ਬਠਿੰਡਾ, 5 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ ਦੇ ਮਹਾਵੀਰ ਦਲ ਹਸਪਤਾਲ ਦੀ ਬੈਕ ਸਾਈਡ ਖੜੀ ਇਕ ਕਾਰ ਦਾ ਸ਼ੀਸ਼ਾ ਤੋੜ ਕੇ ਅਣਪਛਾਤੇ ਚੋਰਾਂ ਵਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਚੋਰੀ ਕਰਨ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੋਤਵਾਲੀ ਪੁਲਿਸ ਵਲੋਂ ਆਦਰਸ਼ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਅਧਾਰ 'ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਦੱਸਣਾ ਬਣਦਾ ਹੈ, ਕਿ ਬਠਿੰਡਾ ਸ਼ਹਿਰ 'ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੰੂ ਮਿਲ ਰਹੀਆਂ ਹਨ | ਭਾਵੇਂ ਕਿ ਇਨ2ਾਂ ਚੋਰੀ ਦੀਆਂ ਘਟਨਾਵਾਂ 'ਚ ਕੁਝ ਵਾਰਦਾਤਾਂ ਸੀਸੀਟੀਵੀ ਕੈਮਰੇ 'ਚ ਵੀ ਕੈਦ ਹੋ ਚੁੱਕੀਆਂ ਹਨ | ਇਸ ਦੇ ਬਾਵਜੂਦ ਪੁਲਿਸ ਦੇ ਹੱਥ ਖ਼ਾਲੀ ਜਾਪਦੇ ਨਜ਼ਰ ਆ ਰਹੇ ਹਨ | ਚੋਰੀ ਦੀਆਂ ਵਾਰਦਾਤਾਂ ਕਾਰਨ ਸ਼ਹਿਰ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ | ਅਜਿਹਾ ਹੀ ਇਕ ਮਾਮਲਾ ਥਾਣਾ ਕੋਤਵਾਲੀ ਅਧੀਨ ਪੈਂਦੇ ਇਲਾਕੇ ਵਿਚ ਦੇਖਣ ਨੂੰ ਮਿਲੀਆ ਹੈ | ਇਸ ਮਾਮਲੇ ਸੰਬੰਧੀ ਆਦਰਸ਼ ਨਗਰ ਦੇ ਰਹਿਣ ਵਾਲੇ ਤਰਨਜੀਤ ਸਿੰਘ ਨੇ ਥਾਣਾ ਕੋਤਵਾਲੀ ਪੁਲਿਸ ਨੂੰ ਬਿਆਨ ਦਰਜ ਕਰਵਾਏ ਕਿ 3 ਫਰਵਰੀ ਨੂੰ ਉਸ ਦੀ ਪਤਨੀ ਨੇ ਮਹਾਵੀਰ ਦਲ ਹਸਪਤਾਲ ਦੀ ਬੈਕ ਸਾਈਡ ਮਹਿੰਦਰਾ ਕਾਰ ਖੜੀ ਕੀਤੀ ਸੀ, ਜਦੋਂ ਕੁਝ ਸਮੇਂ ਬਾਦ ਕਾਰ ਦੇ ਕੋਲ ਪਹੁੰਚੀ ਤਾਂ ਦੇਖਿਆ ਕਿ ਅਣਪਛਾਤੇ ਚੋਰ ਨੇ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਤੇ ਕਾਰ 'ਚ ਪਏ ਪਰਸ ਵਿਚ 82 ਹਜ਼ਾਰ ਰੁਪਏ ਦੀ ਨਕਦੀ, ਡਾਕਟਰੀ ਲਾਇਸੰਸ, ਅਧਾਰ ਕਾਰਡ, ਪੈੱਨ ਕਾਰਡ, ਵੋਟ ਕਾਰਡ, ਡਰਾਈਵਿੰਗ ਲਾਇਸੰਸ, ਬੈਂਕ ਦੇ ਡੈਬਿਟ ਕਾਰਡ ਤੋਂ ਇਲਾਵਾ ਚਾਬੀਆਂ ਸਨ | ਜਿਸ ਨੂੰ ਕੋਈ ਅਣਪਛਾਤਾਂ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ | ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਤਰਸੇਮ ਸਿੰਘ ਨੇ ਦੱਸਿਆ ਕਿ ਅਣਪਛਾਤੇ ਚੋਰਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ2ਾਂ ਵਲੋਂ ਨੇੜੇ ਲੱਗੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈਕ ਕੀਤੀ ਜਾ ਰਹੀ ਹੈ | ਜਲਦ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ |