ ਇਕ ਮੈਂਬਰ ਕਾਬੂ
ਅਜੀਤ ਡੈਸਕ
06-02-2026