ਬਠਿੰਡਾ, 5 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੇਂਦਰੀ ਰੇਲ ਰਾਜ ਮੰਤਰੀ ਸਰਦਾਰ ਰਵਨੀਤ ਸਿੰਘ ਬਿੱਟੂ ਨੂੰ 'ਦੇਸ਼ ਦਾ ਗਦਾਰ' ਕਹੇ ਜਾਣ ਦੇ ਵਿਰੋਧ ਵਿਚ ਭਾਰਤੀ ਜਨਤਾ ਪਾਰਟੀ, ਜ਼ਿਲ੍ਹਾ ਬਠਿੰਡਾ ਵਲੋਂ ਸਥਾਨਕ ਫਾਇਰ ਬਿ੍ਗੇਡ ਚੌਂਕ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਭਾਜਪਾ ਆਗੂਆਂ ਤੇ ਵਰਕਰਾਂ ਨੇ ਰਾਹੁਲ ਗਾਂਧੀ ਖਿਲਾਫ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ | ਰੋਸ ਪ੍ਰਦਰਸ਼ਨ ਦੀ ਅਗਵਾਈ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਰਦਿਆਂ ਕਿਹਾ ਕਿ ਰਾਹੁਲ ਗਾਂਧੀ ਦੀ ਭਾਸ਼ਾ ਅਤੀ ਨਿੰਦਣਯੋਗ, ਸ਼ਰਮਨਾਕ ਅਤੇ ਦੇਸ਼ ਦੀ ਏਕਤਾ ਨੂੰ ਨੁਕਸਾਨ ਪਹੁੰਚਾਉਣ ਵਾਲੀ ਹੈ¢ ਉਨ੍ਹਾਂ ਮੰਗ ਕੀਤੀ ਕਿ ਰਾਹੁਲ ਗਾਂਧੀ ਤੁਰੰਤ ਸਰਦਾਰ ਰਵਨੀਤ ਸਿੰਘ ਬਿੱਟੂ ਤੋਂ ਜਨਤਕ ਤੌਰ 'ਤੇ ਮੁਆਫ਼ੀ ਮੰਗਣ¢ ਉਨ੍ਹਾਂ ਕਿਹਾ ਕਿ ਇਕ ਸਿੱਖ ਆਗੂ ਨੂੰ 'ਗਦਾਰ' ਕਹਿਣਾ ਸਿਰਫ਼ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਕੌਮ ਦੀ ਬੇਇੱਜ਼ਤੀ ਹੈ¢ਸਿੰਗਲਾ ਨੇ ਦੋਸ਼ ਲਗਾਇਆ ਕਿ ਗਾਂਧੀ ਪਰਿਵਾਰ ਦੀ ਸੋਚ ਹਮੇਸ਼ਾ ਇਹ ਰਹੀ ਹੈ ਕਿ ਜੋ ਕਾਂਗਰਸ ਵਿਚ ਹੈ ਉਹੀ ਦੇਸ਼-ਭਗਤ ਹੈ ਅਤੇ ਜੋ ਪਾਰਟੀ ਤੋਂ ਬਾਹਰ ਹੈ, ਉਸ ਨੂੰ 'ਗਦਾਰ' ਕਰਾਰ ਦਿੱਤਾ ਜਾਂਦਾ ਹੈ¢ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਕਦੇ ਵੀ ਦੇਸ਼ ਦੀ ਤਰੱਕੀ ਲਈ ਸਕਾਰਾਤਮਿਕ ਭੂਮਿਕਾ ਨਹੀਂ ਨਿਭਾਈ ਅਤੇ ਹਮੇਸ਼ਾ ਵਿਕਾਸ ਕਾਰਜਾਂ ਵਿਚ ਰੁਕਾਵਟ ਬਣੇ ਹਨ¢ ਸਿੰਗਲਾ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਦਾਰ ਰਵਨੀਤ ਸਿੰਘ ਬਿੱਟੂ ਅਤੇ ਸਿੱਖ ਕੌਮ ਖ਼ਿਲਾਫ਼ ਵਰਤੀ ਗਈ ਅਜਿਹੀ ਭਾਸ਼ਾ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਰਾਹੁਲ ਗਾਂਧੀ ਨੂੰ ਜਨਤਕ ਮੁਆਫ਼ੀ ਮੰਗਣੀ ਹੀ ਪਵੇਗੀ¢
ਰਾਹੁਲ ਗਾਂਧੀ ਦੀ ਰਵਨੀਤ ਬਿੱਟੂ ਖ਼ਿਲਾਫ਼ ਟਿੱਪਣੀ 'ਤੇ ਭਾਜਪਾ ਨੇ ਜਤਾਇਆ ਰੋਸ, ਰਾਹੁਲ ਦਾ ਫੂਕਿਆ ਪੁਤਲਾ
ਅਜੀਤ ਡੈਸਕ
06-02-2026