21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

16ਵੇਂ ਗੁਰਬਾਣੀ ਸੰਥਿਆ ਦੀ ਸੰਪੂਰਨਤਾ ਮੌਕੇ ਸੰਤ ਬਾਬਾ ਨਰਿੰਦਰ ਸਿੰਘ ਨਾਂਦੇੜ ਵਾਲਿਆਂ ਨੇ ਕੀਤੀ ਸ਼ਿਰਕਤ

Ad Position 21
No active advertisement
ਅਜੀਤ ਡੈਸਕ 06-02-2026
ਬਠਿੰਡਾ, 5 ਫਰਵਰੀ (ਅਵਤਾਰ ਸਿੰਘ ਕੈਂਥ)-ਸਥਾਨਕ ਗੁਰਦੁਆਰਾ ਸਾਹਿਬ ਸ਼ਹੀਦ ਭਾਈ ਮਤੀ ਦਾਸ ਨਗਰ ਵਿਖੇ ਜੁੱਗੋ ਜੁੱਗ ਅਟੱਲ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕ੍ਰਿਪਾ ਸਦਕਾ ਧਾਰਮਿਕ ਸ਼ਖਸੀਅਤ ਬਾਬਾ ਹਜ਼ੂਰਾ ਸਿੰਘ ਖਿਆਲੀ ਵਾਲਿਆਂ ਵਲੋਂ ਪਿਛਲੇ ਸਾਲ 13 ਫਰਵਰੀ ਤੋਂ ਚੱਲ ਰਹੀ 16ਵੀਂ ਗੁਰਬਾਣੀ ਸੰਥਿਆ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਦੀ ਸੰਪੂਰਨਤਾ ਮੌਕੇ ਭੋਗ ਦੇ ਸਲੋਕ 9ਵੀਂ ਪਾਤਸ਼ਾਹੀ ਉਪਰੰਤ ਅਰਦਾਸ ਮੁੱਖ ਗ੍ਰੰਥੀ ਭਾਈ ਗੁਰਤੇਜ ਸਿੰਘ ਗੁਲਾਬਗੜ੍ਹ ਵਲੋਂ ਕੀਤੀ ਗਈ | ਇਥੇ ਜ਼ਿਕਰਯੋਗ ਹੈ ਕਿ ਬਠਿੰਡਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਵਿਚ ਪਿਛਲੇ 16 ਸਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਨਾਲ ਗੁਰਬਾਣੀ ਦੇ ਸ਼ੁੱਧ ਉਚਾਰਨ ਅੰਮਿ੍ਤ ਵੇਲੇ ਬਾਬਾ ਹਜ਼ੂਰਾ ਸਿੰਘ ਖਿਆਲੀਵਾਲਾ ਵਲੋਂ ਕਰਵਾਇਆਂ ਜਾਂਦਾ ਰਿਹਾ ਹੈ, ਜਿਨ੍ਹਾਂ ਦੇ ਭੋਗ ਸਾਲ ਬਾਅਦ ਪਾਏ ਜਾਂਦੇ ਹਨ | ਇਸ ਮੌਕੇ ਸੰਤ ਬਾਬਾ ਨਿਧਾਨ ਸਿੰਘ ਲੰਗਰ ਸਾਹਿਬ ਦੇ ਮੁੱਖੀ ਸੰਤ ਬਾਬਾ ਨਰਿੰਦਰ ਸਿੰਘ ਨਾਂਦੇੜ ਵਾਲਿਆਂ ਨੇ ਸ਼ਿਰਕਤ ਕਰਦਿਆਂ ਆਪਣੇ ਵਿਚਾਰ ਅਤੇ ਸੰਥਿਆ ਬਾਰੇ ਸ਼ੁੱਧ ਉਚਾਰਨ ਕਰਨ ਬਾਰੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸਬੰਧਿਤ ਜੀਵਨ ਸਾਖੀਆਂ ਵਰਨਣ ਕੀਤੀਆਂ | ਇਨ੍ਹਾਂ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਪਵਿੱਤਰ ਸਿੰਘ ਨਾਹਰਾ ਵਲੋਂ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਜੋੜੀ ਰੱਖਿਆਂ | ਅੰਤ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਢਿਪਾਲੀ ਰਜਵਾਹੇ ਦੀ ਗੰਗਾ ਮਾਈਨਰ ਦੀ ਉਸਾਰੀ ਦੇ ਮਿਆਰ 'ਤੇ ਉੱਠੀ ਉਂਗਲ
Ad Position 24