21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸਨਰਜੀ ਇੰਟਰਨੈਸ਼ਨਲ ਨਰਸਿੰਗ ਕਾਲਜ ਬੁਰਜ ਮਹਿਮਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 06-02-2026
ਮਹਿਮਾ ਸਰਜਾ, 5 ਫਰਵਰੀ (ਬਲਦੇਵ ਸੰਧੂ): ਬਠਿੰਡਾ ਤੋਂ ਸ੍ਰੀ ਮੁਕਤਸਰ ਮਾਰਗ ਤੇ ਪਿੰਡ ਬੁਰਜ ਮਹਿਮਾ ਵਿਖੇ ਸਨਰਜੀ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਦਾ ਜੀਐਨਐਮ ਭਾਗ ਤੀਜਾ ਦਾ ਨਤੀਜਾ ਸ਼ਾਨਦਾਰ ਆਉਣ ਕਾਰਨ ਕਾਲਜ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਜਿਸ ਵਿਚ ਕਾਲਜ ਦੀਆਂ ਤਿੰਨ ਵਿਦਿਆਰਥੀਆਂ ਨੇ ਜੀਐਨਐਮ ਭਾਗ ਤੀਜਾ ਦੇ ਵਿਚੋਂ ਵਿਦਿਆਰਥਣ ਮਨਦੀਪ ਕੌਰ 86.5 ਫ਼ੀਸਦੀ, ਕਮਲਜੀਤ ਕੌਰ 84 ਫ਼ੀਸਦੀ ਅਤੇ ਮਹਿੰਦੀ ਨੇ 83.5 ਫ਼ੀਸਦੀ ਕ੍ਰਮਵਾਰ ਅੰਕ ਪ੍ਰਾਪਤ ਕਰਕੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਕਾਲਜ ਦਾ ਮਾਲਵੇ ਖੇਤਰ ਵਿਚ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਰਵਜੋਤ ਕੌਰ, ਮੈਨੇਜਿੰਗ ਡਾਇਰੈਕਟਰ ਭਾਰਤ ਸ਼ਰਮਾ ਅਤੇ ਪਿ੍ੰਸੀਪਲ ਮੈਡਮ ਪਰਮਿੰਦਰ ਕੌਰ ਨੇ ਸਾਰੇ ਵਿਦਿਆਰਥੀਆਂ ਨਤੀਜਿਆਂ ਵਿਚ ਚੰਗੇ ਅੰਕ ਪ੍ਰਾਪਤ ਕਰਨ 'ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਹਨ | ਪ੍ਰੋਫੈਸਰ ਦਰਸ਼ਨ ਸਿੰਘ ਮਸਤਾਨਾ ਨੇ ਸਾਰੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ, ਉਨ੍ਹਾਂ ਲਈ ਚੰਗੇ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਜੀਵਨ ਵਿਚ ਚੰਗੇ ਕੰਮਾਂ ਲਈ ਅਤੇ ਨਰਸਿੰਗ ਦੇ ਖੇਤਰ ਵਿਚ ਆਪਣਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਤ ਕੀਤਾ |
Ad Position 22
No active advertisement
ਪਿਛਲੀ ਖ਼ਬਰ 19ਵਾਂ ਵਿਰਾਸਤ ਮੇਲਾ 2026 ਜੈਪਾਲਗੜ੍ਹ ਵਿਖੇ 13 ਤੋਂ 15 ਫਰਵਰੀ ਤੱਕ ਅਗਲੀ ਖ਼ਬਰ ਗੁਰੂ ਗੋਬਿੰਦ ਸਿੰਘ ਰਿਫ਼ਾਇਨਰੀ ਵਲੋਂ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਅਤੇ ਲੈਪਟਾਪ ਵੰਡੇ
Ad Position 24