21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭਾਰਤੀ ਕਿਸਾਨ ਯੂਨੀਅਨ ਏਕਤਾ ਨੇ ਮੰਗਾਂ ਨੂੰ ਲੈ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 06-02-2026

ਗੋਨਿਆਣਾ, 5 ਫਰਵਰੀ (ਲਛਮਣ ਦਾਸ ਗਰਗ)-ਨਜ਼ਦੀਕੀ ਪਿੰਡ ਹਰਰਾਏਪੁਰ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬਠਿੰਡਾ ਬਲਾਕ ਵਲੋਂ ਪਿੰਡ ਹਰਰਾਏਪੁਰ ਦੇ ਵਿਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਪੁੱਤਲਾ ਫੂਕਿਆ | ਇਸ ਦੌਰਾਨ ਕਿਸਾਨ ਬੀਬੀਆਂ ਨੇ ਵੀ ਸ਼ਿਰਕਤ ਕੀਤੀ | ਇਸ ਮੌਕੇ ਦਰਸ਼ਨ ਸਿੰਘ ਜੰਡਾਂਵਾਲਾ ਨੇ ਕਿਹਾ ਕਿ ਜੋ ਸੈਂਟਰ ਸਰਕਾਰ ਨੇ ਅਮਰੀਕਾ ਨਾਲ ਮੁਫ਼ਤ ਟੈਰਫ਼ ਦਾ ਸਮਝੌਤਾ ਕੀਤਾ ਹੈ, ਉਹ ਲਾਗੂ ਨਹੀਂ ਕੀਤਾ ਗਿਆ | ਇਸ ਮੌਕੇ ਹੋਰ ਕਿਸਾਨੀ ਮੰਗਾਂ ਵੀ ਮੌਜੂਦ ਸਨ | ਉਸ ਦੇ ਸਬੰਧ ਵਿਚ ਕੇਂਦਰ ਸਰਕਾਰ ਦੀ ਅਰਥੀ ਸਾੜ ਕੇ ਵਿਰੋਧ ਕੀਤਾ ਗਿਆ ਅਤੇ ਮੁਰਦਾਬਾਦ ਦੇ ਨਾਅਰੇ ਵੀ ਲਗਾਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਜੰਟ ਸਿੰਘ ਹਰਰਾਏਪੁਰ, ਕੁਲਵਿੰਦਰ ਸਿੰਘ ਜੰਡਾਂਵਾਲਾ, ਰੇਸ਼ਮ ਸਿੰਘ ਜੰਡਾਂਵਾਲਾ, ਪਰਮਜੀਤ ਕੌਰ ਹਰਰਾਏਪੁਰ ਆਦਿ ਆਗੂਆਂ ਨੇ ਆਪਣੇ-ਆਪਣੇ ਵਿਚਾਰ ਸਾਂਝੇ ਕੀਤੇ |

Ad Position 22
No active advertisement
ਪਿਛਲੀ ਖ਼ਬਰ ਰਾਹੁਲ ਗਾਂਧੀ ਦੀ ਰਵਨੀਤ ਬਿੱਟੂ ਖ਼ਿਲਾਫ਼ ਟਿੱਪਣੀ 'ਤੇ ਭਾਜਪਾ ਨੇ ਜਤਾਇਆ ਰੋਸ, ਰਾਹੁਲ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਕਾਰ ਦਾ ਸ਼ੀਸ਼ਾ ਤੋੜ ਕੇ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਜ਼ਰੂਰੀ ਦਸਤਾਵੇਜ਼ ਕੀਤੇ ਚੋਰੀ
Ad Position 24