21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸ਼ੇਖਪੁਰਾ ਟੋਲ ਪਲਾਜ਼ੇ ਦੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸੰਬੰਧੀ ਟੋਲ ਕੰਪਨੀ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-02-2026

ਤਲਵੰਡੀ ਸਾਬੋ, 5 ਫਰਵਰੀ (ਰਣਜੀਤ ਸਿੰਘ ਰਾਜੂ)- ਰਾਮਾਂ ਮੰਡੀ-ਤਲਵੰਡੀ ਸਾਬੋ-ਮੌੜ ਰੋਡ 'ਤੇ ਪਿੰਡ ਸ਼ੇਖਪੁਰਾ ਲਾਗੇ ਟੋਲ ਪਲਾਜ਼ੇ 'ਤੇ ਕੰਮ ਕਰਦੇ ਕਰਮਚਾਰੀਆਂ ਨੇ ਆਪਣੀਆਂ ਕਈ ਮੰਗਾਂ ਜਿਵੇਂ ਘੱਟ ਤਨਖ਼ਾਹ, ਪੀ.ਐੱਫ ਸਬੰਧੀ ਮਸਲੇ, ਸਟਾਫ਼ ਦੀ ਘਾਟ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਆਦਿ ਨੂੰ ਲੈ ਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਦੀ ਅਗਵਾਈ ਹੇਠ ਟੋਲ ਪਲਾਜ਼ਾ ਚਲਾ ਰਹੀ ਕੰਪਨੀ ਨੂੰ ਮੰਗ ਪੱਤਰ ਸੌਂਪਿਆ |
ਮੰਗ ਪੱਤਰ ਦੇਣ ਦੌਰਾਨ ਗੱਲਬਾਤ ਕਰਦਿਆਂ ਉਕਤ ਮੁਲਾਜ਼ਮਾਂ ਨੇ ਦਾਅਵਾ ਕੀਤਾ ਕਿ ਮੰਗਾਂ ਸਬੰਧੀ ਟੋਲ ਪਲਾਜ਼ਾ ਕੰਪਨੀ ਨਾਲ ਮੀਟਿੰਗ ਬੇਸਿੱਟਾ ਰਹੀ ਜਿਸ ਕਰਕੇ ਅੱਜ ਦੁਬਾਰਾ ਮੰਗ ਪੱਤਰ ਦਿੰਦਿਆਂ ਕੰਪਨੀ ਦੇ ਨੁਮਾਇੰਦਿਆਂ ਤੋਂ ਮੰਗ ਕੀਤੀ ਗਈ ਹੈ ਕਿ ਸਾਡੀਆਂ ਮੰਗਾਂ ਹਫ਼ਤੇ ਦੇ ਅੰਦਰ-ਅੰਦਰ ਪੂਰੀਆਂ ਕਰਵਾਈਆਂ ਜਾਣ ਅਤੇ ਜੇਕਰ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਸੱਤ ਦਿਨ ਬਾਅਦ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਅਤੇ ਸ਼ੇਖਪੁਰਾ ਟੋਲ ਪਲਾਜ਼ਾ ਪ੍ਰਧਾਨ ਗੁਰਦੀਪ ਸਿੰਘ, ਜਨਰਲ ਸਕੱਤਰ ਹਰਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਅਤੇ ਮੀਤ ਪ੍ਰਧਾਨ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਟੋਲ ਪਲਾਜ਼ਾ ਬੰਦ ਕਰਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪਵੇਗਾ ਅਤੇ ਟੋਲ ਪਲਾਜ਼ੇ ਦੇ ਬੰਦ ਦੌਰਾਨ ਸਮੂਹ ਸਟਾਫ਼ ਦੀਆਂ ਬਣਦੀਆਂ ਤਨਖ਼ਾਹਾਂ ਅਤੇ ਹੋਰ ਫ਼ੰਡਾਂ ਦੀ ਪੂਰਤੀ ਦੇ ਨਾਲ ਨਾਲ ਜਾਨ ਮਾਲ ਦੇ ਨੁਕਸਾਨ ਸਬੰਧੀ ਪੂਰਨ ਜ਼ਿੰਮੇਵਾਰੀ ਸਬੰਧਿਤ ਕੰਪਨੀ ਦੀ ਹੋਵੇਗੀ | ਮਾਮਲੇ ਸਬੰਧੀ ਟੋਲ ਪਲਾਜ਼ੇ ਦੇ ਕਿਸੇ ਨੁਮਾਇੰਦੇ ਨਾਲ ਸੰਪਰਕ ਨਹੀਂ ਹੋ ਸਕਿਆ |

Ad Position 22
No active advertisement
ਪਿਛਲੀ ਖ਼ਬਰ ਡੀ.ਸੀ., ਡੀ.ਆਈ.ਜੀ., ਐਸ.ਐਸ. ਪੀ. ਵਲੋਂ ਕਿਸਾਨਾਂ ਨੂੰ ਮਨਾਉਣ ਦੀ ਕੋਸ਼ਿਸ਼ <br/> ਬਠਿੰਡਾ 'ਚ ਅੱਜ ਲੱਗਣ ਵਾਲੇ... ਅਗਲੀ ਖ਼ਬਰ ਰਾਹੁਲ ਗਾਂਧੀ ਦੀ ਰਵਨੀਤ ਬਿੱਟੂ ਖ਼ਿਲਾਫ਼ ਟਿੱਪਣੀ 'ਤੇ ਭਾਜਪਾ ਨੇ ਜਤਾਇਆ ਰੋਸ, ਰਾਹੁਲ ਦਾ ਫੂਕਿਆ ਪੁਤਲਾ
Ad Position 24